Manipur Violence : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮਣੀਪੁਰ 'ਚ ਹਿੰਸਾ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ''ਭਾਜਪਾ ਦੀ ਨਫਰਤ ਦੀ ਰਾਜਨੀਤੀ ਕਾਰਨ ਮਣੀਪੁਰ 40 ਦਿਨਾਂ ਤੋਂ ਸੜ ਰਿਹਾ ਹੈ, ਜਿਸ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਨਿਰਾਸ਼ ਕੀਤਾ ਹੈ ਅਤੇ ਉਹ ਪੂਰੀ ਤਰ੍ਹਾਂ ਚੁੱਪ ਹਨ।'' ਉਨ੍ਹਾਂ ਕਿਹਾ, ''ਹਿੰਸਾ ਦੇ ਇਸ ਚੱਕਰ ਨੂੰ ਬੰਦ ਕਰਨ ਅਤੇ ਸ਼ਾਂਤੀ ਬਹਾਲ ਕਰਨ ਲਈ ਇਕ ਸਰਬ-ਪਾਰਟੀ ਵਫਦ ਸੂਬੇ ਵਿਚ ਭੇਜਿਆ ਜਾਣਾ ਚਾਹੀਦਾ ਹੈ। ਚਲੋ ਨਫ਼ਰਤ ਦਾ ਬਾਜ਼ਾਰ ਬੰਦ ਕਰਦੇ ਹਾਂ ਅਤੇ ਮਣੀਪੁਰ ਦੇ ਹਰ ਦਿਲ ਵਿੱਚ 'ਪਿਆਰ ਦੀ ਦੁਕਾਨ' ਖੋਲ੍ਹਦੇ ਹਾਂ।“


ਇਹ ਵੀ ਪੜ੍ਹੋ: ਪਹਿਲਵਾਨਾਂ ਦੇ ਮਾਮਲੇ 'ਚ ਬ੍ਰਿਜਭੂਸ਼ਣ ਸਿੰਘ ਨੂੰ ਕਿਉਂ ਨਹੀਂ ਕੀਤਾ ਗਿਆ ਗ੍ਰਿਫਤਾਰ? ਦਿੱਲੀ ਪੁਲਿਸ ਨੇ ਦੱਸਿਆ, ਜਾਣੋ – ਚਾਰਜਸ਼ੀਟ ਨਾਲ ਜੁੜੀਆਂ ਵੱਡੀਆਂ ਗੱਲਾਂ


 






ਜ਼ਿਕਰਯੋਗ ਹੈ ਕਿ ਮਣੀਪੁਰ ਵਿੱਚ ਇੱਕ ਮਹੀਨਾ ਪਹਿਲਾਂ ਮੇਈਤੀ ਅਤੇ ਕੁਕੀ ਭਾਈਚਾਰਿਆਂ ਵਿਚਾਲੇ ਨਸਲੀ ਹਿੰਸਾ ਵਿੱਚ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਫੌਜ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਮਣੀਪੁਰ ਦੇ 11 ਜ਼ਿਲ੍ਹਿਆਂ ਵਿੱਚ ਕਰਫਿਊ ਲਾਗੂ ਹੈ, ਜਦਕਿ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਮਣੀਪੁਰ ਵਿੱਚ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਈਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿੱਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿੱਚ 'ਕਬਾਇਲੀ ਏਕਤਾ ਮਾਰਚ' ਆਯੋਜਿਤ ਕੀਤੇ ਜਾਣ ਤੋਂ ਬਾਅਦ ਝੜਪਾਂ ਹੋਈਆਂ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: IndiGo Flight: ਇੰਡੀਗੋ ਦੀ ਫਲਾਈਟ ਅਹਿਮਦਾਬਾਦ 'ਚ ਲੈਂਡਿੰਗ ਦੌਰਾਨ ਹੋਈ ਟੇਲ ਸਟ੍ਰਾਈਕ ਦਾ ਸ਼ਿਕਾਰ, ਸਾਰੇ ਯਾਤਰੀ ਸੁਰੱਖਿਅਤ