BJP Office Celebration: ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਤਿੰਨਾਂ ਰਾਜਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਪਾਰਟੀ ਨੇ ਰੁਝਾਨਾਂ ਵਿੱਚ ਕਾਂਗਰਸ ਨੂੰ ਪਿੱਛੇ ਛੱਡਦੇ ਹੋਏ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਇਸ ਮਗਰੋਂ ਬੀਜੇਪੀ ਵਰਕਰਾਂ ਤੇ ਲੀਡਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।


ਉਧਰ, ਬੀਜੇਪੀ ਛੱਤੀਸਗੜ੍ਹ ਵਿੱਚ ਵੀ ਕਾਂਗਰਸ ਨੂੰ ਸਖ਼ਤ ਟੱਕਰ ਦੇ ਰਿਹਾ ਹੈ। ਤੇਲੰਗਾਨਾ ਵਿੱਚ, ਜਿੱਥੇ ਪਾਰਟੀ ਨੇ 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤੀ ਸੀ, ਇਸ ਸਾਲ ਸਵੇਰੇ 10:00 ਵਜੇ ਤੱਕ ਦੇ ਰੁਝਾਨਾਂ ਅਨੁਸਾਰ ਇਹ ਦੋ ਸੀਟਾਂ 'ਤੇ ਅੱਗੇ ਹੈ। ਅਜਿਹੇ 'ਚ ਭਾਜਪਾ 'ਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਾਰਟੀ ਸੂਤਰਾਂ ਨੇ ਦੱਸਿਆ ਹੈ ਕਿ ਸ਼ਾਮ 5 ਵਜੇ ਤੋਂ ਭਾਜਪਾ ਹੈੱਡਕੁਆਰਟਰ 'ਤੇ ਜਸ਼ਨ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 6.30 ਵਜੇ ਭਾਜਪਾ ਹੈੱਡਕੁਆਰਟਰ ਪਹੁੰਚਣਗੇ। ਉਹ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ।


Election Results 2023 Live: ਚਾਰ ਸੂਬਿਆਂ ਦੇ ਆਉਣਗੇ ਅੱਜ ਚੋਣ ਨਤੀਜੇ, ਸ਼ੁਰੂਆਤੀ ਰੁਝਾਨ 'ਚ ਰਾਜਸਥਾਨ ਵਿੱਚ ਪਛੜ ਰਹੀ ਕਾਂਗਰਸ ਤੇ ਛੱਤੀਸਗੜ੍ਹ-ਤੇਲੰਗਾਨਾ ਵਿੱਚ ਅੱਗੇ


ਕਿਹੜੇ ਰਾਜ ਵਿੱਚ ਚੋਣਾਂ ਕਦੋਂ ਹੋਈਆਂ?
ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਛੱਤੀਸਗੜ੍ਹ ਤੋਂ ਹੋਈ ਸੀ, ਜਿੱਥੇ ਪਹਿਲੇ ਪੜਾਅ ਵਿੱਚ 7 ​​ਨਵੰਬਰ ਨੂੰ ਵੋਟਿੰਗ ਹੋਈ ਸੀ। ਇਸ ਤੋਂ ਬਾਅਦ 17 ਨਵੰਬਰ ਨੂੰ ਦੂਜੇ ਪੜਾਅ ਲਈ ਵੋਟਾਂ ਪਈਆਂ। ਮੱਧ ਪ੍ਰਦੇਸ਼ ਵਿੱਚ ਵੋਟਰਾਂ ਨੇ 17 ਨਵੰਬਰ ਨੂੰ ਇੱਕ ਪੜਾਅ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਪਹਿਲਾਂ ਰਾਜਸਥਾਨ 'ਚ 23 ਨਵੰਬਰ ਨੂੰ ਵੋਟਿੰਗ ਹੋਣੀ ਸੀ ਪਰ ਤਰੀਕ ਬਦਲ ਕੇ 25 ਨਵੰਬਰ ਕਰ ਦਿੱਤੀ ਗਈ ਸੀ। ਤੇਲੰਗਾਨਾ ਵਿੱਚ 30 ਨਵੰਬਰ ਨੂੰ ਆਖਰੀ ਵੋਟਾਂ ਪਈਆਂ ਸਨ।


ਕਿਹੜੇ ਸੂਬੇ ਵਿੱਚ ਕਿਸ ਦੀ ਸਰਕਾਰ?
ਛੱਤੀਸਗੜ੍ਹ ਤੇ ਰਾਜਸਥਾਨ ਦੋ ਚੋਣਵੇਂ ਰਾਜ ਹਨ ਜਿੱਥੇ ਕਾਂਗਰਸ ਸੱਤਾ ਵਿੱਚ ਹੈ। ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ 'ਚ ਕਾਂਗਰਸ ਦੀ ਸਰਕਾਰ ਸੀ ਪਰ 20 ਵਿਧਾਇਕਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਸ ਦੀ ਸਰਕਾਰ ਡਿੱਗ ਗਈ ਤੇ ਫਿਰ ਭਾਜਪਾ ਸੂਬੇ 'ਚ ਸੱਤਾ 'ਚ ਵਾਪਸ ਆ ਗਈ। ਇਸ ਤਰ੍ਹਾਂ ਮੱਧ ਪ੍ਰਦੇਸ਼ ਵਿੱਚ ਇਸ ਵੇਲੇ ਭਾਜਪਾ ਦੀ ਸਰਕਾਰ ਹੈ। ਤੇਲੰਗਾਨਾ ਵਿੱਚ ਬੀਆਰਐਸ ਦੀ ਸਰਕਾਰ ਹੈ।