ਬੀਜੇਪੀ ਦੇ ਕੌਮੀ ਸਕੱਤਰ ਸਰਦਾਰ ਆਰਪੀ ਸਿੰਘ ਨੇ ਸ਼ਨੀਵਾਰ ਨੂੰ ਕਿਹਾ, “ਪਹਿਲੇ ਜੱਥੇ ਤੋਂ ਬਾਅਦ ਤਕਰੀਬਨ 700 ਹੋਰ ਸਿੱਖਾਂ ਨੇ ਅਫਗਾਨਿਸਤਾਨ ਤੋਂ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ। ਅਫਗਾਨਿਸਤਾਨ ਵਿੱਚ ਭਾਰਤੀ ਦੂਤਘਰ ਅਜਿਹੇ ਸਿੱਖਾਂ ਦੇ ਸੰਪਰਕ ਵਿੱਚ ਹੈ। ਸਾਰੇ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਹੈ। ਅਫਗਾਨਿਸਤਾਨ ਵਿਚ ਰਹਿੰਦੇ ਇਨ੍ਹਾਂ ਸਿੱਖਾਂ ਦੇ ਬਹੁਤੇ ਰਿਸ਼ਤੇਦਾਰ ਤਿਲਕ ਨਗਰ ਵਿੱਚ ਰਹਿੰਦੇ ਹਨ। ਇਸ ਲਈ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕਰਨ 'ਚ ਕੋਈ ਮੁਸ਼ਕਲ ਨਹੀਂ ਆ ਰਹੀ।”
ਦੇਸ਼ ਵਿਚ ਸਿਟੀਜ਼ਨਸ਼ਿਪ ਸੋਧ ਐਕਟ ਲਾਗੂ ਹੋਣ ਤੋਂ ਬਾਅਦ 26 ਜੁਲਾਈ ਨੂੰ ਅਫਗਾਨਿਸਤਾਨ ਤੋਂ 11 ਸਿੱਖਾਂ ਦਾ ਪਹਿਲਾ ਜੱਥਾ ਭਾਰਤ ਪਹੁੰਚਿਆ ਸੀ। ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਪਹਿਲੇ ਜੱਥੇ ਦੇ ਸਿੱਖਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਾਲਿਬਾਨ ਦੇ ਦਹਿਸ਼ਤ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਰਹਿਣ ਲਈ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904