ਦੱਸ ਦਈਏ ਕਿ ਸੋਮਵਾਰ ਸਵੇਰੇ ਕਰੀਬ 9 ਵਜੇ ਆਈ10 ਕਾਰ ਵਿੱਚ ਸਵਾਰ ਬਦਮਾਸ਼ਾਂ ਨੇ ਭਦੈਪੁਰਾ ਵਾਰਡ ਨੰਬਰ 13 ਤੋਂ ਘਰ ਦੇ ਬਾਹਰ ਕੌਂਸਲਰ ਪ੍ਰਕਾਸ਼ ਸਿੰਘ ਧਾਮੀ ਨੂੰ ਗੋਲੀ ਮਾਰ ਦਿੱਤੀ। ਧਾਮੀ ਸਵੇਰੇ ਉਸ ਦੇ ਘਰ ਸੀ, ਇਸ ਦੌਰਾਨ ਇੱਕ ਨੌਜਵਾਨ ਨੇ ਉਸ ਨੂੰ ਘਰ ਤੋਂ ਬਾਹਰ ਬੁਲਾਇਆ ਤੇ ਗੱਲਬਾਤ ਵਿਚ ਰੁੱਝ ਗਿਆ।
ਇਸ ਦੌਰਾਨ ਕਾਰ ਵਿਚ ਸਵਾਰ ਹੋਰ ਬਦਮਾਸ਼ ਵੀ ਉਸ ਕੋਲ ਪਹੁੰਚੇ ਤੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਧਾਮੀ ਦੇ ਸਿਰ, ਗਰਦਨ ਤੇ ਛਾਤੀ 'ਤੇ ਲੱਗੀਆਂ। ਕੌਂਸਲਰ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਬਦਮਾਸ਼ਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਮਾਰ ਦਿੱਤਾ।
ਵਾਰਦਾਤ ਨੂੰ ਅੰਜਾਮ ਦੇ ਕੇ ਬਦਮਾਸ਼ ਸਵਾਰ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਧਾਮੀ ਨੂੰ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਕੋਤਵਾਲੀ ਪੁਲਿਸ ਦੇ ਨਾਲ ਐਸਪੀ ਸਿਟੀ ਦੇਵੇਂਦਰ ਪਿੰਚਾ, ਸੀਓ ਸਿਟੀ ਅਮਿਤ ਕੁਮਾਰ ਤੇ ਸਾਰੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਵਿੱਚ ਜੁਟੇ ਹੋਏ ਹਨ।
ਰੁਦਰਪੁਰ ਵਿੱਚ ਨੇੜਲੇ ਥਾਣਿਆਂ ਦੀ ਫੋਰਸ ਤਾਇਨਾਤ ਕੀਤੀ ਗਈ ਹੈ। ਘੇਰਾਬੰਦੀ ਕਰਕੇ ਚੈਕਿੰਗ ਮੁਹਿੰਮ ਵੀ ਚਲਾਈ ਗਈ। ਮੁਲਜ਼ਮਾਂ ਨੂੰ ਫੜਨ ਲਈ 6 ਟੀਮਾਂ ਦਾ ਗਠਨ ਕੀਤਾ ਗਿਆ ਹੈ। ਐਸਪੀ ਸਿਟੀ ਦੇਵੇਂਦਰ ਪਿੰਚਾ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗਦਾ ਹੈ। ਉਸ ਨੇ ਦੱਸਿਆ ਕਿ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਕੌਂਸਲਰ ਪ੍ਰਕਾਸ਼ ਸਿੰਘ ਧਾਮੀ ਦੇ ਘਰ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਇੱਕ ਕਾਰ ਵਿੱਚ ਸਵਾਰ ਚਾਰ ਬਦਮਾਸ਼ ਦਿਖਾਈ ਦੇ ਰਹੇ ਹਨ, ਜਿਸ ਵਿੱਚ ਬਦਮਾਸ਼ ਕਾਰ ਚੋਂ ਬਾਹਰ ਨਿਕਲਦੇ ਹੀ ਪਿਸਤੌਲ ਕੱਢ ਦੇ ਹੋਏ ਦਿਖਾਈ ਦੇ ਰਹੇ ਹਨ ਤੇ ਕੌਂਸਲਰ ਪ੍ਰਕਾਸ਼ ਧਾਮੀ ਦੇ ਘਰ ਨੇੜੇ ਜਾਂਦੇ ਹੋਏ ਦਿਖਾਈ ਦਿੱਤੇ। ਧਾਮੀ ਦੇ ਕਤਲ ਤੋਂ ਬਾਅਦ ਬਦਮਾਸ਼ ਕਾਰ ਵਿਚ ਬੈਠ ਕੇ ਫਰਾਰ ਹੁੰਦੇ ਵੇਖੇ ਗਏ ਹਨ। ਪੁਲਿਸ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਜਾਂਚ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904