Lok sabha election 2024: ਲੋਕ ਸਭਾ ਚੋਣਾਂ 2024 ਲਈ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰਾਂ ਦੀ ਸੂਚੀ ਅੱਜ ਆ ਸਕਦੀ ਹੈ। ਇਹ ਸੂਚੀ ਸ਼ਾਮ ਕਰੀਬ 6 ਵਜੇ ਜਾਰੀ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੌਮੀ ਰਾਜਧਾਨੀ ਦਿੱਲੀ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਵੀ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਆਜ਼ਮ ਚੀਮਾ ਦੀ ਪਾਕਿਸਤਾਨ 'ਚ ਮੌਤ


CEC ਦੀ ਮੀਟਿੰਗ 'ਚ ਲਿਆ ਅੰਤਿਮ ਫੈਸਲਾ


ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੇ ਨਾਵਾਂ 'ਤੇ ਅੰਤਿਮ ਫੈਸਲਾ ਲੈਣ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ 29 ਫਰਵਰੀ ਨੂੰ ਦਿੱਲੀ ਵਿੱਚ ਹੋਈ। ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਰਾਤ ਕਰੀਬ 1.30 ਵਜੇ ਤੱਕ ਭਾਜਪਾ ਨੇਤਾਵਾਂ ਦਾ ਭਾਜਪਾ ਹੈੱਡਕੁਆਰਟਰ ਆਉਣਾ-ਜਾਣਾ ਸ਼ੁਰੂ ਹੋ ਗਿਆ।


ਇਸ ਮੀਟਿੰਗ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵੀ ਸ਼ਮੂਲੀਅਤ ਕੀਤੀ।


ਮੀਟਿੰਗ ਵਿੱਚ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਵੀ ਸ਼ਮੂਲੀਅਤ ਕੀਤੀ।


ਇਹ ਵੀ ਪੜ੍ਹੋ: Himachal Political Crisis: ਹਿਮਾਚਲ ਦੀ ਸੁੱਖੂ ਸਰਕਾਰ 'ਤੇ ਸੰਕਟ ਬਰਕਰਾਰ, ਵਿਕਰਮਾਦਿੱਤਿਆ ਸਿੰਘ ਬਣਾਉਣਗੇ ਨਵੀਂ ਪਾਰਟੀ ?