ਪੜਚੋਲ ਕਰੋ
Advertisement
ਭਾਜਪਾ ਨੂੰ ਝਟਕਾ, ਗੰਭੀਰ ਇਲਜ਼ਾਮ ਲਾਉਂਦਿਆਂ ਸੰਸਦ ਮੈਂਬਰ ਵੱਲੋਂ ਅਸਤੀਫਾ
ਗੁਜਰਾਤ ਦੇ ਭਰੂਚ ਤੋਂ ਸੰਸਦ ਮੈਂਬਰ ਮਨਸੁਖ ਭਾਈ ਵਸਾਵਾ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਸ ਨੇ ਗੁੱਸੇ ਨਾਲ ਇਹ ਕਦਮ ਚੁੱਕਿਆ ਹੈ ਕਿ ਉਸ ਦੀਆਂ ਗੱਲਾਂ ਨਹੀਂ ਸੁਣੀਆਂ ਗਈਆਂ।
ਨਵੀਂ ਦਿੱਲੀ: ਗੁਜਰਾਤ ਦੇ ਭਰੂਚ ਤੋਂ ਸੰਸਦ ਮੈਂਬਰ ਮਨਸੁਖ ਭਾਈ ਵਸਾਵਾ ਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਗੱਲਾਂ ਨਹੀਂ ਸੁਣੀਆਂ ਗਈਆਂ ਜਿਸ ਕਰਕੇ ਗੁੱਸੇ 'ਚ ਉਸ ਨੇ ਇਹ ਕਦਮ ਚੁੱਕਿਆ। ਵਸਾਵਾ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਨੂੰ ਪੱਤਰ ਲਿਖਿਆ ਹੈ ਕਿ ਉਹ ਆਉਣ ਵਾਲੇ ਬਜਟ ਸੈਸ਼ਨ ਵਿੱਚ ਲੋਕ ਸਭਾ ਤੋਂ ਅਸਤੀਫਾ ਦੇਣਗੇ। ਦੱਸ ਦੇਈਏ ਕਿ ਵਸਾਵਾ ਹਾਲ ਹੀ ਵਿੱਚ ਭਾਜਪਾ ਸਰਕਾਰ ਦੇ ਕੰਮਕਾਜ ਦੇ ਤਰੀਕੇ ਦੇ ਸਵਾਲ ਚੁੱਕਣ ਕਰਕੇ ਚਰਚਾ ਵਿੱਚ ਆਏ ਸੀ।
ਮਨਸੁਖ ਭਾਈ ਵਸਾਵਾ ਨੂੰ ਭਾਜਪਾ ਦੇ ਸੀਨੀਅਰ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ। ਉਹ 6 ਵਾਰ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ। ਪਿਛਲੀ ਮੋਦੀ ਸਰਕਾਰ ਵਿੱਚ ਉਨ੍ਹਾਂ ਨੇ ਰਾਜ ਮੰਤਰੀ ਵਜੋਂ ਕਾਰਜਭਾਰ ਵੀ ਸੰਭਾਲਿਆ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਉਹ ਪਾਰਟੀ ਦੇ ਕੰਮ ਕਰਨ ਦੇ ਢੰਗ ਤੋਂ ਨਾਖੁਸ਼ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement