ਨਵੀਂ ਦਿੱਲੀ: ਗੁਜਰਾਤ ਦੇ ਭਰੂਚ ਤੋਂ ਸੰਸਦ ਮੈਂਬਰ ਮਨਸੁਖ ਭਾਈ ਵਸਾਵਾ ਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਗੱਲਾਂ ਨਹੀਂ ਸੁਣੀਆਂ ਗਈਆਂ ਜਿਸ ਕਰਕੇ ਗੁੱਸੇ 'ਚ ਉਸ ਨੇ ਇਹ ਕਦਮ ਚੁੱਕਿਆ। ਵਸਾਵਾ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਨੂੰ ਪੱਤਰ ਲਿਖਿਆ ਹੈ ਕਿ ਉਹ ਆਉਣ ਵਾਲੇ ਬਜਟ ਸੈਸ਼ਨ ਵਿੱਚ ਲੋਕ ਸਭਾ ਤੋਂ ਅਸਤੀਫਾ ਦੇਣਗੇ। ਦੱਸ ਦੇਈਏ ਕਿ ਵਸਾਵਾ ਹਾਲ ਹੀ ਵਿੱਚ ਭਾਜਪਾ ਸਰਕਾਰ ਦੇ ਕੰਮਕਾਜ ਦੇ ਤਰੀਕੇ ਦੇ ਸਵਾਲ ਚੁੱਕਣ ਕਰਕੇ ਚਰਚਾ ਵਿੱਚ ਆਏ ਸੀ।

ਮਨਸੁਖ ਭਾਈ ਵਸਾਵਾ ਨੂੰ ਭਾਜਪਾ ਦੇ ਸੀਨੀਅਰ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ। ਉਹ 6 ਵਾਰ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ। ਪਿਛਲੀ ਮੋਦੀ ਸਰਕਾਰ ਵਿੱਚ ਉਨ੍ਹਾਂ ਨੇ ਰਾਜ ਮੰਤਰੀ ਵਜੋਂ ਕਾਰਜਭਾਰ ਵੀ ਸੰਭਾਲਿਆ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਉਹ ਪਾਰਟੀ ਦੇ ਕੰਮ ਕਰਨ ਦੇ ਢੰਗ ਤੋਂ ਨਾਖੁਸ਼ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904