ਬੀਜੇਪੀ 'ਭਾਰਤ ਦੀ ਆਇਰਨ ਲੇਡੀ' ਨੂੰ ਇਤਿਹਾਸ 'ਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ? ਇੰਦਰਾ ਗਾਂਧੀ ਦੀ ਬਰਸੀ ਮੌਕੇ ਸਵਾਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ 'ਭਾਰਤ ਦੀ ਆਇਰਨ ਲੇਡੀ' ਨੂੰ ਇਤਿਹਾਸ ਵਿੱਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ।
ਨਵੀਂ ਦਿੱਲੀ: ਕਾਂਗਰਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪਾਰਟੀ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਮਹਿਲਾ ਸ਼ਕਤੀ ਦੀ ਸਭ ਤੋਂ ਉੱਤਮ ਮਿਸਾਲ ਦੱਸਿਆ। ਰਾਹੁਲ ਗਾਂਧੀ ਨੇ 'ਸ਼ਕਤੀ ਸਥਲ' ’ਤੇ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਦੇ ਦਿਨ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਦੋ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ 'ਭਾਰਤ ਦੀ ਆਇਰਨ ਲੇਡੀ' ਨੂੰ ਇਤਿਹਾਸ ਵਿੱਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ। ਮੈਂ ਜਾਣਦਾ ਹਾਂ ਕਿ ਕੈਪਟਨ ਸਾਬ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ 'ਤੇ ਕੋਈ ਇਤਰਾਜ਼ ਨਹੀਂ ਕਰਨਗੇ।
I can understand BJP trying to erase 'Iron Lady of India' from history but don’t we still have a Congress Government in Punjab.
— Sunil Jakhar (@sunilkjakhar) October 31, 2021
PS. I know Capt Saab won’t mind my using this PB Govt’s ad from last year, as none appeared today pic.twitter.com/yJSMIYQuPg
ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ’ਤੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਭਾਰਤ ਅੱਜ ਉਨ੍ਹਾਂ ਦੀ ਬਦੌਲਤ ਹਰ ਤਰ੍ਹਾਂ ਦੀਆਂ ਬਾਹਰੀ ਤੇ ਅੰਦਰੂਨੀ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰਥ ਹੈ। ਪ੍ਰੇਰਨਾ। ਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਦਾਰ ਪਟੇਲ ਦੀ ਜਯੰਤੀ 'ਤੇ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਹੋਰ ਨੇਤਾਵਾਂ ਨੇ ਸਰਦਾਰ ਪਟੇਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
भारत सशक्त हो, समावेशी भी हो,
— Narendra Modi (@narendramodi) October 31, 2021
संवेदनशील हो और सतर्क भी हो,
विनम्र हो, विकसित भी हो।
सरदार पटेल ने देशहित को हमेशा सर्वोपरि रखा।
आज उनकी प्रेरणा से भारत हर प्रकार की चुनौतियों से निपटने में पूरी तरह से सक्षम हो रहा है। pic.twitter.com/pqWeKOjsot
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਅੱਜ ਰਾਸ਼ਟਰ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਜਿਨ੍ਹਾਂ ਨੇ 'ਏਕ ਭਾਰਤ ਉੱਤਮ ਭਾਰਤ' ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸਰਦਾਰ ਪਟੇਲ ਸਿਰਫ਼ ਇਤਿਹਾਸ ਵਿਚ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਦੇ ਦਿਲਾਂ ਵਿਚ ਵੀ ਰਹਿੰਦੇ ਹਨ। ਭਾਰਤ ਸਿਰਫ਼ ਇਕ ਭੂਗੋਲਿਕ ਇਕਾਈ ਨਹੀਂ। ਇਹ ਇਕ ਅਜਿਹਾ ਦੇਸ਼ ਹੈ ਜੋ ਆਦਰਸ਼ਾਂ, ਸੰਕਲਪਾਂ, ਸਭਿਅਤਾ, ਸਭਿਆਚਾਰ ਦੇ ਮਿਆਰਾਂ ਨਾਲ ਭਰਪੂਰ ਹੈ। ਉਹ ਧਰਤੀ ਜਿੱਥੇ ਅਸੀਂ 135 ਕਰੋੜ ਭਾਰਤੀ ਰਹਿੰਦੇ ਹਾਂ, ਸਾਡੀ ਰੂਹ, ਸਾਡੇ ਸੁਪਨਿਆਂ, ਸਾਡੀਆਂ ਇੱਛਾਵਾਂ ਦਾ ਅਨਿੱਖੜਵਾਂ ਅੰਗ ਹੈ।