LK Advani Birthday: 94 ਸਾਲ ਦੇ ਹੋਏ ਲਾਲ ਕ੍ਰਿਸ਼ਨ ਅਡਵਾਨੀ, ਸੀਨੀਅਰ ਨੇਤਾਵਾਂ ਨੇ ਦਿੱਤੀ ਵਧਾਈ
LK Advani Birthday: ਲਾਲ ਕ੍ਰਿਸ਼ਨ ਅਡਵਾਨੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਸੀ।
Lal Krishna Advani Birthday: ਅੱਜ ਬੀਜੇਪੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ ਦਿਨ ਹੈ। ਉਹ ਅੱਜ 94 ਸਾਲ ਦੇ ਹੋ ਗਏ ਹਨ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਕੂ(KOO) 'ਤੇ ਪੋਸਟ ਕਰਦੇ ਹੋਏ ਲਿਖਿਆ ਕਿ-
"ਦੇਸ਼ ਦੇ ਸਾਬਕਾ ਉਪ-ਪ੍ਰਧਾਨ ਮੰਤਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਤਿਸ਼ਠਿਤ ਨੇਤਾ, ਸਾਰਿਆਂ ਦੇ ਮਾਰਗ ਪ੍ਰਦਰਸ਼ਕ, ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮ ਦਿਨ ਦੀ ਢੇਰ ਸਾਰੀ ਵਧਾਈ। ਤੁਸੀਂ ਹਮੇਸ਼ਾ ਇਸੇ ਤਰ੍ਹਾਂ ਸਾਡਾ ਮਾਰਗਦਰਸ਼ਨ ਕਰਦੇ ਰਹੋ, ਹਮੇਸ਼ਾ ਤੰਦਰੁਸਤ ਰਹੋ, ਲੰਬੀ ਉਮਰ ਰਹੇ ਤੁਹਾਡੀ, ਮੈਂ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦਾ ਹਾਂ।"
आप सदैव यूं ही हमारा मार्गदर्शन करते रहें, हमेशा स्वस्थ रहें, दीर्घायु हों, ईश्वर से ऐसी कामना करता हूं।
- Manohar Lal (@manoharlalbjp) 8 Nov 2021
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈ ਰਾਮ ਠਾਕੁਰ, ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੰਦੇ ਹੋਏ ਆਪਣੇ ਸੋਸ਼ਲ ਮੀਡਿਆ ਹੈਂਡਲ ਕੂ (KOO) 'ਤੇ ਲਿਖਦੇ ਹਨ:
"ਦੇਵਭੂਮੀ ਹਿਮਾਚਲ ਦੀ ਤਰਫੋਂ, ਸੀਨੀਅਰ ਭਾਜਪਾ ਨੇਤਾ ਅਤੇ ਮਾਰਗਦਰਸ਼ਕ ਸਤਿਕਾਰਯੋਗ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਂ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਤੁਸੀਂ ਸਿਹਤਮੰਦ ਰਹੋ ਤੇ ਤੁਹਾਡੀ ਲੰਬੀ ਉਮਰ ਰਹੇ।"
ਇਸੇ ਤਰ੍ਹਾਂ ਭਾਰਤ ਦੇ ਹੋਰ ਨੇਤਾਵਾਂ ਨੇ ਵੀ ਆਪਣੇ ਸੋਸ਼ਲ ਮੀਡਿਆ ਹੈਂਡਲ 'ਤੇ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ: Punjab Congress: ਮਨੀਸ਼ ਤਿਵਾੜੀ ਨੇ ਉਠਾਏ ਚੰਨੀ ਸਰਕਾਰ 'ਤੇ ਸਵਾਲ, ਬੀਐਸਐਫ ਦੇ ਅਧਿਕਾਰ ਖੇਤਰ 'ਤੇ ਘੇਰਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: