ਪੜਚੋਲ ਕਰੋ

Farmers Protest: ਕੀ ਕਿਸਾਨ ਅੰਦੋਲਨ ਲੰਬਾ ਖਿੱਚਣ ਕਰਕੇ ਵੱਧ ਰਹੀਆਂ ਭਾਜਪਾ ਦੀਆਂ ਮੁਸ਼ਕਲਾ, ਪੜ੍ਹੋ ਰਿਪੋਰਟ

ਭਾਜਪਾ ਜਾਣਦੀ ਹੈ ਕਿ ਇਹ ਅੰਦੋਸਨ ਸਿਰਫ ਪੰਚਾਇਤੀ ਚੋਣਾ 'ਤੇ ਹੀ ਨਹੀਂ ਸਗੋਂ ਵੱਖ-ਵੱਖ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਅਸਰ ਪਾਵੇਗਾ।

ਲਖਨਊ: ਕਿਸਾਨ ਕਰੀਬ ਢਾਈ ਮਹੀਨਿਆਂ ਤੋਂ ਆਪਣੇ ਹੱਕਾਂ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡੱਟੇ ਹੋਏ ਹਨ। ਅਜਿਹੇ 'ਚ ਕਿਸਾਨ ਅੰਦੋਲਨ ਦਾ ਲੰਬਾ ਖਿੱਚਣਾ ਭਾਜਪਾ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਪੰਚਾਇਤੀ ਚੋਣਾਂ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਵੇਖਣ ਨੂੰ ਮਿਲ ਸਕਦਾ ਹੈ। ਦੱਸ ਦਈਏ ਕਿ ਹਾਈਕੋਰਟ ਦੇ ਹੁਕਮ ਤੋਂ ਬਾਅਦ ਅਪਰੈਲ 'ਚ ਯੂਪੀ ਪੰਚਾਇਤੀ ਚੋਣਾਂ ਕਰਵਾਉਣੀਆਂ ਹਨ। ਅਜਿਹੇ 'ਚ ਭਾਜਪਾ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾ ਸਾਫ਼ ਨਜ਼ਰ ਆ ਰਹੀਆਂ ਹਨ। ਇੱਥੋਂ ਤਕ ਕਿ ਕਈ ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਇਸ ਅੰਦੋਲਨ ਦਾ ਜਲਦੀ ਹੀ ਕੋਈ ਹੱਲ ਕੱਢਕੇ ਸਰਕਾਰ ਇਸ ਨੂੰ ਖ਼ਤਮ ਕਰੇ ਨਹੀਂ ਤਾਂ ਕਾਫ਼ੀ ਖਾਮੀਆਜ਼ਾ ਭੁਗਤਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦਾ ਪ੍ਰਭਾਏ ਸਭ ਤੋਂ ਜ਼ਿਆਦਾ ਪੱਛਮੀ ਉਤਰ ਪ੍ਰਦੇਸ਼ 'ਚ ਹੈ ਉੱਥੇ ਇਨ੍ਹਾਂ ਦਿਨੀਂ ਹੋਣ ਵਾਲੀਆਂ ਮਹਾਪੰਚਾਇਤਾਂ 'ਚ ਭਾਜਪਾ ਖਿਲਾਫ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੀ ਕਮਾਨ ਖੁਦ ਰਾਲੋਦ ਦੇ ਜਯੰਤ ਚੌਧਰੀ ਨਾ ਸੰਭਾਲੀ ਹੈ। ਫਿਲਹਾਲ ਕਿਸਾਨ ਅੰਦੋਲਨ ਦਾ ਕੋਈ ਹੱਲ ਨਾ ਨਿਕਦਾ ਵੇਖ ਭਾਜਪਾ ਨੇਤਾਵਾਂ ਦੀ ਰਾਤਾਂ ਦੀਆਂ ਨੀਦਾਂ ਉੱਡ ਚੁੱਕੀਆਂ ਹਨ। ਉਧਰ ਭਾਕਿਯੂ ਦੇ ਪ੍ਰਧਾਨ ਨਰੇਸ਼ ਟਿਕੈਤ ਵਲੋਂ ਮੁਜ਼ੱਫਰਨਗਰ ਦੀ ਮਹਾਪੰਚਾਇਤ ਵਿਖੇ ਚੌਧਰੀ ਅਜੀਤ ਸਿੰਘ ਦੇ ਹੱਕ ਵਿੱਚ ਬਿਆਨ ਦਿੰਦੇ ਹੋਏ ਕਿਹਾ ਕਿ ਅਜੀਤ ਸਿੰਘ ਨੂੰ ਲੋਕ ਸਭਾ ਚੋਣਾਂ ਵਿੱਚ ਹਰਾਉਣਾ ਸਾਡੀ ਗਲਤੀ ਸੀ। ਅਸੀਂ ਝੂਠ ਨਹੀਂ ਬੋਲਦੇ, ਅਸੀਂ ਦੋਸ਼ੀ ਹਾਂ। ਟਿਕੈਤ ਨੇ ਕਿਹਾ ਕਿ ਇਸ ਪਰਿਵਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਸਨਮਾਨ ਲਈ ਲੜਿਆ ਹੈ, ਭਵਿੱਖ ਵਿੱਚ ਅਜਿਹੀ ਗਲਤੀ ਨਾ ਕਰਨਾ। ਇਸ ਬਿਆਨ ਤੋਂ ਬਾਅਦ ਭਾਜਪਾ ਨੂੰ ਲੱਗਦਾ ਹੈ ਕਿ ਪੱਛਮ ਵਿਚ ਉਨ੍ਹਾਂ ਦੀ ਜਾਟ ਵੋਟ ਫਿਸਲ ਸਕਦੀ ਹਨ। ਇਹ ਵੀ ਪੜ੍ਹੋਮਮਤਾ 'ਤੇ ਬਰਸੇ ਜੇਪੀ ਨੱਡਾ, ਇਸ ਤਰ੍ਹਾਂ ਕੀਤੀ ਕੇਂਦਰ ਦੀ ਤਾਰੀਫ ਇੱਕ ਭਾਜਪਾ ਨੇਤਾ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਖਾਪ ਪੰਚਾਇਤਾਂ ਦੀ ਏਕਤਾ ਤੋਂ ਇਲਾਵਾ ਜੈਯੰਤ ਦੇ ਵਧੇਰੇ ਕਾਰਜਸ਼ੀਲ ਹੋਣ ਦਾ ਅਸਰ ਹਾਲ ਦੀਆਂ ਪੰਚਾਇਤੀ ਚੋਣਾਂ ਵਿੱਚ ਹੋਏਗਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਅੰਦੋਲਨ ਦਾ ਹੱਲ ਕੱਢ ਕੇ ਇਸ ਨੂੰ ਖ਼ਤਮ ਕਰੇ। ਨਹੀਂ ਤਾਂ ਪੰਚਾਇਤੀ ਚੋਣਾਂ ਤੋਂ ਇਲਾਵਾ ਆਉਣ ਵਾਲੇ ਵਿਧਾਨ ਸਭਾ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲੇਗਾ। ਪੱਛਮੀ ਉੱਤਰ ਪ੍ਰਦੇਸ਼ ਦੇ ਵੱਡੇ ਨੇਤਾਵਾਂ ਨੂੰ ਵੀ ਇਸ ਕਾਨੂੰਨ ਬਾਰੇ ਭੰਬਲਭੂਸਾ ਦੂਰ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਦੇ ਮੰਤਰੀ ਵੀ ਗੱਲਬਾਤ ਰਾਹੀਂ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਸੀਨੀਅਰ ਰਾਜਨੀਤਕ ਵਿਸ਼ਲੇਸ਼ਕ ਰਤਨਮਨੀਲਾਲ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦਾ ਪੰਚਾਇਤੀ ਚੋਣਾਂ 'ਤੇ ਅਸਰ ਪਵੇਗਾ। ਇਹ ਵੇਖਣਾ ਹੋਵੇਗਾ ਕਿ ਭਾਜਪਾ ਕਿਸ ਹੱਦ ਤਕ ਇਸ ਵਿਚਾਰ-ਵਟਾਂਦਰੇ ਨੂੰ ਗਲਤ ਢੰਗ ਨਾਲ ਜਾਣ ਤੋਂ ਰੋਕ ਸਕਦੀ ਹੈ। ਭਾਜਪਾ ਇਸ ਬਾਰੇ ਸੁਚੇਤ ਹੈ। ਇਸ ਨਾਲ ਨਜਿੱਠਣ ਲਈ ਭਾਜਪਾ ਨੇ ਆਪਣੀ ਟੀਮ ਤਿਆਰ ਕੀਤੀ ਹੈ। ਬੀਕੇਯੂ ਦੇ ਸੂਬਾ ਮੀਤ ਪ੍ਰਧਾਨ ਹਰਨਾਮ ਸਿੰਘ ਦਾ ਕਹਿਣਾ ਹੈ, “ਭਾਰਤੀ ਕਿਸਾਨ ਯੂਨੀਅਨ ਇੱਕ ਗੈਰ ਰਾਜਨੀਤੀਕ ਸੰਗਠਨ ਹੈ। ਪੰਚਾਇਤੀ ਚੋਣਾਂ ਵਿੱਚ ਜੋ ਵੀ ਜਿੱਤੇ, ਇਸ ਤੋਂ ਸਾਨੂੰ ਮਤਲਬ ਨਹੀਂ। ਜਿਸ ਤਰ੍ਹਾਂ ਨਾਲ ਲੋਕ ਸਭਾ ਚੋਣਾਂ ਵਿੱਚ ਕਿਸਾਨ ਨੇ ਸੰਪੂਰਨ ਬਹੁਮਤ ਵਾਲੀ ਸਰਕਾਰ ਬਣਾਈ ਸੀ ਉਸੇ ਤਰ੍ਹਾਂ ਕਿਸਾਨ ਆਪਣਾ ਮੁਨਾਫਾ ਅਤੇ ਨੁਕਸਾਨ ਵੇਖਦੇ ਹੋਏ ਫੈਸਲਾ ਕਰਨਗੇ।"

ਇਹ ਵੀ ਪੜ੍ਹੋਖੇਤੀ ਕਾਨੂੰਨਾਂ 'ਤੇ ਨਰੇਂਦਰ ਤੋਮਰ ਦੀ ਵਿਸਥਾਰ ਸਪੀਚ, ਮੋਦੀ ਨੇ ਸੁਣਨ ਦੀ ਕੀਤੀ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget