ਪੜਚੋਲ ਕਰੋ

BKU ਵੱਲੋਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਰੋਹ-ਭਰੀ ਬੇਭਰੋਸਗੀ ਵਜੋਂ ਭਲਕੇ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਰੋਕਣ ਦਾ ਫੈਸਲਾ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। 

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। 

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਥਾਂ ਥਾਂ ਧਰਨੇ ਘਿਰਾਓ ਦੇ ਬਾਵਜੂਦ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜ਼ੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੀ ਤੇ ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਸੰਬੰਧੀ ਗਰਦੌਰੀ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।

ਕਿਸਾਨਾਂ ਦਾ ਆਪਣੀ ਜ਼ਮੀਨ ਵਿੱਚੋਂ ਟਿੱਬੇ ਹਟਾ ਕੇ ਪੱਧਰ ਕਰਨ ਦਾ ਜੱਦੀ ਪੁਸ਼ਤੀ ਹੱਕ ਖੋਹਣ ਲਈ ਕਈ ਕਿਸਾਨਾਂ ਤੇ ਕਿਸਾਨ ਆਗੂਆਂ ਸਿਰ ਮਾਈਨਿੰਗ ਦੇ ਝੂਠੇ ਮੁੱਕਦਮੇ ਮੜ੍ਹਨ ਵਿਰੁੱਧ ਵਿਸ਼ਾਲ ਜਨਤਕ ਸੰਘਰਸ਼( ਮੌੜ ਥਾਣੇ ਦਾ ਦਿਨੇ ਰਾਤ ਪੱਕਾ ਘਿਰਾਓ ) ਅਣਗੌਲਿਆ ਕੀਤਾ ਜਾ ਰਿਹਾ ਹੈ। ਜ਼ੀਰਾ ਨੇੜੇ ਪ੍ਰਦੂਸ਼ਣ ਦਾ ਹੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਵਿਰੁੱਧ ਸਵਾ ਮਹੀਨੇ ਤੋਂ ਚੱਲ ਰਿਹਾ ਦਿਨ ਰਾਤ ਦਾ ਧਰਨਾ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਬਲਕਿ ਜ਼ਬਰਦਸਤੀ ਉਠਾਉਣ ਲਈ ਵਾਰ ਵਾਰ ਯਤਨ ਕੀਤੇ ਜਾ ਰਹੇ ਹਨ। 

ਭਾਰਤ ਮਾਲ਼ਾ ਕਾਰਪੋਰੇਟ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਪੁਲਿਸ ਤਾਕਤ ਦੇ ਜ਼ੋਰ ਜ਼ਮੀਨਾਂ ਉੱਤੇ ਕਬਜ਼ੇ ਕਰਨ ਲਈ ਵਾਰ ਵਾਰ ਹੱਲੇ ਬੋਲੇ ਜਾ ਰਹੇ ਹਨ। ਇਸ ਤੋਂ ਇਲਾਵਾ ਮਜ਼ਦੂਰ ਜਥੇਬੰਦੀਆਂ ਦੇ ਸੰਗਰੂਰ ਧਰਨੇ ਉੱਤੇ ਪਾਬੰਦੀ ਲਾਉਣ, ਬਰਨਾਲੇ 'ਚ ਪ੍ਰੋਫੈਸਰਾਂ ਉੱਪਰ ਤੇ ਪਟਿਆਲਾ ਆਦਿ ਕਈ ਥਾਈਂ ਬੇਰੁਜ਼ਗਾਰਾਂ ਉੱਪਰ ਲਾਠੀਚਾਰਜ ਕਰਨ ਇਸ ਸਰਕਾਰ ਦੇ ਜਾਬਰ ਕਦਮ ਹਰ ਇਨਸਾਫਪਸੰਦ ਵਿਅਕਤੀ ਨੂੰ ਝੰਜੋੜ ਰਹੇ ਹਨ। ਆਪ ਸਰਕਾਰ ਦਾ ਇਹ ਲੋਕ ਵਿਰੋਧੀ ਜਾਬਰ ਸਿਲਸਿਲਾ ਲੋਕਾਂ ਵੱਲੋਂ ਮੂਲ਼ੋਂ ਰੱਦ ਕੀਤੀਆਂ ਜਾ ਚੁੱਕੀਆਂ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਦੋ ਰੱਤੀਆਂ ਉੱਤੋਂ ਦੀ ਹੈ।

ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕਰਨ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ। ਐਮ ਐੱਸ ਪੀ 'ਤੇ ਝੋਨੇ ਦੀ ਖਰੀਦ ਔਸਤ ਝਾੜ ਤੇ ਜਮ੍ਹਾਬੰਦੀ 'ਚ ਕਾਸ਼ਤ ਹੇਠਲੇ ਰਕਬੇ ਮੁਤਾਬਕ ਹੀ ਕਰਨ ਦਾ ਫੈਸਲਾ ਕਰ ਮਾਰਿਆ ਹੈ। ਚੰਡੀਗੜ੍ਹ ਦੇ ਮੁੱਢ ਵਿੱਚ ਹਜ਼ਾਰ ਏਕੜ ਤੋਂ ਵੱਧ ਰਕਬੇ ਵਿੱਚ ਸਨਅਤੀ ਕੰਪਲੈਕਸ ਉਸਾਰਨ ਖ਼ਾਤਰ ਜਰਮਨੀ ਜਾ ਕੇ ਉੱਥੋਂ ਦੇ ਕਾਰਪੋਰੇਟ ਘਰਾਣਿਆਂ ਨਾਲ ਸਮਝੌਤਿਆਂ ਦੀ ਗੱਲਬਾਤ ਤੋਰਨ ਵਰਗੇ ਅਨੇਕਾਂ ਕਿਸਾਨ ਮਾਰੂ ਤੇ ਲੋਕ ਵਿਰੋਧੀ ਫ਼ੈਸਲੇ ਧੜਾਧੜ ਕੀਤੇ ਜਾ ਰਹੇ ਹਨ।

ਬੇਸ਼ੱਕ ਆਪ ਦੇ ਵਿਧਾਇਕ ਸਰਕਾਰ ਵਿੱਚ ਭਰੋਸਾ ਪ੍ਰਗਟ ਕਰ ਦੇਣ ਪਰ ਪੰਜਾਬ ਦੇ ਲੋਕ ਆਪਣੇ ਇਸ ਸੰਕੇਤਕ ਐਕਸ਼ਨ ਰਾਹੀਂ ਇਸ ਸਰਕਾਰ ਵਿੱਚ ਬੇਭਰੋਸਗੀ ਪ੍ਰਗਟ ਕਰਨਗੇ।

ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਠੇਕਾ ਕਾਮਿਆਂ ਤੇ ਇਨਸਾਫਪਸੰਦ ਲੋਕਾਂ ਸਭਨਾਂ ਨੂੰ ਇਸ ਸੰਕੇਤਕ ਰੇਲ-ਜਾਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget