ਪੜਚੋਲ ਕਰੋ

ਜੰਮੂ-ਕਸ਼ਮੀਰ ’ਚ ਤਾਇਨਾਤ ਹੋਣਗੇ ‘ਬਲੈਕ ਕੈਟ’ ਕਮਾਂਡੋ

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਦਹਿਸ਼ਤਗਰਦੀ, ਮੁਕਾਬਲੇ, ਅੱਤਵਾਦ ਤੇ ਬੰਦ ਵਰਗੇ ਹਾਲਾਤ ਨਾਲ ਨਜਿੱਠਣ ਲਈ ਸਰਕਾਰ ਜਲਦੀ ਹੀ ਕੌਮੀ ਸੁਰੱਖਿਆ ਗਾਰਡ (NSG) ਯਾਨੀ ਬਲੈਕ ਕੈਟ ਕਮਾਂਡੋ ਤਾਇਨਾਤ ਕਰੇਗੀ। ਗ੍ਰਹਿ ਮੰਤਰਾਲੇ ਵੱਲੋਂ ਇਸ ਤਜਵੀਜ਼ ’ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੰਮੂ-ਕਸ਼ਮੀਰ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ’ਤੇ ਕੌਮੀ ਸੁਰੱਖਿਆ ਗਾਰਡ ਬਲਾਂ ਨੂੰ ਭਾਰਤੀ ਫ਼ੌਜ, ਸੀਆਰਪੀਐਫ ਤੇ ਸੂਬਾ ਪੁਲਿਸ ਵਿੱਚ ਸ਼ਾਮਲ ਕੀਤਾ ਜਾ ਸਕੇ।   ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਹਾਲ ਹੀ ਵਿੱਚ ਤੇਲੰਗਾਨਾ ’ਚ ਐਨਐਸਜੀ ਦੇ ਇਜਲਾਸ ਦੌਰਾਨ ਕਿਹਾ ਕਿ ਸਰਕਾਰ ਯੋਜਨਾ ਬਣਾ ਰਹੀ ਹੈ ਕਿ ਦੇਸ਼ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਦੀ ਭੂਮਿਕਾ ਕਿਵੇਂ ਵਧਾਈ ਜਾ ਸਕੇ ਅਤੇ ਬਲੈਕ ਕੈਟ ਕਮਾਂਡੋ ਦਹਿਸ਼ਤਗਰਦਾਂ ’ਤੇ ਕਾਬੂ ਪਾਉਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਇਹ ਫ਼ੈਸਲਾ ਵਾਦੀ ਵਿੱਚ ਵਧ ਰਹੀਆਂ ਅੱਤਵਾਦ ਤੇ ਮੁਕਾਬਲੇ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਿਸ ਵਿੱਚ ਮੁਲਕ ਦੇ ਕਈ ਜਵਾਨ ਸ਼ਹੀਦ ਹੋ ਗਏ ਸਨ। ਜੰਮੂ-ਕਸ਼ਮੀਰ ਦੇ ਡੀਜੀਪੀ ਐਸਪੀ ਵੈਦ ਨੇ ਦੱਸਿਆ ਦਿ ਉਹ ਇਸ ਪ੍ਰਸਤਾਵ ’ਤੇ ਕਾਰਵਾਈ ਕਰ ਰਹੇ ਹਨ ਤੇ ਜਲਦੀ ਦੀ ਉਨ੍ਹਾਂ ਨੂੰ ਇਸ ਵਿੱਚ ਕਾਮਯਾਬੀ ਮਿਲੇਗੀ। ਇਸ ਤੋਂ ਪਹਿਲਾਂ ਵੀ ਜੰਮੂ-ਕਸ਼ਮੀਰ ਵਿੱਚ ਕੌਮੀ ਸੁਰੱਖਿਆ ਗਾਰਡ ਬਲਾਂ ਦੀ ਤਾਇਨਾਤੀ ਕੀਤੀ ਜਾ ਚੁੱਕੀ ਹੈ। ਆਮ ਤੌਰ ’ਤੇ ਇੱਕ ਛੋਟੀ ਐਨਐਸਜੀ ਟੀਮ ਪੰਜ ਕਮਾਂਡੋਆਂ ਤੋਂ ਬਣਦੀ ਹੈ ਜਿਸ ਵਿੱਚ ਬੰਬ ਮਾਹਿਰ ਤੇ ਕਰੈਕ ਨਿਸ਼ਾਨੇਬਾਜ਼ ਤੇ ਇੱਕ ਗੈਰ-ਕਮਿਸ਼ਨਡ ਅਧਿਕਾਰੀ ਸ਼ਾਮਲ ਹੁੰਦਾ ਹੈ। ਆਪਰੇਸ਼ਨ ਦੌਰਾਨ ਬਿਨਾਂ ਮਾਲੀ ਨੁਕਸਾਨ ਕੀਤਿਆਂ ਇਹ ਕਮਾਂਡੋ ਹੈਕਲਰ, ਕੋਚ ਐਮਪੀ5 ਸਬ ਮਸ਼ੀਨ ਬੰਦੂਕਾਂ, ਸਨੀਪਰ ਰਾਈਫਲ, ਰਡਾਰ ਤੇ ਸੀ-4 ਵਿਸਫੋਟਾਂ ਦਾ ਇਸਤੇਮਾਲ ਕਰਦੇ ਹਨ। 1984 ਵਿੱਚ ਅਪਰੇਸ਼ਨ ਬਲੂਸਟਾਰ ਤੋਂ ਬਾਅਦ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਲੁਕੇ ਖਾਲਿਸਤਾਨੀਆਂ ਨੂੰ ਬਾਹਰ ਕੱਢਣ ਲਈ ਐਨਐਸਜੀ ਬਲ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਵੇਲੇ ਐਨਐਸਜੀ ਵਿੱਚ ਕਰੀਬ 7,500 ਜਵਾਨ ਸੇਵਾ ਨਿਭਾਅ ਰਹੇ ਹਨ। ਇਸ ਪਿੱਛੋਂ 26/11 ਦੇ ਮੁੰਬਈ ਅੱਤਵਾਦੀ ਹਮਲੇ, ਜਨਵਰੀ 2016 ਵਿੱਚ ਪਠਾਨਕੋਟ ਹਵਾਈ ਅੱਡੇ ’ਤੇ ਹੋਏ ਅੱਤਵਾਦੀ ਹਮਲੇ ਤੇ ਗੁਜਰਾਤ ਵਿੱਚ ਅਕਸ਼ਰਧਾਮ ਮੰਦਰ' ’ਤੇ ਹਮਲੇ ਦੌਰਾਨ ਦਹਿਸ਼ਤਗਰਦਾਂ ਨੂੰ ਖ਼ਤਮ ਕਰਨ ਤੇ ਅੱਤਵਾਦੀਆਂ ਨਾਲ ਨਜਿੱਠਣ ਲਈ ਬਲੈਕ ਕੈਟ ਕਮਾਂਡੋ ਤਾਇਨਾਤ ਕੀਤੇ ਗਏ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲWomen Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget