Blast in Ram Navami Rally: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ 'ਚ ਮੰਗਲਵਾਰ ਸ਼ਾਮ ਨੂੰ ਰਾਮ ਨਵਮੀ ਦੀ ਰੈਲੀ ਦੌਰਾਨ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ ਪੁਲਿਸ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਹੈ। ਇਸ ਤੋਂ ਬਾਅਦ ਔਰਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਪੁਲਿਸ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, "ਧਮਾਕਾ ਸ਼ਾਮ ਵੇਲੇ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਹੈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।" ਹਾਲਾਂਕਿ ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਕਾਰਨ ਹੋਇਆ ਜਾਂ ਕੋਈ ਹੋਰ ਕਾਰਨ ਸੀ।


ਇਹ ਵੀ ਪੜ੍ਹੋ: PSEB Result: 10ਵੀਂ ਜਮਾਤ ਵਾਲਿਓ ਹੋ ਜਾਵੋ ਤਿਆਰ, ਅੱਜ ਆਉਣ ਜਾ ਰਿਹਾ ਨਤੀਜਾ, ਇੱਕ ਕਲਿੱਕ 'ਤੇ ਕਰੋ ਚੈੱਕ