ਸਬੰਧਤ ਖ਼ਬਰ: ਪੰਜਾਬ ਦੇ ਸਰਹੱਦੀ ਇਲਾਕੇ 'ਚ ਦਿਖੇ ਹਥਿਆਬੰਦ ਸ਼ੱਕੀ
ਅੰਮ੍ਰਿਤਸਰ ਬਾਰਡਰ ਰੇਂਜ ਦੇ ਆਈਜੀ ਐਸ.ਪੀ.ਐਸ. ਪਰਮਾਨ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਇਹ ਧਮਾਕਾ ਗ੍ਰੇਨੇਡ ਨਾਲ ਹੋਇਆ ਜਾਪਦਾ ਹੈ, ਬਾਕੀ ਤਫ਼ਸੀਲ ਉਹ ਮੌਕੇ 'ਤੇ ਜਾ ਕੇ ਪਹੁੰਚ ਦੇ ਸਕਦੇ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਕਢਵਾਈ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਐਤਵਾਰ ਨੂੰ ਨਿਰੰਕਾਰੀ ਡੇਰੇ 'ਚ ਸਤਸੰਗ ਹੋ ਰਿਹਾ ਸੀ ਜਿੱਤੇ ਕੁਝ ਮੋਟਰਸਾਈਕਲ ਸਵਾਰਾਂ ਨੇ ਗ੍ਰੇਨੇਡੇ ਸੁੱਟ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਹੀਆ ਕੁੱਤੇ ਅਤੇ ਫੋਰੈਂਸਿਕ ਟੀਮ ਵੀ ਮੌਕੇ ਲਈ ਰਵਾਨਾ ਹੋ ਰਹੀ ਹੈ। ਫਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦਿੱਸਿਆ ਅੱਤਵਾਦੀ ਜ਼ਾਕਿਰ ਮੂਸਾ, ਪੁਲਿਸ ਵੱਲੋਂ ਪੋਸਟਰ ਜਾਰੀ
ਖ਼ੁਫ਼ੀਆ ਏਜੰਸੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਦਹਿਸ਼ਤਗਰਦਾਂ ਦੇ ਮੌਜੂਦ ਹੋਣ ਦਾ ਐਲਰਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਨੂੰ ਵੀ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਐਲਰਟ ਵੀ ਜਾਰੀ ਕੀਤਾ ਗਿਆ ਸੀ। ਅਜਿਹਾ ਹੀ ਹੱਥਗੋਲਾ ਧਮਾਕਾ ਸਤੰਬਰ ਮਹੀਨੇ ਦੌਰਾਨ ਜਲੰਧਰ ਦੇ ਮਕਸੂਦਾਂ ਥਾਣੇ ਵਿੱਚ ਵੀ ਹੋਇਆ ਸੀ। ਪਿਛਲੇ ਦਿਨੀਂ ਕੁਝ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੇ ਪਠਾਨਕੋਟ ਤੋਂ ਗੱਡੀ ਵੀ ਖੋਹੀਆਂ ਸਨ।
ਇਹ ਵੀ ਪੜ੍ਹੋ: ਪਠਾਨਕੋਟ 'ਚ ਕਾਰ ਖੋਹਣ ਵਾਲੇ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ