Coromandel Express Accident : ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਵਿੱਚ ਹੁਣ ਤੱਕ 260 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚ ਗਏ ਹਨ। ਉਹ ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਨੇ ਸ਼ਨੀਵਾਰ ਸਵੇਰੇ ਮੌਕੇ ਦਾ ਦੌਰਾ ਕਰਨ ਤੋਂ ਪਹਿਲਾਂ ਸਮੀਖਿਆ ਮੀਟਿੰਗ ਕੀਤੀ। ਇਸ ਹਾਦਸੇ ਨੂੰ ਦੇਸ਼ ਦੇ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਪੀਐਮ ਮੋਦੀ ਜ਼ਖਮੀਆਂ ਨਾਲ ਕਰਨਗੇ ਮੁਲਾਕਾਤ
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਓਡੀਸ਼ਾ ਵਿੱਚ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਹਾਦਸੇ ਵਾਲੀ ਥਾਂ 'ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਪੀਐਮ ਮੋਦੀ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੀਐਮ ਮੋਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਦੇ ਬਾਲਾਸੋਰ ਪਹੁੰਚ ਗਏ ਹਨ। ਉਹ ਘਟਨਾ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।