Airport Bomb Threat: ਦਿੱਲੀ ਏਅਰਪੋਰਟ ਉੱਤੇ ਵਿਸਤਾਰ ਦੀ ਫਲਾਈਟ ਨੂੰ ਬੰਬ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਹੜਕੰਪ ਮਚ ਗਿਆ। ਸ਼ੁੱਕਰਵਾਰ (18 ਅਗਸਤ) ਨੂੰ ਦਿੱਲੀ-ਪੁਣੇ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਫਲਾਈਟ ਦੇ ਪਹੁੰਚਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਕਿ ਕੀ ਉਸ 'ਚ ਕੋਈ ਬੰਬ ਸੀ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ ਹੈ।
ਹਵਾਈ ਅੱਡੇ 'ਤੇ ਆਈਸੋਲੇਸ਼ਨ ਬੇ 'ਚ ਜਹਾਜ਼ ਦੀ ਜਾਂਚ ਚੱਲ ਰਹੀ ਹੈ। ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਸਾਮਾਨ ਸਮੇਤ ਸੁਰੱਖਿਅਤ ਉਤਾਰ ਲਿਆ ਗਿਆ ਹੈ। ਜੀਐਮਆਰ ਕਾਲ ਸੈਂਟਰ ਨੂੰ ਸ਼ੁੱਕਰਵਾਰ ਸਵੇਰੇ 8.53 ਵਜੇ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ। ਹੁਣ ਤੱਕ ਦੀ ਜਾਂਚ ਵਿੱਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਜਹਾਜ਼ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਫਲਾਈਟ ਦੀ ਅੰਦਰ ਅਤੇ ਬਾਹਰ ਬਾਰੀਕੀ ਨਾਲ ਤਲਾਸ਼ੀ ਲਈ ਗਈ ਪਰ ਕੋਈ ਵਿਸਫੋਟਕ ਜਾਂ ਸ਼ੱਕੀ ਵਸਤੂ ਨਹੀਂ ਮਿਲੀ।
ਪੁਲਿਸ ਮੁਤਾਬਕ ਫਲਾਈਟ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਤਲਾਸ਼ੀ ਮੁਹਿੰਮ ਨੂੰ ਰੱਦ ਕਰ ਦਿੱਤਾ ਗਿਆ ਅਤੇ ਬੰਬ ਕਾਲ ਨੂੰ ਇੱਕ ਫਰਜ਼ੀ ਕਾਲ ਕਰਾਰ ਦਿੱਤਾ ਗਿਆ। ਦਿੱਲੀ ਪੁਲਿਸ ਫ਼ਰਜ਼ੀ ਕਾਲ ਕਰਕੇ ਬੰਬ ਬਾਰੇ ਝੂਠੀ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਲ ਕਰਨ ਵਾਲੇ ਦੀ ਪਛਾਣ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ