Bomb Threat: ‘ਬੰਬ ਰੱਖ ਦਿੱਤੈ, ਲੈਂਡ ਕਰਦਿਆਂ ਹੀ ਧਮਾਕਾ ਹੋਵੇਗਾ’, ਚੇਨਈ ਤੋਂ ਮੁੰਬਈ ਪਹੁੰਚੀ ਇੰਡੀਗੋ ਦੀ ਫਲਾਈਟ ਨੂੰ ਮਿਲੀ ਧਮਕੀ
Bomb Threat In Flight: ਚੇਨਈ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਫਲਾਈਟ 'ਚ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਜਾਂਚ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਹੈ।
Bomb Threat In Indigo Flight: ਮੁੰਬਈ ਏਅਰਪੋਰਟ 'ਤੇ ਇੰਡੀਗੋ ਦੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਹੈ। ਇੰਡੀਗੋ ਏਅਰਲਾਈਨਜ਼ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਇਕ ਬਿਆਨ ਜਾਰੀ ਕੀਤਾ ਹੈ। ਦੱਸਿਆ ਗਿਆ ਹੈ ਕਿ ਜਦੋਂ ਮੰਗਲਵਾਰ (13 ਫਰਵਰੀ) ਨੂੰ ਚੇਨਈ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6E5188 ਨੇ ਮੁੰਬਈ 'ਚ ਲੈਂਡ ਕਰਨਾ ਸੀ ਤਾਂ ਉਸ ਨੂੰ ਪਾਰਕਿੰਗ ਖੇਤਰ 'ਚ ਬੰਬ ਹੋਣ ਦੀ ਧਮਕੀ ਮਿਲੀ।
ਏਅਰਲਾਈਨ ਕੰਪਨੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਿਵੇਂ ਹੀ ਫਲਾਈਟ ਨੇ ਲੈਂਡਿੰਗ ਪ੍ਰਕਿਰਿਆ ਸ਼ੁਰੂ ਕੀਤੀ, ਉਸ ਨੂੰ ਬੰਬ ਦੀ ਧਮਕੀ ਮਿਲੀ। ਪਾਇਲਟ ਨੇ ਤੁਰੰਤ ਇਸ ਬਾਰੇ ਏਅਰਪੋਰਟ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੀਆਈਐਸਐਫ ਅਤੇ ਹੋਰ ਸੁਰੱਖਿਆ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਤੁਰੰਤ ਸ਼ੁਰੂ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Farmers Protest: ਸੁਖਬੀਰ ਬਾਦਲ ਦੀ ਕੇਂਦਰ ਨੂੰ ਅਪੀਲ, ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ
ਉਡਾਣ ਦੀ ਜਾਂਚ ਦੌਰਾਨ ਕੁਝ ਵੀ ਨਹੀਂ ਮਿਲਿਆ ਸ਼ੱਕੀ
ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਹੈ ਕਿ ਜਹਾਜ਼ ਨੂੰ ਲੈ ਕੇ ਜਾਂਚ ਪੂਰੀ ਕਰ ਲਈ ਗਈ ਹੈ। ਹਾਲਾਂਕਿ, ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਤੋਂ ਬਾਅਦ ਇਸ ਨੂੰ ਵਾਪਸ ਟਰਮੀਨਲ 'ਤੇ ਲਿਆਂਦਾ ਗਿਆ। ਚੇਨਈ ਤੋਂ ਮੁੰਬਈ ਆ ਰਹੀ ਇੰਡੀਗੋ ਫਲਾਈਟ ਨੂੰ ਏਅਰਪੋਰਟ 'ਤੇ ਲੈਂਡਿੰਗ ਤੋਂ 40 ਕਿਲੋਮੀਟਰ ਪਹਿਲਾਂ ਧਮਕੀ ਮਿਲੀ।
ਏਅਰ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਨੂੰ ਬੰਬ ਦੀ ਧਮਕੀ ਦਾ ਸੰਦੇਸ਼ ਮਿਲਿਆ ਜਿਸ ਵਿਚ ਕਿਹਾ ਗਿਆ ਸੀ ਕਿ ਜਹਾਜ਼ ਦੇ ਅੰਦਰ ਬੰਬ ਰੱਖਿਆ ਗਿਆ ਸੀ। ਹਾਲਾਂਕਿ ਸਿਆਣਪ ਦਿਖਾਉਂਦਿਆਂ ਹੋਇਆਂ ਫਲਾਈਟ ਨੂੰ ਜਲਦੀ ਲੈਂਡ ਕਰਵਾਇਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ।
ਕੁਝ ਦੇਰ ਲਈ ਡਰ ਗਏ ਸੀ ਯਾਤਰੀ
ਯਾਤਰੀਆਂ ਦੇ ਸੁਰੱਖਿਅਤ ਉਤਰਨ ਤੋਂ ਬਾਅਦ ਹਵਾਈ ਅੱਡੇ ਦੇ ਸੁਰੱਖਿਆ ਅਧਿਕਾਰੀਆਂ ਦੀ ਮਦਦ ਨਾਲ ਫਲਾਈਟ ਚੈਕਿੰਗ ਸ਼ੁਰੂ ਕੀਤੀ ਗਈ। ਹਾਲਾਂਕਿ ਜਿਵੇਂ ਹੀ ਫਲਾਈਟ ਲੈਂਡ ਹੋਈ ਤਾਂ ਉੱਥੇ ਵੱਡੀ ਗਿਣਤੀ 'ਚ ਸੁਰੱਖਿਆ ਕਰਮਚਾਰੀ ਮੌਜੂਦ ਸਨ ਅਤੇ ਯਾਤਰੀ ਬੇਹੱਦ ਘਬਰਾ ਗਏ।
ਪਰ ਏਅਰਲਾਈਨ ਕੰਪਨੀ ਦੇ ਅਧਿਕਾਰੀਆਂ ਅਤੇ ਸੁਰੱਖਿਆ ਬਲਾਂ ਨੇ ਸਮਝਦਾਰੀ ਨਾਲ ਕੰਮ ਲਿਆ। ਦੱਸ ਦੇਈਏ ਕਿ 4 ਮਹੀਨੇ ਪਹਿਲਾਂ ਵੀ ਮੁੰਬਈ ਏਅਰਪੋਰਟ ਨੂੰ ਉਡਾਉਣ ਦੀ ਅਜਿਹੀ ਹੀ ਧਮਕੀ ਮਿਲੀ ਸੀ।
ਇਹ ਵੀ ਪੜ੍ਹੋ: Farmer Protest: ਕਿਸਾਨਾਂ ਦੇ ਧਰਨੇ ਕਰਕੇ ਪੰਜਾਬ ਨੂੰ ਮਿਲਣ ਵਾਲਾ ਡੀਜ਼ਲ ਹੋਇਆ ਅੱਧਾ