BSF-Pakistan Rangers exchange sweets: ਭਾਰਤ ਅੱਜ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਪਾਕਿ ਰੇਂਜਰਾਂ ਨੇ ਬੀਐਸਐਫ ਅਧਿਕਾਰੀਆਂ ਨੂੰ 73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਦੀਵਾਲੀ 'ਤੇ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਇੱਕ-ਦੂਜੇ ਨੂੰ ਮਠਿਆਈਆਂ ਦਿੱਤੀਆਂ।
ਦੱਸ ਦੇਈਏ ਕਿ ਸੁਤੰਤਰਤਾ ਦਿਵਸ, ਗਣਤੰਤਰ ਦਿਵਸ ਤੋਂ ਇਲਾਵਾ ਈਦ, ਹੋਲੀ, ਦੀਵਾਲੀ 'ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਨ ਦੀ ਪਰੰਪਰਾ ਰਹੀ ਹੈ। ਪਿਛਲੀ ਵਾਰ ਗਣਤੰਤਰ ਦਿਵਸ ਮੌਕੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਨਹੀਂ ਕੀਤਾ ਸੀ। ਦੋਵਾਂ ਦੇਸ਼ਾਂ ਦੇ ਵਿਗੜਦੇ ਦੁਵੱਲੇ ਸਬੰਧਾਂ ਕਾਰਨ ਬੀਐਸਐਫ ਨੇ ਇਹ ਕਦਮ ਚੁੱਕਿਆ ਹੈ।
ਭਾਰਤ ਆਪਣਾ 73ਵਾਂ ਗਣਤੰਤਰ ਦਿਵਸ ਦਿੱਲੀ ਦੇ ਰਾਜਪਥ 'ਤੇ ਪਰੇਡ ਦੇ ਨਾਲ ਮਨਾ ਰਿਹਾ ਹੈ, ਜਿਸ ਵਿੱਚ ਉਹ ਆਪਣੀ ਫੌਜੀ ਤਾਕਤ ਦਾ ਪ੍ਰਦਰਸ਼ਨ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਸ਼ਟਰੀ ਯੁੱਧ ਸਮਾਰਕ 'ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਭਾਰਤ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ।"
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਮੈਂ ਇਸ ਗਣਤੰਤਰ ਦਿਵਸ 'ਤੇ ਸਾਰੇ ਭਾਰਤੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਸਾਰੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਇਹ ਵੀ ਪੜ੍ਹੋ: Republic Day Parade: 30,000 ਜਵਾਨਾਂ ਦੀ ਸਖਤ ਸੁਰੱਖਿਆ ਛਤਰੀ ਹੇਠ ਮਨਾਇਆ ਗਣਤੰਤਰ ਦਿਵਸ, ਅਸਮਾਨ ਤੋਂ ਜ਼ਮੀਨ ਤੱਕ ਨਿਗ੍ਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin