ਚੰਡੀਗੜ੍ਹ: ਹਰਿਆਣਾ ਦੇ ਜ਼ਿਲ੍ਹਾ ਮਹਿੰਦਰਗੜ੍ਹ ਦੇ ਪਿੰਡ ਇਸਰਾਣਾ ਦੇ ਖੇਤਾਂ ਵਿੱਚ ਇੱਕ ਵਿਦਿਆਰਥੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੂਤਰਾਂ ਮੁਤਾਬਕ ਮਾਮਲਾ ਪ੍ਰੇਮ ਸਬੰਧਾਂ ਦਾ ਹੈ।

ਉਪ ਪੁਲਿਸ ਕਪਤਾਨ ਵਿਨੋਦ ਯਾਦਵ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਬਾਸ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲੜਕਾ ਇਸਰਾਣਾ ਪਿੰਡ ਦੀ ਕੁੜੀ ਨੂੰ ਪਿਆਰ ਕਰਦਾ ਸੀ। ਇਸ ਤੋਂ ਗੁੱਸੇ ਵਿੱਚ ਆ ਕੇ ਕੁੜੀ ਦੇ ਭਰਾ ਨੇ ਉਸ ਨੂੰ ਡੰਡਿਆਂ ਨਾਲ ਕੁੱਟ-ਕੁੱਟ ਮਾਰ ਦਿੱਤਾ।

ਪੁਲਿਸ ਨੇ ਕੁੜੀ ਨੂੰ ਸੇਫ-ਹਾਊਸ ਭਿਜਵਾ ਦਿੱਤਾ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।