ਨਵੀਂ ਦਿੱਲੀ: ਦੇਸ਼ ਵਿਚ ਘਾਤਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ। ਹਾਲਾਂਕਿ, ਹੁਣ ਦਿੱਲੀ ਅਤੇ ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ। ਇਸ ਦੌਰਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ, ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਲਗਭਗ 900 ਨਵੇਂ ਕੇਸ ਸਾਹਮਣੇ ਆਏ ਹਨ। ਜਿਵੇਂ ਕਿ ਕੇਸ ਘਟੇ ਹਨ, ਉਹ ਦਿੱਲੀ ਨੂੰ ਹੋਰ ਅਨਲੌਕ ਕਰਨਗੇ।



ਕੇਜਰੀਵਾਲ ਨੇ ਡਰਾਇਵ ਥਰੂ ਟੀਕਾਕਰਨ ਮੁਹਿੰਮ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਕੇਜਰੀਵਾਲ ਨੇ ਛਤਰਸਾਲ ਸਟੇਡੀਅਮ ਵਿੱਚ ਡਰਾਇਵ ਥਰੂ ਟੀਕਾਕਰਨ  ਮੁਹਿੰਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਹੀ ਦਿੱਲੀ ਵਿੱਚ ਕੇਸਾਂ ਦੀ ਗਿਣਤੀ ਘਟਦੀ ਜਾਏਗੀ, ਅਸੀਂ ਹੋਰ ਗਤੀਵਿਧੀਆਂ ਨੂੰ ਸ਼ੁਰੂ ਕਰਨ ਇਜਾਜ਼ਤ ਦੇਵਾਂਗੇ।


 









ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’


ਦੱਸ ਦਈਏ ਕਿ ਸੀਐਮ ਕੇਜਰੀਵਾਲ ਨੇ ਕੱਲ੍ਹ ਹੌਲੀ ਹੌਲੀ ਦਿੱਲੀ ਵਿੱਚ ਪਾਬੰਦੀਆਂ ਤੇ ਢਿੱਲ ਦੇਣ ਦਾ ਐਲਾਨ ਕੀਤਾ ਸੀ।CM ਕੇਜਰੀਵਾਲ ਨੇ ਕਿਹਾ ਸੀ ਕਿ ਅਸੀਂ ਜਨਤਾ ਅਤੇ ਮਾਹਰਾਂ ਦੇ ਸੁਝਾਵਾਂ ਦੇ ਅਧਾਰ ਤੇ ਹਫ਼ਤੇ ਦੇ ਹਿਸਾਬ ਨਾਲ ਦਿੱਲੀ ਵਿੱਚ ਲੌਕਡਾਊਨ ਨੂੰ ਹੌਲੀ-ਹੌਲੀ ਖੋਲ੍ਹਣ ਦੀ ਪ੍ਰਕਿਰਿਆ ਨੂੰ ਜਾਰੀ ਰੱਖਾਂਗੇ, ਬਸ਼ਰਤੇ ਕੋਰੋਨਾ ਫਿਰ ਤੋਂ ਵੱਧਣਾ ਸ਼ੁਰੂ ਨਾ ਕਰੇ।


ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?



ਕੇਂਦਰ ਨੇ ਰਾਜਾਂ ਨੂੰ ਟੀਕੇ ਦੀਆਂ 22.77 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ 22.77 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਹਨ। ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਸ ਸਮੇਂ ਟੀਕੇ ਦੀਆਂ 1.82 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਹਨ।