Breaking : ਦਿੱਲੀ 'ਚ ਕੋਰੋਨਾ ਮੁੜ ਹੋਇਆ ਬੇਕਾਬੂ, ਅੱਜ ਆਏ 27 ਹਜ਼ਾਰ 500 ਨਵੇਂ ਕੇਸ
ਦਿੱਲੀ 'ਚ ਵਧਦੇ ਕੋਰੋਨਾ ਮਾਮਲੇ 'ਤੇ ਲੌਕਡਾਊਨ ਬਾਰੇ 'ਚ ਸਤੇਂਦਰ ਜੈਨ ਨੇ ਕਿਹਾ ਕਿ ਬੈੱਡਾਂ 'ਤੇ ਦਾਖਲੇ ਦੀ ਦਰ 15 ਫੀਸਦੀ ਹੈ, ਸਾਡੀ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ।
Delhi New Corona Cases: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਪੂਰੀ ਤਰ੍ਹਾਂ ਬੇਕਾਬੂ ਹੋ ਗਿਆ ਹੈ। ਨਾਈਟ ਤੇ ਵੀਕੈਂਡ ਕਰਫਿਊ ਦੇ ਬਾਵਜੂਦ, ਕੋਵਿਡ-19 ਸੰਕਰਮਣ ਦਾ ਪ੍ਰਸਾਰ ਰੁਕਦਾ ਨਜ਼ਰ ਨਹੀਂ ਆ ਰਿਹਾ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਅੱਜ ਕੋਰੋਨਾ ਦੇ 27 ਹਜ਼ਾਰ 500 ਨਵੇਂ ਮਾਮਲੇ ਸਾਹਮਣੇ ਆਉਣਗੇ।
ਉਨ੍ਹਾਂ ਕਿਹਾ ਕਿ ਪਿਛਲੇ 4 ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਹਸਪਤਾਲ ਵਿੱਚ ਭਰਤੀ ਦਰ ਸਥਿਰ ਹੈ, ਜੋ ਇੱਕ ਚੰਗਾ ਸੰਕੇਤ ਹੈ। ਦਿੱਲੀ 'ਚ ਵਧਦੇ ਕੋਰੋਨਾ ਮਾਮਲੇ 'ਤੇ ਲੌਕਡਾਊਨ ਬਾਰੇ 'ਚ ਸਤੇਂਦਰ ਜੈਨ ਨੇ ਕਿਹਾ ਕਿ ਬੈੱਡਾਂ 'ਤੇ ਦਾਖਲੇ ਦੀ ਦਰ 15 ਫੀਸਦੀ ਹੈ, ਸਾਡੀ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ।
ਉਧਰ, ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 47 ਹਜ਼ਾਰ 417 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਨਾਲ ਹੀ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 5488 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 13.11% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 52 ਹਜ਼ਾਰ 697 ਵੱਧ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਕੋਰੋਨਾ ਦੇ 1 ਲੱਖ 94 ਹਜ਼ਾਰ 720 ਮਾਮਲੇ ਸਾਹਮਣੇ ਆਏ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਐਕਟਿਵ ਕੇਸ ਵਧ ਕੇ 11 ਲੱਖ 17 ਹਜ਼ਾਰ 531 ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ 17 ਹਜ਼ਾਰ 531 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 35 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 84 ਹਜ਼ਾਰ 825 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 47 ਲੱਖ 15 ਹਜ਼ਾਰ 361 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।