Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Gas Leak: ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਜ਼ਿਲ੍ਹੇ ਦੇ ਰਾਜੋਲ ਇਲਾਕੇ ਵਿੱਚ ਸੋਮਵਾਰ ਨੂੰ ONGC ਦੇ ਇੱਕ ਚਾਲੂ ਤੇਲ ਖੂਹ ਵਿੱਚੋਂ...

Gas Leak: ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਜ਼ਿਲ੍ਹੇ ਦੇ ਰਾਜੋਲ ਇਲਾਕੇ ਵਿੱਚ ਸੋਮਵਾਰ ਨੂੰ ONGC ਦੇ ਇੱਕ ਚਾਲੂ ਤੇਲ ਖੂਹ ਵਿੱਚੋਂ ਅਚਾਨਕ ਗੈਸ ਲੀਕ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਅਧਿਕਾਰੀਆਂ ਨੇ ਸਾਵਧਾਨੀ ਵਜੋਂ ਨੇੜਲੇ ਤਿੰਨ ਪਿੰਡਾਂ ਨੂੰ ਖਾਲੀ ਕਰਵਾ ਲਿਆ। ਅਜੇ ਤੱਕ ਕਿਸੇ ਦੀ ਮੌਤ ਜਾਂ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਜਿੱਥੇ ਡਾ. ਬੀ.ਆਰ. ਅੰਬੇਡਕਰ ਕੋਨਾਸੀਮਾ ਜ਼ਿਲ੍ਹੇ ਦੇ ਇਰੂਸੁਮੰਡਾ ਪਿੰਡ ਵਿੱਚ ਇੱਕ ਓ.ਐੱਨ.ਜੀ.ਸੀ. ਖੂਹ ਵਿੱਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਵੱਡੇ ਪੱਧਰ 'ਤੇ ਗੈਸ ਲੀਕ ਹੋਣ ਲੱਗ ਪਈ ਹੈ। ਇਸ ਜ਼ੋਰਦਾਰ ਧਮਾਕੇ ਤੋਂ ਬਾਅਦ ਅੱਗ ਦੀਆਂ ਉੱਚੀਆਂ ਲਪਟਾਂ ਉੱਠੀਆਂ ਅਤੇ ਪੂਰੇ ਪਿੰਡ ਵਿੱਚ ਕੱਚੇ ਤੇਲ ਅਤੇ ਗੈਸ ਦੀ ਸੰਘਣੀ ਧੁੰਦ ਫੈਲ ਗਈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘਟ ਗਈ ਅਤੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਹਾਦਸੇ ਮਗਰੋਂ ਪ੍ਰਸ਼ਾਸਨ ਨੇ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ 3 ਪਿੰਡਾਂ ਵਿੱਚ ਬਿਜਲੀ ਅਤੇ ਗੈਸ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਨੂੰ ਸੁਰੱਖਿਆ ਵਜੋਂ ਚੁੱਲ੍ਹੇ ਨਾ ਬਾਲਣ ਦੀ ਹਦਾਇਤ ਦਿੱਤੀ ਗਈ ਹੈ। ਫਿਲਹਾਲ ONGC ਦੀਆਂ ਮਾਹਿਰ ਟੀਮਾਂ, ਫਾਇਰ ਬ੍ਰਿਗੇਡ ਅਤੇ ਪੁਲਸ ਟੀਮਾਂ ਮੌਕੇ 'ਤੇ ਮੌਜੂਦ ਹਨ। ਉਤਪਾਦਨ ਖੂਹ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਲੀਕ ਨੂੰ ਰੋਕਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਹੁਣ ਤੱਕ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਖਬਰ ਨਹੀਂ ਮਿਲੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















