ਪੜਚੋਲ ਕਰੋ
Advertisement
Earthquake in Delhi-NCR : ਦਿੱਲੀ-ਐਨਸੀਆਰ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
Earthquake in Delhi-NCR : ਸ਼ਨੀਵਾਰ ਰਾਤ ਨੂੰ ਦਿੱਲੀ NCR ਦੇ ਕੁਝ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲਗਭਗ 60 ਸੈਕਿੰਡ ਤੱਕ ਰਹੇ, ਜਿਸ ਕਾਰਨ ਬਹੁਤ ਸਾਰੇ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਚਲੇ ਗਏ।
Earthquake in Delhi-NCR : ਸ਼ਨੀਵਾਰ ਰਾਤ ਨੂੰ ਦਿੱਲੀ NCR ਦੇ ਕੁਝ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਸ਼ਨੀਵਾਰ 12 ਨਵੰਬਰ 2022 ਦੀ ਰਾਤ ਨੂੰ 7.57 ਵਜੇ ਆਇਆ ਅਤੇ ਭੂਚਾਲ ਦੇ ਝਟਕੇ ਲਗਭਗ 60 ਸੈਕਿੰਡ ਤੱਕ ਰਹੇ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਮਾਪੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ ਤੋਂ ਬਾਹਰ ਭੱਜਣ ਲੱਗੇ। ਭੂਚਾਲ ਦੇ ਝਟਕਿਆਂ ਤੋਂ ਡਰੇ ਲੋਕ ਆਪਣੇ ਘਰਾਂ ਅਤੇ ਦਫਤਰਾਂ ਦੇ ਬਾਹਰ ਖੁੱਲ੍ਹੀਆਂ ਥਾਵਾਂ 'ਤੇ ਇਕੱਠੇ ਹੋ ਗਏ।
ਇਸ ਤੋਂ ਇਲਾਵਾ ਉੱਤਰਾਖੰਡ ਦੇ ਪਿਥੌਰਾਗੜ੍ਹ, ਬਾਗੇਸ਼ਵਰ, ਟਿਹਰੀ ਅਤੇ ਰੁਦਰਪ੍ਰਯਾਗ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਥੇ ਹੀ ਨੇਪਾਲ 'ਚ ਅੱਜ ਸ਼ਾਮ ਕਰੀਬ 7.57 ਵਜੇ ਰਿਕਟਰ ਪੈਮਾਨੇ 'ਤੇ 5.4 ਤੀਬਰਤਾ ਦਾ ਭੂਚਾਲ ਆਇਆ ਹੈ। ਭੂਚਾਲ ਦਾ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ਾਮ 4:25 ਵਜੇ ਉੱਤਰਾਖੰਡ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.4 ਦਰਜ ਕੀਤੀ ਗਈ ਸੀ।
Earthquake tremors felt across Delhi pic.twitter.com/rnZ4Pov0dk
— ANI (@ANI) November 12, 2022
ਦਿੱਲੀ-ਐੱਨਸੀਆਰ ਦੇ ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ, ਹਾਪੁੜ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੋਇਡਾ, ਗਾਜ਼ੀਆਬਾਦ, ਅਮਰੋਹਾ ਦੇ ਨਾਲ-ਨਾਲ ਯੂਪੀ ਦੇ ਬਿਜਨੌਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਉੱਤਰਾਖੰਡ ਦੇ ਟਿਹਰੀ, ਪਿਥੌਰਾਗੜ੍ਹ, ਬਾਗੇਸ਼ਨਰ, ਪੌੜੀ ਅਤੇ ਖਟੀਮਾ ਵਿੱਚ ਭੂਚਾਲ ਆਇਆ। ਇਸ ਤੋਂ ਪਹਿਲਾਂ 6 ਨਵੰਬਰ ਨੂੰ ਦੁਪਹਿਰ 1:57 'ਤੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਵੀ ਭੂਚਾਲ ਦਾ ਕੇਂਦਰ ਨੇਪਾਲ ਵਿੱਚ ਹੀ ਸੀ। ਉੱਥੇ ਹੀ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਸੀ। ਫਿਰ ਭੂਚਾਲ ਦੀ ਤੀਬਰਤਾ 6.3 ਮਾਪੀ ਗਈ ਸੀ।
ਇਹ ਵੀ ਪੜ੍ਹੋ : Illegal Mining : ਮਾਈਨਿੰਗ ਖੱਡਾਂ ਦੇ ਠੇਕੇਦਾਰ ਰਾਕੇਸ਼ ਚੌਧਰੀ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਕਿੰਨੇ ਰਿਕਟਰ ਪੈਮਾਨੇ 'ਤੇ ਭੂਚਾਲ ਖਤਰਨਾਕ ?
ਭੂਚਾਲ ਦੀ ਵੱਧ ਤੋਂ ਵੱਧ ਤੀਬਰਤਾ ਦਾ ਫੈਸਲਾ ਨਹੀਂ ਕੀਤਾ ਗਿਆ ਹੈ ਪਰ ਰਿਕਟਰ ਪੈਮਾਨੇ 'ਤੇ 7.0 ਜਾਂ ਇਸ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਨੂੰ ਆਮ ਨਾਲੋਂ ਜ਼ਿਆਦਾ ਖਤਰਨਾਕ ਮੰਨਿਆ ਜਾਂਦਾ ਹੈ। ਇਸ ਪੈਮਾਨੇ 'ਤੇ 2 ਜਾਂ ਇਸ ਤੋਂ ਘੱਟ ਤੀਬਰਤਾ ਦੇ ਭੂਚਾਲ ਨੂੰ ਮਾਈਕ੍ਰੋ ਭੂਚਾਲ ਕਿਹਾ ਜਾਂਦਾ ਹੈ ਜੋ ਜ਼ਿਆਦਾਤਰ ਮਹਿਸੂਸ ਨਹੀਂ ਕੀਤਾ ਜਾਂਦਾ ਹੈ। 4.5 ਤੀਬਰਤਾ ਦਾ ਭੂਚਾਲ ਘਰਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਭੂਚਾਲ ਦੀ ਵੱਧ ਤੋਂ ਵੱਧ ਤੀਬਰਤਾ ਦਾ ਫੈਸਲਾ ਨਹੀਂ ਕੀਤਾ ਗਿਆ ਹੈ ਪਰ ਰਿਕਟਰ ਪੈਮਾਨੇ 'ਤੇ 7.0 ਜਾਂ ਇਸ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਨੂੰ ਆਮ ਨਾਲੋਂ ਜ਼ਿਆਦਾ ਖਤਰਨਾਕ ਮੰਨਿਆ ਜਾਂਦਾ ਹੈ। ਇਸ ਪੈਮਾਨੇ 'ਤੇ 2 ਜਾਂ ਇਸ ਤੋਂ ਘੱਟ ਤੀਬਰਤਾ ਦੇ ਭੂਚਾਲ ਨੂੰ ਮਾਈਕ੍ਰੋ ਭੂਚਾਲ ਕਿਹਾ ਜਾਂਦਾ ਹੈ ਜੋ ਜ਼ਿਆਦਾਤਰ ਮਹਿਸੂਸ ਨਹੀਂ ਕੀਤਾ ਜਾਂਦਾ ਹੈ। 4.5 ਤੀਬਰਤਾ ਦਾ ਭੂਚਾਲ ਘਰਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement