ਪੜਚੋਲ ਕਰੋ

Punjab Breaking News LIVE: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਅੰਮ੍ਰਿਤਸਰ ਦੀ ਅਦਾਲਤ 'ਚ ਸੁਖਬੀਰ ਬਾਦਲ ਦੀ ਪੇਸ਼ੀ, ਅੰਮ੍ਰਿਤਸਰ 'ਚ ਜੰਗੀ ਅਭਿਆਸ, ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?

Punjab Breaking News, 03 November 2022 LIVE Updates: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਅੰਮ੍ਰਿਤਸਰ ਦੀ ਅਦਾਲਤ 'ਚ ਸੁਖਬੀਰ ਬਾਦਲ ਦੀ ਪੇਸ਼ੀ, ਅੰਮ੍ਰਿਤਸਰ 'ਚ ਜੰਗੀ ਅਭਿਆਸ, ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?

LIVE

Key Events
Punjab Breaking News LIVE: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਅੰਮ੍ਰਿਤਸਰ ਦੀ ਅਦਾਲਤ 'ਚ ਸੁਖਬੀਰ ਬਾਦਲ ਦੀ ਪੇਸ਼ੀ, ਅੰਮ੍ਰਿਤਸਰ 'ਚ ਜੰਗੀ ਅਭਿਆਸ, ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?

Background

Punjab Breaking News, 03 November 2022 LIVE Updates:  ਗੁਜਰਾਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ। ਅੱਜ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ 'ਚ ਤਰੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਕਾਂਗਰਸ ਨੇ ਪਹਿਲਾਂ ਹੀ ਕਮਰ ਕੱਸ ਲਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਐਂਟਰੀ ਨੇ ਇਸ ਵਾਰ ਮੁਕਾਬਲਾ ਹੋਰ ਵੀ ਦਿਲਚਸਪ ਬਣਾ ਦਿੱਤਾ ਹੈ। ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, EC ਨੇ ਦੁਪਹਿਰ 12 ਵਜੇ ਬੁਲਾਈ ਪ੍ਰੈੱਸ ਕਾਨਫਰੰਸ

 

ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ

 

ਅੰਮ੍ਰਿਤਸਰ 'ਚ ਅੱਜ ਹੋਏਗਾ ਜੰਗੀ ਅਭਿਆਸ, ਸ਼ਹਿਰੀਆਂ ਨੂੰ ਅਪੀਲ

Amritsar News: ਸ਼ਹਿਰ ਵਿੱਚ ਨੈਸ਼ਨਲ ਸਕਿਉਰਿਟੀ ਗਾਰਡ ਤੇ ਪੰਜਾਬ ਪੁਲਿਸ ਵੱਲੋਂ ਅੱਜ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਵਜੋਂ ਜੰਗੀ ਅਭਿਆਸ ਕੀਤਾ ਜਾਵੇਗਾ। ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਹੋਵੇਗਾ। ਇਸ ਵਿੱਚ ਹੈਂਡ ਗ੍ਰਨੇਡ ਤੇ ਬੰਬ ਧਮਾਕਿਆਂ ਦੀ ਆਵਾਜ਼ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ।  ਅੰਮ੍ਰਿਤਸਰ 'ਚ ਅੱਜ ਹੋਏਗਾ ਜੰਗੀ ਅਭਿਆਸ, ਸ਼ਹਿਰੀਆਂ ਨੂੰ ਅਪੀਲ

 

ਕੇਜਰੀਵਾਲ ਨੇ ਪੁੱਛਿਆ, ਕੀ ਇਸ ਸਭ ਲਈ 'ਆਪ' ਜ਼ਿੰਮੇਵਾਰ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇ ਮੋਦੀ ਸਰਕਾਰ ਪ੍ਰਦੂਸ਼ਣ ’ਤੇ ਕਾਬੂ ਨਹੀਂ ਪਾ ਸਕਦੀ ਤਾਂ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਅਸੀਂ ਕਰਕੇ ਦਿਖਾਵਾਂਗੇ ਕਿ ਪ੍ਰਦੂਸ਼ਣ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ।’’ ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਅਸਰ ਸਿਰਫ਼ ਪੰਜਾਬ ਤੇ ਦਿੱਲੀ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ’ਤੇ ਪੈ ਰਿਹਾ ਹੈ। ‘ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਤੇ ਮੱਧ ਪ੍ਰਦੇਸ਼ ਦੀ ਆਬੋ ਹਵਾ ਵੀ ਵਿਗੜ ਰਹੀ ਹੈ। ਕੀ ਇਹ ਆਮ ਆਦਮੀ ਪਾਰਟੀ ਕਾਰਨ ਹੋ ਰਿਹਾ ਹੈ।  ਕੇਜਰੀਵਾਲ ਨੇ ਪੁੱਛਿਆ, ਕੀ ਇਸ ਸਭ ਲਈ 'ਆਪ' ਜ਼ਿੰਮੇਵਾਰ?

 

ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?

ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਬੀਜੇਪੀ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਰਹੀ ਹੈ। ਬੀਜੇਪੀ ਸ੍ਰੋਮਣੀ ਕਮੇਟੀ ਉੱਪਰ ਕਾਬਜ਼ ਹੋਣ ਲਈ ਸਾਜਿਸ਼ ਰਚ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।  ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?

16:06 PM (IST)  •  03 Nov 2022

Punjab News : ਮੋਰਬੀ ਪੁੱਲ ਦੀ ਦੁਰਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਕਰ ਰਹੀ ਬਦਨਾਮ : AAP

ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਕੇ, ਗੁਜਰਾਤ ਮੋਰਬੀ ਪੁਲ ਦੀ ਦੁਰਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

14:36 PM (IST)  •  03 Nov 2022

Stubble burning: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ...

 ਪੰਜਾਬ ਵਿੱਚ ਹਰ ਰੋਜ਼ ਪਰਾਲੀ ਸਾੜਨ ਦੇ ਮਾਮਲੇ ਵੱਧਦੇ ਜਾ ਰਹੇ ਹਨ। ਕਿਸਾਨ ਪਰਾਲੀ ਨੂੰ ਅੱਗ ਲਗਾਉਣ ਨੂੰ ਆਪਣੀ ਮਜਬੂਰੀ ਦੱਸ ਰਹੇ ਹਨ। ਪਹਿਲਾਂ ਸਰਕਾਰ ਕਿਸਾਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਗੱਲ ਕਰ ਰਹੀ ਸੀ ਪਰ ਹੁਣ ਸਰਕਾਰ ਅੱਗ ਦੇ ਮਾਮਲੇ 'ਤੇ ਸਖਤੀ ਕਰਦੀ ਨਜ਼ਰ ਆ ਰਹੀ ਹੈ।

14:20 PM (IST)  •  03 Nov 2022

Punjab News: ਲੁਟੇਰਿਆਂ ਨੇ NRI ਜੋੜੇ ਨੂੰ ਬਣਾਇਆ ਨਿਸ਼ਾਨਾ, ਸੋਨਾ ਲੁੱਟ ਮਹਿਲਾ ਨੂੰ ਜਾਨੋਂ ਮਾਰਿਆ

 ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਇਕ NRI ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ।

13:42 PM (IST)  •  03 Nov 2022

Crime News: ਕੈਦੀ ਨੇ ਜੇਲ੍ਹ ਸਹਾਇਕ ਸੁਪਰਡੈਂਟਾਂ 'ਤੇ ਹਮਲਾ ਕਰਕੇ ਗੰਭੀਰ ਜ਼ਖਮੀ ਕੀਤਾ

ਮੁਕਤਸਰ ਦੀ ਜ਼ਿਲ੍ਹਾ ਜੇਲ੍ਹ 'ਚ ਉੱਚ ਸੁਰੱਖਿਆ ਸੈੱਲ 'ਚ ਬੰਦ ਇੱਕ ਕੈਦੀ ਨੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਤਰਸੇਮ ਸਿੰਘ ਮਾਨ ਤੇ ਪ੍ਰੀਤਮ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ  ਹਮਲਾ ਕਰ ਦਿੱਤਾ। ਦੋਵੇਂ ਜ਼ਖ਼ਮੀ ਜੇਲ੍ਹ ਸਹਾਇਕਾਂ ਨੂੰ ਮੁਕਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। 

13:14 PM (IST)  •  03 Nov 2022

Punjab News: ਸ਼ਾਮਲਾਟ ਜ਼ਮੀਨ ਤੋਂ ਉਸਾਰੀ ਨਾ ਹਟਾਈ ਤਾਂ ਇਮਾਰਤ ਵੀ ਬਣ ਜਾਵੇਗੀ ਪੰਚਾਇਤ ਦੀ ਜਾਇਦਾਦ

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਨੂੰ ਸ਼ਾਮਲਾਟ ਜ਼ਮੀਨਾਂ ਵਜੋਂ ਜਮਲਾ ਮੁਸ਼ਤਰਕਾ ਦੇ ਮਾਲਕ ਬਣਾਉਣ ਨਾਲ ਇਨ੍ਹਾਂ ’ਤੇ ਬਣੀਆਂ ਇਮਾਰਤਾਂ, ਵੱਡੀਆਂ ਇਮਾਰਤਾਂ, ਮਕਾਨ, ਫਾਰਮ ਹਾਊਸ, ਵਪਾਰਕ ਅਦਾਰੇ ਵੀ ਪੰਚਾਇਤ ਦੀ ਜਾਇਦਾਦ ਦਾ ਹਿੱਸਾ ਬਣ ਜਾਣਗੇ। ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਨਾਂ ਦਰਜ ਹੋਣ ਤੋਂ ਬਾਅਦ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਨੂੰ ਆਪਣੀਆਂ ਇਮਾਰਤਾਂ ਆਦਿ ਦਾ ਮਲਬਾ ਹਟਾਉਣ ਲਈ ਨੋਟਿਸ ਜਾਰੀ ਕੀਤੇ ਜਾਣਗੇ। ਜੇਕਰ ਕਬਜ਼ਾਧਾਰੀਆਂ ਨੇ ਜ਼ਮੀਨ ਦਾ ਕਬਜ਼ਾ ਨਾ ਛੱਡਿਆ ਤਾਂ ਇਹ ਸਾਰੀਆਂ ਉਸਾਰੀਆਂ ਆਪਣੇ-ਆਪ ਪੰਚਾਇਤ ਦੀ ਜਾਇਦਾਦ ਬਣ ਜਾਣਗੀਆਂ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Advertisement
ABP Premium

ਵੀਡੀਓਜ਼

ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈKhinauri Border| ਕਿਸਾਨਾਂ ਦਾ ਇਰਾਦਾ ਪੱਕਾ, ਕਰਤਾ ਵੱਡਾ ਐਲਾਨ186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Embed widget