Punjab Breaking News LIVE: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਅੰਮ੍ਰਿਤਸਰ ਦੀ ਅਦਾਲਤ 'ਚ ਸੁਖਬੀਰ ਬਾਦਲ ਦੀ ਪੇਸ਼ੀ, ਅੰਮ੍ਰਿਤਸਰ 'ਚ ਜੰਗੀ ਅਭਿਆਸ, ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?
Punjab Breaking News, 03 November 2022 LIVE Updates: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਅੰਮ੍ਰਿਤਸਰ ਦੀ ਅਦਾਲਤ 'ਚ ਸੁਖਬੀਰ ਬਾਦਲ ਦੀ ਪੇਸ਼ੀ, ਅੰਮ੍ਰਿਤਸਰ 'ਚ ਜੰਗੀ ਅਭਿਆਸ, ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?
ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਕੇ, ਗੁਜਰਾਤ ਮੋਰਬੀ ਪੁਲ ਦੀ ਦੁਰਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਵਿੱਚ ਹਰ ਰੋਜ਼ ਪਰਾਲੀ ਸਾੜਨ ਦੇ ਮਾਮਲੇ ਵੱਧਦੇ ਜਾ ਰਹੇ ਹਨ। ਕਿਸਾਨ ਪਰਾਲੀ ਨੂੰ ਅੱਗ ਲਗਾਉਣ ਨੂੰ ਆਪਣੀ ਮਜਬੂਰੀ ਦੱਸ ਰਹੇ ਹਨ। ਪਹਿਲਾਂ ਸਰਕਾਰ ਕਿਸਾਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਗੱਲ ਕਰ ਰਹੀ ਸੀ ਪਰ ਹੁਣ ਸਰਕਾਰ ਅੱਗ ਦੇ ਮਾਮਲੇ 'ਤੇ ਸਖਤੀ ਕਰਦੀ ਨਜ਼ਰ ਆ ਰਹੀ ਹੈ।
ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਇਕ NRI ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ।
ਮੁਕਤਸਰ ਦੀ ਜ਼ਿਲ੍ਹਾ ਜੇਲ੍ਹ 'ਚ ਉੱਚ ਸੁਰੱਖਿਆ ਸੈੱਲ 'ਚ ਬੰਦ ਇੱਕ ਕੈਦੀ ਨੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਤਰਸੇਮ ਸਿੰਘ ਮਾਨ ਤੇ ਪ੍ਰੀਤਮ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਜ਼ਖ਼ਮੀ ਜੇਲ੍ਹ ਸਹਾਇਕਾਂ ਨੂੰ ਮੁਕਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਨੂੰ ਸ਼ਾਮਲਾਟ ਜ਼ਮੀਨਾਂ ਵਜੋਂ ਜਮਲਾ ਮੁਸ਼ਤਰਕਾ ਦੇ ਮਾਲਕ ਬਣਾਉਣ ਨਾਲ ਇਨ੍ਹਾਂ ’ਤੇ ਬਣੀਆਂ ਇਮਾਰਤਾਂ, ਵੱਡੀਆਂ ਇਮਾਰਤਾਂ, ਮਕਾਨ, ਫਾਰਮ ਹਾਊਸ, ਵਪਾਰਕ ਅਦਾਰੇ ਵੀ ਪੰਚਾਇਤ ਦੀ ਜਾਇਦਾਦ ਦਾ ਹਿੱਸਾ ਬਣ ਜਾਣਗੇ। ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਨਾਂ ਦਰਜ ਹੋਣ ਤੋਂ ਬਾਅਦ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਨੂੰ ਆਪਣੀਆਂ ਇਮਾਰਤਾਂ ਆਦਿ ਦਾ ਮਲਬਾ ਹਟਾਉਣ ਲਈ ਨੋਟਿਸ ਜਾਰੀ ਕੀਤੇ ਜਾਣਗੇ। ਜੇਕਰ ਕਬਜ਼ਾਧਾਰੀਆਂ ਨੇ ਜ਼ਮੀਨ ਦਾ ਕਬਜ਼ਾ ਨਾ ਛੱਡਿਆ ਤਾਂ ਇਹ ਸਾਰੀਆਂ ਉਸਾਰੀਆਂ ਆਪਣੇ-ਆਪ ਪੰਚਾਇਤ ਦੀ ਜਾਇਦਾਦ ਬਣ ਜਾਣਗੀਆਂ।
ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਹੈ। ਗੁਜਰਾਤ 'ਚ ਦੋ ਗੇੜ 'ਚ ਹੋਏਗੀ ਵੋਟਿੰਗ। 1 ਅਤੇ 5 ਦਸੰਬਰ ਨੂੰ ਪੈਣ ਗੀਆਂ ਵੋਟਾਂ 8 ਦਸੰਬਰ ਨੂੰ ਹੋਏਗਾ ਨਤੀਜਿਆਂ ਦਾ ਐਲਾਨ। ਦੱਸ ਦੇਈਏ ਕਿ ਗੁਜਰਾਤ ਵਿਧਾਨ ਸਭਾ ਵਿੱਚ 182 ਸੀਟਾਂ ਹਨ। 2017 ਵਿੱਚ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ 182 ਸੀਟਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ, ਭਾਜਪਾ ਨੇ 99 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ। ਜਦਕਿ ਕਾਂਗਰਸ ਨੂੰ 80 ਸੀਟਾਂ ਮਿਲੀਆਂ ਸੀ। ਜੇਕਰ ਦੋਵਾਂ ਵਿਚਾਲੇ ਫਰਕ ਦੇਖਿਆ ਜਾਵੇ ਤਾਂ ਸਿਰਫ 19 ਸੀਟਾਂ ਦਾ ਫਰਕ ਸੀ, ਇਸ ਨੂੰ ਸਖ਼ਤ ਮੁਕਾਬਲਾ ਕਿਹਾ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਬੀਜੇਪੀ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਰਹੀ ਹੈ। ਬੀਜੇਪੀ ਸ੍ਰੋਮਣੀ ਕਮੇਟੀ ਉੱਪਰ ਕਾਬਜ਼ ਹੋਣ ਲਈ ਸਾਜਿਸ਼ ਰਚ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।
ਪਿਛੋਕੜ
Punjab Breaking News, 03 November 2022 LIVE Updates: ਗੁਜਰਾਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ। ਅੱਜ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ 'ਚ ਤਰੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਕਾਂਗਰਸ ਨੇ ਪਹਿਲਾਂ ਹੀ ਕਮਰ ਕੱਸ ਲਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਐਂਟਰੀ ਨੇ ਇਸ ਵਾਰ ਮੁਕਾਬਲਾ ਹੋਰ ਵੀ ਦਿਲਚਸਪ ਬਣਾ ਦਿੱਤਾ ਹੈ। ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, EC ਨੇ ਦੁਪਹਿਰ 12 ਵਜੇ ਬੁਲਾਈ ਪ੍ਰੈੱਸ ਕਾਨਫਰੰਸ
ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ
ਅੰਮ੍ਰਿਤਸਰ 'ਚ ਅੱਜ ਹੋਏਗਾ ਜੰਗੀ ਅਭਿਆਸ, ਸ਼ਹਿਰੀਆਂ ਨੂੰ ਅਪੀਲ
Amritsar News: ਸ਼ਹਿਰ ਵਿੱਚ ਨੈਸ਼ਨਲ ਸਕਿਉਰਿਟੀ ਗਾਰਡ ਤੇ ਪੰਜਾਬ ਪੁਲਿਸ ਵੱਲੋਂ ਅੱਜ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਵਜੋਂ ਜੰਗੀ ਅਭਿਆਸ ਕੀਤਾ ਜਾਵੇਗਾ। ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਹੋਵੇਗਾ। ਇਸ ਵਿੱਚ ਹੈਂਡ ਗ੍ਰਨੇਡ ਤੇ ਬੰਬ ਧਮਾਕਿਆਂ ਦੀ ਆਵਾਜ਼ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ। ਅੰਮ੍ਰਿਤਸਰ 'ਚ ਅੱਜ ਹੋਏਗਾ ਜੰਗੀ ਅਭਿਆਸ, ਸ਼ਹਿਰੀਆਂ ਨੂੰ ਅਪੀਲ
ਕੇਜਰੀਵਾਲ ਨੇ ਪੁੱਛਿਆ, ਕੀ ਇਸ ਸਭ ਲਈ 'ਆਪ' ਜ਼ਿੰਮੇਵਾਰ?
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇ ਮੋਦੀ ਸਰਕਾਰ ਪ੍ਰਦੂਸ਼ਣ ’ਤੇ ਕਾਬੂ ਨਹੀਂ ਪਾ ਸਕਦੀ ਤਾਂ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਅਸੀਂ ਕਰਕੇ ਦਿਖਾਵਾਂਗੇ ਕਿ ਪ੍ਰਦੂਸ਼ਣ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ।’’ ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਅਸਰ ਸਿਰਫ਼ ਪੰਜਾਬ ਤੇ ਦਿੱਲੀ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ’ਤੇ ਪੈ ਰਿਹਾ ਹੈ। ‘ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਤੇ ਮੱਧ ਪ੍ਰਦੇਸ਼ ਦੀ ਆਬੋ ਹਵਾ ਵੀ ਵਿਗੜ ਰਹੀ ਹੈ। ਕੀ ਇਹ ਆਮ ਆਦਮੀ ਪਾਰਟੀ ਕਾਰਨ ਹੋ ਰਿਹਾ ਹੈ। ਕੇਜਰੀਵਾਲ ਨੇ ਪੁੱਛਿਆ, ਕੀ ਇਸ ਸਭ ਲਈ 'ਆਪ' ਜ਼ਿੰਮੇਵਾਰ?
ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?
ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਬੀਜੇਪੀ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਰਹੀ ਹੈ। ਬੀਜੇਪੀ ਸ੍ਰੋਮਣੀ ਕਮੇਟੀ ਉੱਪਰ ਕਾਬਜ਼ ਹੋਣ ਲਈ ਸਾਜਿਸ਼ ਰਚ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ?
- - - - - - - - - Advertisement - - - - - - - - -