Breaking News LIVE: ਪੰਜਾਬ ਪੁਲਿਸ ਦੇ DSP ਦੀ ਕੋਰੋਨਾਵਾਇਰਸ ਨਾਲ ਮੌਤ

Punjab Breaking News,14 March 2021 LIVE Updates: ਦੇਸ਼ ਵਿਚ ਕੋਰੋਨਾ ਮਾਮਲਿਆਂ ਦਾ ਗ੍ਰਾਫ ਤੇਜ਼ੀ ਨਾਲ ਚੜ੍ਹ ਰਿਹਾ ਹੈ। ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ।ਢਾਈ ਮਹੀਨਿਆਂ ਬਾਅਦ, ਇੱਕ ਦਿਨ ਵਿੱਚ ਭਾਰਤ ਵਿੱਚ 25 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ।

ਏਬੀਪੀ ਸਾਂਝਾ Last Updated: 14 Mar 2021 10:16 AM
ਫਾਜ਼ਿਲਕਾ 'ਚ ਵੀ ਲੱਗਾ ਨਾਇਟ ਕਰਫਿਊ

ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੀ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ।ਫਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਲਾਗੂ ਕੀਤਾ ਜਾਏਗਾ।ਇਸ ਤੋਂ ਪਹਿਲਾਂ ਪੰਜਾਬ ਵਿੱਚ ਅੱਠ ਜ਼ਿਲ੍ਹਿਆਂ ਵਿੱਚ ਨਾਇਟ ਕਰਫਿਊ ਲਾਗੂ ਹੈ।ਜਿਸ ਵਿੱਚ ਨਵਾਂ ਸ਼ਹਿਰ, ਮੁਹਾਲੀ, ਜਲੰਧਰ, ਕਪੂਰਥਲਾ, ਪਟਿਆਲਾ ਅਤੇ ਲੁਧਿਆਣਾ ਆਦਿ ਸ਼ਾਮਲ ਹਨ।ਹੁਣ ਨਵੇਂ ਆਦੇਸ਼ਾਂ ਮਗਰੋਂ ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਕਰਫਿਊ ਲੱਗ ਗਿਆ ਹੈ।

DSP ਵਰਿੰਦਰਪਾਲ ਸਿੰਘ ਦੀ ਕੋਰੋਨਾ ਕਾਰਨ ਹੋਈ ਮੌਤ

ਸ਼ਾਹਕੋਟ 'ਚ ਤੈਨਾਤ ਪੰਜਾਬ ਪੁਲਿਸ ਦੇ ਡੀਐਸਪੀ ਵਰਿੰਦਰ ਪਾਲ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ।ਵਰਿੰਦਰ ਬੀਤੇ ਕੁੱਝ ਦਿਨਾਂ ਤੋਂ ਕੋਰੋਨਾ ਨਾਲ ਪੀੜਤ ਸੀ ਤੇ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ਼ ਸੀ।

ਪਿਛੋਕੜ

Punjab Breaking News,14 March 2021 LIVE Updates: ਦੇਸ਼ ਵਿਚ ਕੋਰੋਨਾ ਮਾਮਲਿਆਂ ਦਾ ਗ੍ਰਾਫ ਤੇਜ਼ੀ ਨਾਲ ਚੜ੍ਹ ਰਿਹਾ ਹੈ। ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ।ਢਾਈ ਮਹੀਨਿਆਂ ਬਾਅਦ, ਇੱਕ ਦਿਨ ਵਿੱਚ ਭਾਰਤ ਵਿੱਚ 25 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ।ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, 25,320 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 161 ਲੋਕਾਂ ਦੀਆਂ ਜਾਨਾਂ ਗਈਆਂ ਹਨ। ਹਾਲਾਂਕਿ, ਕੋਰੋਨਾ ਤੋਂ 16,637 ਲੋਕ ਸਿਹਤਯਾਬ ਵੀ ਹੋਏ ਹਨ।ਇਸ ਤੋਂ ਪਹਿਲਾਂ 16 ਦਸੰਬਰ, 2020 ਨੂੰ 26,624 ਕੋਰੋਨਾ ਮਾਮਲੇ ਦਰਜ ਹੋਏ ਸਨ।


 






3 ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਕੋਰੋਨਾ ਦੇ ਕੁੱਲ ਕੇਸ ਇੱਕ ਕਰੋੜ 13 ਲੱਖ 59 ਹਜ਼ਾਰ 48 ਹੋ ਗਏ ਹਨ। ਇਨ੍ਹਾਂ ਵਿਚੋਂ ਇਕ ਲੱਖ 58 ਹਜ਼ਾਰ 607 ਲੋਕਾਂ ਦੀਆਂ ਜਾਨਾਂ ਗਈਆਂ ਹਨ। ਕੁੱਲ ਇੱਕ ਕਰੋੜ 9 ਲੱਖ 89 ਹਜ਼ਾਰ 897 ਲੋਕਾਂ ਨੂੰ ਠੀਕ ਵੀ ਹੋ ਚੁੱਕੇ ਹਨ। ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2 ਲੱਖ 10 ਹਜ਼ਾਰ 544 ਹੋ ਗਈ ਹੈ, ਜਿਸਦਾ ਅਰਥ ਹੈ ਕਿ ਅਜੇ ਵੀ ਬਹੁਤ ਸਾਰੇ ਲੋਕ ਕੋਰੋਨਾ ਸੰਕਰਮਿਤ ਹਨ।


 


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.