Punjab Breaking News LIVE: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ 'ਤੇ ਦਹਿਸ਼ਤ ਦਾ ਸਾਇਆ, ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ, CCTV ਕੈਮਰੇ ਰਾਹੀਂ ਹੋਈ ਸਿੱਧੂ ਮੂਸੇਵਾਲਾ ਦੀ ਰੇਕੀ..ਪੜ੍ਹੋ ਵੱਡੀਆਂ ਖਬਰਾਂ
Punjab Breaking News, 20 August 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ 'ਤੇ ਦਹਿਸ਼ਤ ਦਾ ਸਾਇਆ, ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ, CCTV ਕੈਮਰੇ ਰਾਹੀਂ ਹੋਈ ਸਿੱਧੂ ਮੂਸੇਵਾਲਾ ਦੀ ਰੇਕੀ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਨੇਤਾ, ਭਾਰਤ ਭੂਸ਼ਣ ਸ਼ਰਮਾ (58) ਨੂੰ ਸ਼ੁੱਕਰਵਾਰ ਰਾਤ ਨੂੰ ਇੱਥੋਂ ਦੇ ਸ਼ਿਵਪੁਰੀ ਦੇ ਟੂਟੀਆਂ ਵਾਲਾ ਮੰਦਰ ਵਿੱਚ ਕੁਝ ਅਣਪਛਾਤੇ ਨਸ਼ੇੜੀਆਂ ਨੇ ਕਥਿਤ ਤੌਰ 'ਤੇ ਉਸਦੇ ਘਰ ਦੇ ਬਾਹਰ ਕੁੱਟ-ਕੁੱਟ ਕੇ ਮਾਰ ਦਿੱਤਾ। ਉਹ ਘਰ ਦੇ ਬਾਹਰ ਕੁਝ ਨੌਜਵਾਨਾਂ ਨੂੰ ਸ਼ਰਾਬ ਅਤੇ ਨਸ਼ੇ ਦਾ ਸੇਵਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ ਕਿ ਕਤਲ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ ਅਤੇ ਉਨ੍ਹਾਂ ਨੇ ਕਾਫ਼ੀ ਸਮਾਂ ਦਿੱਤਾ ਹੈ, ਪਰ ਪੁਲਿਸ ਇਸ ਘਿਨਾਉਣੇ ਅਪਰਾਧ ਦੇ ਅਸਲ ਦੋਸ਼ੀਆਂ ਨੂੰ ਫੜਨ ਵਿੱਚ ਅਸਫਲ ਰਹੀ ਹੈ।ਚਰਨ ਕੌਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਐਤਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿਖੇ ਆਪਣੇ ਗ੍ਰਹਿ ਵਿਖੇ ਗਾਇਕਾਂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਦਿੱਲੀ ਫੇਰੀ ਦੌਰਾਨ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜੇ। ਇਸ ਮੌਕੇ ਸੀਐਮ ਮਾਨ ਦੇ ਨਾਲ ਦੋ ਹੋਰ ਕੈਬਨਿਟ ਮੰਤਰੀ ਵੀ ਸਨ। ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚ ਹਨ, ਜਿੱਥੇ ਉਹ ਕੇਜਰੀਵਾਲ ਦੀ ਰਿਹਾਇਸ਼ 'ਤੇ ਵਿਸ਼ੇਸ਼ ਮੁਲਾਕਾਤ ਕਰਨ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਲੀਡਰਸ਼ਿਪ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਤਿੱਖੇ ਤੇਵਰ ਵਿਖਾਏ ਹਨ। ਉਨ੍ਹਾਂ ਨੇ ਕਿਹਾ ਕਿ 'ਅਸੀਂ ਅਕਾਲੀ ਦਲ ਨੂੰ ਉਨ੍ਹਾਂ ਹੱਥਾਂ ਵਿੱਚ ਦੇ ਦਿੱਤਾ ਹੈ ਜਿਨ੍ਹਾਂ ਦਾ ਸੇਵਾ, ਪੰਥ ਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਸੀ।" ਉਨ੍ਹਾਂ ਨੇ ਠੱਗਾਂ, ਚੋਰਾਂ ਤੇ ਲੁਟੇਰਿਆਂ ਦੀਆਂ ਟੀਮਾਂ ਭਰਤੀ ਕਰ ਲਈਆਂ, ਜਿਸ ਕਾਰਨ ਅਕਾਲੀ ਦਲ ਦੀ ਇਹ ਹਾਲਤ ਹੋਈ ਹੈ। ਮੀਡੀਆ ਰਿਪੋਰਟ ਮੁਤਾਬਕ ਅਕਾਲੀ ਦਲ ਦੇ ਸੀਨੀਅਰ ਲੀਡਰ ਝੂੰਦਾ ਨੇ ਕਿਹਾ, "ਸਾਨੂੰ ਲੋਕਾਂ ਦੀ ਪਸੰਦ ਦੇ ਚਿਹਰਿਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਜ਼ਬਰੀ ਲੀਡਰਸ਼ਿਪ ਨਾ ਥੋਪੀ ਜਾਵੇ।" ਇਸ ਨਾਲ ਲੋਕ ਦੁਖੀ ਹੁੰਦੇ ਹਨ। ਝੂੰਦਾਂ ਨੇ ਕਿਹਾ ਕਿ ਅਕਾਲੀ ਦਲ ਅੱਜ ਵੀ ਮਜ਼ਬੂਤਹੈ। ਪ੍ਰਭਾਵਸ਼ਾਲੀ ਚਿਹਰਿਆਂ ਨੂੰ ਸਰਕਲ ਤੋਂ ਜ਼ਿਲ੍ਹੇ ਤੱਕ ਲਿਆਂਦਾ ਜਾਵੇ। 3 ਮਹੀਨਿਆਂ 'ਚ ਅਕਾਲੀ ਦਲ ਮੁੜ ਸਿਖਰ 'ਤੇ ਹੋਵੇਗਾ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਵੀਆ ਨੇ ਐਤਵਾਰ ਨੂੰ ਪੀਜੀਆਈਐਮਈਆਰ ਸੈਟੇਲਾਈਟ ਸੈਂਟਰ ਸੰਗਰੂਰ ਦਾ ਦੌਰਾ ਕਰਕੇ ਇਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਅਤੇ ਕਿਹਾ ਕਿ ਇਹ ਅਗਲੇ ਸਾਲ ਜਨਵਰੀ ਤੱਕ ਕਾਰਜਸ਼ੀਲ ਹੋ ਜਾਵੇਗਾ। ਪ੍ਰੋਜੈਕਟ ਦੇ ਅਮਲ ਦੀ ਰਫ਼ਤਾਰ 'ਤੇ ਤਸੱਲੀ ਜ਼ਾਹਰ ਕਰਦਿਆਂ ਮੰਤਰੀ ਨੇ ਕਿਹਾ, “ਜਿਸ ਰਫ਼ਤਾਰ ਨਾਲ ਕੰਮ ਚੱਲ ਰਿਹਾ ਹੈ, ਜਿਸ ਵਿੱਚ ਮੈਡੀਕਲ ਉਪਕਰਨਾਂ ਤੇ ਉਪਕਰਨਾਂ ਦੀ ਖਰੀਦ ਵੀ ਸ਼ਾਮਲ ਹੈ, ਸੈਟੇਲਾਈਟ ਸੈਂਟਰ ਜਨਵਰੀ 2023 ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਨਾ ਸਿਰਫ਼ ਸਥਾਨਕ ਲੋਕਾਂ ਲਈ, ਸਗੋਂ ਦੂਰ-ਦੂਰ ਤੱਕ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਪਹਾੜੀ ਖੇਤਰ ਵਿੱਚ ਭਾਰੀ ਮੀਂਹ ਕਹਿਰ ਬਣਦਾ ਜਾ ਰਿਹਾ ਹੈ।ਅਧਿਕਾਰੀਆਂ ਮੁਤਾਬਿਕ ਮੰਡੀ ਜ਼ਿਲ੍ਹੇ 'ਚ ਤਿੰਨ ਹੋਰ ਮੌਤਾਂ ਨਾਲ ਹਿਮਾਚਲ ਪ੍ਰਦੇਸ਼ 'ਚ ਮੀਂਹ ਨਾਲ ਸਬੰਧਤ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। ਸ਼ੁੱਕਰਵਾਰ ਤੋਂ ਰਾਜ ਵਿੱਚ ਭਾਰੀ ਮੌਨਸੂਨ ਦੀ ਬਾਰਿਸ਼ ਨੇ ਹੜ੍ਹ, ਜ਼ਮੀਨ ਖਿਸਕਣ ਅਤੇ ਮਕਾਨ ਢਹਿਣ ਵਰਗੀਆਂ ਘਟਨਾਵਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
CBI ਆਬਕਾਰੀ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਲੁੱਕ ਆਊਟ ਸਰਕੂਲਰ (LOC) ਤਿਆਰ ਕਰ ਰਹੀ ਹੈ। ਦਰਅਸਲ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਿਸੋਦੀਆ ਖਿਲਾਫ ਲੁੱਕਆਊਟ ਨੋਟਿਸ ਨੂੰ ਲੈ ਕੇ ਜਾਂਚ ਏਜੰਸੀ 'ਤੇ ਹਮਲਾ ਬੋਲ ਰਹੇ ਹਨ। ਇਸ ਤੋਂ ਬਾਅਦ ਸੀਬੀਆਈ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਏਜੰਸੀ ਜਲਦੀ ਹੀ ਲੁੱਕ ਆਊਟ ਨੋਟਿਸ ਜਾਰੀ ਕਰ ਸਕਦੀ ਹੈ, ਜਿਸ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਪਹਿਲਾਂ ਸੀਬੀਆਈ ਸੂਤਰਾਂ ਨੇ ਕਿਹਾ ਸੀ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ 14 ਹੋਰਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਬਾਅਦ ਵਿੱਚ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਲੁੱਕ ਆਊਟ ਸਕੂਲਰ ਪ੍ਰਕਿਰਿਆ 'ਚ ਹੈ। ਹਾਲੇ ਜਾਰੀ ਨਹੀਂ ਕੀਤਾ ਗਿਆ।
ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਜਦੋਂ ਸਿੱਧੂ ਮੂਸੇਵਾਲਾ ਨੇ ਚੋਣਾਂ ਤੋਂ ਬਾਅਦ ਗੱਦਾਰ ਦੱਸੋ ਕੌਣ ਗੀਤ ਕੱਢਿਆ ਤਾਂ ਪੰਜਾਬ ਦੇ 92 ਦੇ 92 ਵਿਧਾਇਕ ਬੋਲੇ ਪਰ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਘਟਾਉਣ ਸਬੰਧੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਤੇ ਨਾ ਹੀ ਕਿਸੇ ਨੇ ਅੱਜ ਤਕ ਇਸ ਸੰਬੰਧੀ ਆਪਣੀ ਜ਼ੁਬਾਨ ਖੋਲ੍ਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹਰ ਪਿੰਡ ਵਿੱਚ ਉਨ੍ਹਾਂ ਦੇ ਪ੍ਰਸੰਸਕ ਸਿੱਧੂ ਮੂਸੇਵਾਲਾ ਲਈ ਕੈਂਡਲ ਮਾਰਚ ਕਰਨ ਤੇ ਜੇਕਰ ਉਨ੍ਹਾਂ ਨੂੰ ਇਨਸਾਫ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਉਹ ਸੜਕਾਂ ਤੇ ਵੀ ਬੈਠਣਗੇ।
ਇੱਕ ਵਾਰ ਫਿਰ ਕਿਸਾਨ ਅੰਦੋਲਨ ਦੀ ਭਣਕ ਪੈਂਦਿਆਂ ਦਿੱਲੀ ਅਤੇ ਹਰਿਆਣਾ ਪੁਲਿਸ ਸਰਗਰਮ ਹੋ ਗਈ ਹੈ। ਜੰਤਰ-ਮੰਤਰ 'ਤੇ ਕਿਸਾਨਾਂ ਦੇ ਧਰਨੇ ਨੂੰ ਦੇਖਦੇ ਹੋਏ ਪੁਲਿਸ ਨੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਸੀਮਿੰਟ ਦੇ ਬੈਰੀਕੇਡ ਲਗਾਉਣ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਲੋਹੇ ਦੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨ ਟਿੱਕਰੀ ਬਾਰਡਰ ਤੋਂ ਅੱਗੇ ਦਿੱਲੀ ਨਾ ਜਾਣ, ਇਸ ਲਈ ਦਿੱਲੀ ਦੇ ਕਰੀਬ 4 ਥਾਣਿਆਂ ਦੀ ਪੁਲਸ ਦੀ ਜ਼ਿੰਮੇਵਾਰੀ ਟਿੱਕਰੀ ਬਾਰਡਰ 'ਤੇ ਲਗਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੀ ਬਹਾਦਰਗੜ੍ਹ ਪੁਲੀਸ ਵੱਲੋਂ ਵੀ ਦਿੱਲੀ ਪੁਲੀਸ ਨਾਲ ਤਾਲਮੇਲ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੀ ਇਹ ਕੋਸ਼ਿਸ਼ ਹੈ ਕਿ ਦਿੱਲੀ ਵਿੱਚ ਕਿਸੇ ਵੀ ਹਾਲਤ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਨਾ ਕੀਤਾ ਜਾਵੇ।
ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਰਿਸ਼ਤੇਦਾਰ ਵੱਲੋਂ ਹੀ ਇਸ ਨੂੰ ਨਹਿਰ ਵਿੱਚ ਸੁੱਟਣ ਦਾ ਖੁਲਾਸਾ ਹੋਇਆ ਹੈ। ਬੀਤੇ ਦੋ ਦਿਨ ਤੋਂ ਸਹਿਜ ਲਾਪਤਾ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਲੱਭਣ ਲਈ ਲਗਾਤਾਰ ਯਤਨ ਤੇ ਸੋਸ਼ਲ ਮੀਡੀਆ 'ਤੇ ਵੀ ਅਪੀਲ ਕਰ ਰਿਹਾ ਸੀ। ਪੁਲਿਸ ਵੱਲੋਂ ਸਹਿਜ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਆਖਰਕਾਰ ਉਸ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨ ਲਿਆ ਕਿ ਉਸ ਨੇ ਹੀ ਨਹਿਰ ਵਿੱਚ ਸਹਿਜ ਦੀ ਲਾਸ਼ ਨੂੰ ਸੁੱਟਿਆ ਹੈ। ਪੁਲਿਸ ਨੇ ਗੋਤਖੋਰਾਂ ਦੀ ਮਦਦ ਨਾਲ ਸਹਿਜ ਦੀ ਲਾਸ਼ ਨੂੰ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
'84 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਵਾਲੇ ਕਾਂਗਰਸੀ ਵਰਕਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੀਨਾਨਗਰ ਟੋਲ ਪਲਾਜ਼ਾ ਤੋਂ ਇਹ ਕਾਂਗਰਸੀ ਆਗੂ ਗ੍ਰਿਫਤਾਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਇਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ ਤੇ ਉਸਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਤੇ ਫੋਟੋਆਂ ਵੀ ਖਿਚਵਾਈਆਂ ਸੀ। ਜਿਸ ਤੋਂ ਬਾਅਦ ਉਸਨੇ ਇਨ੍ਹਾਂ ਫੋਟੋਆਂ ਨੂੰ ਵਾਇਰਲ ਕਰ ਦਿੱਤਾ ਗਿਆ । ਇਨ੍ਹਾਂ ਫੋਟੋਆਂ ਦੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਵਿਵਾਦ ਖੜ੍ਹਾ ਹੋ ਗਿਆ।
ਮੌਨਸੂਨ ਦੀ ਬਰਸਾਤ ਨੇ ਪਹਾੜੀ ਇਲਾਕਿਆਂ 'ਚ ਭਾਰੀ ਤਬਾਹੀ ਮਚਾ ਦਿੱਤੀ ਹੈ। ਹਿਮਾਚਲ 'ਚ ਹੜ੍ਹ ਵਰਗੀ ਬਣੀ ਸਥਿਤੀ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ ਪਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਹੁੰਮਸ ਵਧ ਰਹੀ ਹੈ। ਪਰ ਹੁਣ ਮੌਸਮ ਵਿਭਾਗ ਵੱਲੋਂ ਇੱਥੇ ਵੀ ਮੀਂਹ ਪੈਣ ਦੇ ਆਸਾਰ ਜਤਾਏ ਗਏ ਹਨ। ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਸ਼ਹਿਰਾਂ 'ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਐਤਵਾਰ ਨੂੰ ਤੇਜ਼ ਧੁੱਪ ਨਾਲ ਗਰਮੀ ਦਾ ਮੌਸਮ ਬਣਿਆ ਰਹੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ-ਹਰਿਆਣਾ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਕਾਫੀ ਚੌਕਸ ਹਨ। 24 ਅਗਸਤ ਦੇ ਇਸ ਦੌਰੇ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੀਐਮ 24 ਅਗਸਤ ਨੂੰ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆ ਰਹੇ ਹਨ। ਫਰੀਦਾਬਾਦ ਵਿੱਚ 2400 ਬੈੱਡ ਵਾਲੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਮੋਹਾਲੀ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਦੋਵੇਂ ਹਸਪਤਾਲ ਪੰਜਾਬ, ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜੀਵਨ ਰੇਖਾ ਸਾਬਤ ਹੋਣਗੇ। ਐਨਸੀਆਰ ਤੋਂ ਇਲਾਵਾ ਹਿਮਾਚਲ ਅਤੇ ਜੰਮੂ ਤੱਕ ਦੇ ਮਰੀਜ਼ਾਂ ਨੂੰ ਇਨ੍ਹਾਂ ਹਸਪਤਾਲਾਂ ਦਾ ਲਾਭ ਮਿਲੇਗਾ।
ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮ ਕਰਨ ਦੀ ਕੋਸ਼ਿਸ ਕੀਤੀ ਹੈ। ਇੱਕ ਵੀਡੀਓ ਜਾਰੀ ਕਰ ਪੰਨੂੰ ਨੇ ਪੀਐਮ ਮੋਦੀ ਦੀ ਪੰਜਾਬ ਫੇਰੀ ਨੂੰ ਅਸਫਲ ਕਰਨ ਦੀ ਚੇਤਾਵਨੀ ਦਿੱਤੀ ਹੈ। ਵੀਡੀਓ 'ਚ ਪੰਨੂੰ ਨੇ ਕਿਹਾ ਕਿ ਪੰਜਾਬ 'ਚ ਸਭ ਤੋਂ ਵੱਡਾ ਕੈਂਸਰ ਗੁਲਾਮੀ ਦਾ ਹੈ ਤੇ ਇਸ ਨੂੰ ਰੈਫਰੈਂਡਮ ਨਾਲ ਖਤਮ ਕੀਤਾ ਜਾਵੇਗਾ। 24 ਅਗਸਤ ਨੂੰ ਪੀਐਮ ਮੋਦੀ ਵੱਲੋਂ ਮੋਹਾਲੀ ਦੇ ਮੁੱਲਾਂਪੁਰ 'ਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਜਾਣਾ ਹੈ ਤੇ ਪੰਨੂੰ ਨੇ ਵੀਡੀਓ 'ਚ ਦੱਸਿਆ ਕਿ ਰੈਫਰੈਂਡਮ 2020 ਦੇ ਕਾਰਕੁਨ ਮੋਹਾਲੀ ਪਹੁੰਚ ਚੁੱਕੇ ਹਨ ਜਿਨ੍ਹਾਂ ਵੱਲੋਂ ਇਸ ਹਸਪਤਾਲ ਦੀਆਂ ਕੰਧਾਂ 'ਤੇ ਖਾਲਿਸਤਾਨ ਤੇ ਰੈਫਰੈਂਡਮ ਲਈ ਪੋਸਟਰ ਲਗਾ ਦਿੱਤੇ ਹਨ ਤੇ ਉਸ ਨੇ ਖਾਲਿਸਤਾਨ ਪੱਖੀ ਲੋਕਾਂ ਨੂੰ 24 ਅਗਸਤ ਨੂੰ ਕੇਸਰੀ ਝੰਡੇ ਲੈ ਕੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ। ਉਸ ਨੇ ਕਿਹਾ ਕਿ ਪਿਛਲੀ ਵਾਰ ਵੀ ਪੀਐੱਮ ਮੋਦੀ ਨੂੰ ਮੋੜਿਆ ਸੀ ਤੇ 24 ਅਗਸਤ ਨੂੰ ਵੀ ਮੋੜਾਂਗੇ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਖਿਲਾਫ ਦਿੱਤੇ ਨੋਟਿਸ 'ਤੇ ਸਵਾਲ ਕਰਦੇ ਹੋਏ ਕਿਹਾ ਕਿ ਇਹ ਕੀ ਡਰਾਮੇਬਾਜ਼ੀ ਹੈ? ਅਸਲ 'ਚ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ, ''ਤੁਹਾਡੇ ਸਾਰੇ ਛਾਪੇ ਫੇਲ ਹੋ ਗਏ ਹਨ, ਕੁਝ ਨਹੀਂ ਮਿਲਿਆ, ਇਕ ਪੈਸੇ ਦੀ ਹੇਰਾ-ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਕਿ ਮਨੀਸ਼ ਸਿਸੋਦੀਆ ਦਾ ਪਤਾ ਨਹੀਂ ਲੱਗ ਸਕਿਆ। ਮੋਦੀ ਜੀ ਇਹ ਕਿੰਨੀ ਡਰਾਮੇਬਾਜ਼ੀ ਹੈ।"? ਮੈਂ ਦਿੱਲੀ ਵਿੱਚ ਖੁੱਲ੍ਹੇਆਮ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਵਾਂ? ਮੈਂ ਤੁਹਾਨੂੰ ਮਿਲ ਨਹੀਂ ਰਿਹਾ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ 'ਤੇ ਹਨ ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨਪੁਟ ਮੁਤਾਬਕ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈਐੱਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ 'ਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ 'ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
ਪਿਛੋਕੜ
Punjab Breaking News, 20 August 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ 'ਤੇ ਹਨ ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨਪੁਟ ਮੁਤਾਬਕ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈਐੱਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ 'ਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ 'ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ 'ਤੇ ਭੜਕੇ ਮਨੀਸ਼ ਸਿਸੋਦੀਆ, ਕਿਹਾ- 'ਇਹ ਕੀ ਨੌਟੰਕੀ ਹੈ ਮੋਦੀ ਜੀ? ਬੋਲੋ ਕਿੱਥੇ ਆਵਾਂ'
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਖਿਲਾਫ ਦਿੱਤੇ ਨੋਟਿਸ 'ਤੇ ਸਵਾਲ ਕਰਦੇ ਹੋਏ ਕਿਹਾ ਕਿ ਇਹ ਕੀ ਡਰਾਮੇਬਾਜ਼ੀ ਹੈ? ਅਸਲ 'ਚ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ, ''ਤੁਹਾਡੇ ਸਾਰੇ ਛਾਪੇ ਫੇਲ ਹੋ ਗਏ ਹਨ, ਕੁਝ ਨਹੀਂ ਮਿਲਿਆ, ਇਕ ਪੈਸੇ ਦੀ ਹੇਰਾ-ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਕਿ ਮਨੀਸ਼ ਸਿਸੋਦੀਆ ਦਾ ਪਤਾ ਨਹੀਂ ਲੱਗ ਸਕਿਆ। ਮੋਦੀ ਜੀ ਇਹ ਕਿੰਨੀ ਡਰਾਮੇਬਾਜ਼ੀ ਹੈ।"? ਮੈਂ ਦਿੱਲੀ ਵਿੱਚ ਖੁੱਲ੍ਹੇਆਮ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਵਾਂ? ਮੈਂ ਤੁਹਾਨੂੰ ਮਿਲ ਨਹੀਂ ਰਿਹਾ? ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ 'ਤੇ ਭੜਕੇ ਮਨੀਸ਼ ਸਿਸੋਦੀਆ, ਕਿਹਾ- 'ਇਹ ਕੀ ਨੌਟੰਕੀ ਹੈ ਮੋਦੀ ਜੀ? ਬੋਲੋ ਕਿੱਥੇ ਆਵਾਂ'
Murder Mistery : CCTV ਕੈਮਰੇ ਤੋਂ ਮੂਸੇਵਾਲਾ ਦੀ ਰੇਕੀ, ਪੁਲਿਸ ਨੇ ਮੋਬਾਈਲ ਜ਼ਬਤ ਕਰਕੇ ਸ਼ੁਰੂ ਕੀਤੀ ਜਾਂਚ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਵੀ ਸੀਸੀਟੀਵੀ ਕੈਮਰਿਆਂ ਤੋਂ ਵੀ ਰੇਕੀ ਹੋ ਰਹੀ ਸੀ। ਮਾਨਸਾ ਦੇ ਪਿੰਡ ਮੂਸੇਵਾਲਾ ਦੇ ਗੁਆਂਢੀ ਇਸ ਨੂੰ ਲੈ ਕੇ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਗੁਆਂਢੀਆਂ ਦੇ ਘਰ 2 ਸੀਸੀਟੀਵੀ ਕੈਮਰੇ ਲੱਗੇ ਹੋਏ ਸਨ। ਜਿਸ ਦਾ ਮੂੰਹ ਮੂਸੇਵਾਲਾ ਦੀ ਹਵੇਲੀ (ਘਰ) ਵੱਲ ਸੀ। ਇਸ ਦੇ ਖੁਲਾਸੇ ਤੋਂ ਬਾਅਦ ਮਾਨਸਾ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੁਆਂਢੀਆਂ ਦੇ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਜਿਸ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਗੁਆਂਢੀਆਂ ਨੇ ਕਿਸੇ ਵੀ ਤਰ੍ਹਾਂ ਦੀ ਰੇਕੀ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਉਸਦਾ ਦਾਅਵਾ ਹੈ ਕਿ ਪੁਲਿਸ ਜਾਂਚ ਵਿੱਚ ਉਸਨੂੰ ਕਲੀਨ ਚਿੱਟ ਮਿਲ ਗਈ ਹੈ। Murder Mistery : CCTV ਕੈਮਰੇ ਤੋਂ ਮੂਸੇਵਾਲਾ ਦੀ ਰੇਕੀ, ਪੁਲਿਸ ਨੇ ਮੋਬਾਈਲ ਜ਼ਬਤ ਕਰਕੇ ਸ਼ੁਰੂ ਕੀਤੀ ਜਾਂਚ
24 ਅਗਸਤ ਨੂੰ PM ਦੇ ਮੋਹਾਲੀ ਦੌਰੇ ਤੋਂ ਪਹਿਲਾਂ ਖਾਲਿਸਤਾਨੀ ਅੱਤਵਾਦੀ ਦਾ ਵੀਡੀਓ ਸੰਦੇਸ਼ ਜਾਰੀ
ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੱਤੀ ਹੈ। ਪ੍ਰਧਾਨ ਮੰਤਰੀ 24 ਅਗਸਤ ਨੂੰ ਮੁਹਾਲੀ ਦੇ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਇਸ ਤੋਂ ਪਹਿਲਾਂ ਅੱਤਵਾਦੀ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜਿਵੇਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਤੋਂ ਮੋੜਿਆ ਗਿਆ ਸੀ, ਇਸ ਵਾਰ ਵੀ ਉਨ੍ਹਾਂ ਨੂੰ ਮੋੜ ਦਿੱਤਾ ਜਾਵੇਗਾ। ਵੀਡੀਓ 'ਚ ਪੰਨੂ ਮੋਦੀ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ। 24 ਅਗਸਤ ਨੂੰ PM ਦੇ ਮੋਹਾਲੀ ਦੌਰੇ ਤੋਂ ਪਹਿਲਾਂ ਖਾਲਿਸਤਾਨੀ ਅੱਤਵਾਦੀ ਦਾ ਵੀਡੀਓ ਸੰਦੇਸ਼ ਜਾਰੀ
ਪੀਐੱਮ ਦੀ ਫੇਰੀ ਤੋਂ ਪਹਿਲਾਂ ਸਰਕਾਰਾਂ ਚੌਕਸ, ਸਨਾਈਪਰ ਕਮਾਂਡੋ ਨਾਲ ਅਧਿਕਾਰੀਆਂ ਨੇ ਲਾਇਆ ਡੇਰਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ-ਹਰਿਆਣਾ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਕਾਫੀ ਚੌਕਸ ਹਨ। 24 ਅਗਸਤ ਦੇ ਇਸ ਦੌਰੇ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੀਐਮ 24 ਅਗਸਤ ਨੂੰ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆ ਰਹੇ ਹਨ। ਫਰੀਦਾਬਾਦ ਵਿੱਚ 2400 ਬੈੱਡ ਵਾਲੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਮੋਹਾਲੀ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਦੋਵੇਂ ਹਸਪਤਾਲ ਪੰਜਾਬ, ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜੀਵਨ ਰੇਖਾ ਸਾਬਤ ਹੋਣਗੇ। ਐਨਸੀਆਰ ਤੋਂ ਇਲਾਵਾ ਹਿਮਾਚਲ ਅਤੇ ਜੰਮੂ ਤੱਕ ਦੇ ਮਰੀਜ਼ਾਂ ਨੂੰ ਇਨ੍ਹਾਂ ਹਸਪਤਾਲਾਂ ਦਾ ਲਾਭ ਮਿਲੇਗਾ। ਪੀਐੱਮ ਦੀ ਫੇਰੀ ਤੋਂ ਪਹਿਲਾਂ ਸਰਕਾਰਾਂ ਚੌਕਸ, ਸਨਾਈਪਰ ਕਮਾਂਡੋ ਨਾਲ ਅਧਿਕਾਰੀਆਂ ਨੇ ਲਾਇਆ ਡੇਰਾ
- - - - - - - - - Advertisement - - - - - - - - -