Punjab Breaking News LIVE: ਕਿਸਾਨਾਂ ਦਾ ਮੁੜ ਦਿੱਲੀ ਕੂਚ, ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦਾ ਐਕਸ਼ਨ, ਅਸ਼ਲੀਲ ਵੀਡੀਓ ਵਾਇਰਲ ਹੋਣ 'ਤੇ 'ਆਪ' ਵਿਧਾਇਕ ਪਠਾਨਮਾਜਰਾ ਦੀ ਚੇਤਾਵਨੀ...ਵੱਡੀਆਂ ਖਬਰਾਂ
Punjab Breaking News, 22 August 2022 LIVE Updates: ਕਿਸਾਨਾਂ ਦਾ ਮੁੜ ਦਿੱਲੀ ਕੂਚ, ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦਾ ਐਕਸ਼ਨ...ਵੱਡੀਆਂ ਖਬਰਾਂ
ਨਵੇਂ ਹਫਤੇ ਦਾ ਪਹਿਲਾ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਲਈ ਕਾਫੀ ਨਿਰਾਸ਼ਾਜਨਕ ਰਿਹਾ ਹੈ। ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ। ਹਾਲੀਆ ਤੇਜ਼ੀ ਤੋਂ ਬਾਅਦ ਨਿਵੇਸ਼ਕਾਂ ਨੂੰ ਬਾਜ਼ਾਰ 'ਚ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ 'ਚ ਭਾਰੀ ਮੁਨਾਫਾ ਬੁੱਕ ਕਰਦੇ ਦੇਖਿਆ ਗਿਆ। ਸੈਂਸੈਕਸ ਹੁਣ 59,000 ਤੋਂ ਹੇਠਾਂ ਖਿਸਕ ਗਿਆ ਹੈ।ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 872 ਅੰਕ ਡਿੱਗ ਕੇ 58,773 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 268 ਅੰਕ ਡਿੱਗ ਕੇ 17,490 ਅੰਕ 'ਤੇ ਆ ਗਿਆ। ਦੋ ਵਪਾਰਕ ਸੈਸ਼ਨਾਂ ਵਿੱਚ, ਸੈਂਸੈਕਸ 1500 ਅੰਕ ਅਤੇ ਨਿਫਟੀ 250 ਅੰਕਾਂ ਤੋਂ ਵੱਧ ਡਿੱਗ ਗਿਆ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 25 ਅਗਸਤ ਨੂੰ ਹੋ ਰਹੀ ਹੈ। ਇਹ ਮੀਟਿੰਗ ਵੀਰਵਾਰ ਨੂੰ ਸਵੇਰੇ 11 ਵਜੇ ਹੋਏਗੀ ਜਿਸ ਵਿੱਚ ਅਹਿਮ ਫੈਸਲਿਆਂ 'ਤੇ ਮੋਹਰ ਲੱਗਣ ਦੀ ਉਮੀਦ ਹੈ। ਬੇਸ਼ੱਕ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਚਰਚਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵਿਚਾਰ ਕੀਤੀ ਜਾ ਸਕਦੀ ਹੈ।
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਕੈਦੀਆਂ ਤੇ ਮੋਬਾਈਲ ਫ਼ੋਨ ਮਿਲਣ ਦੀਆਂ ਖ਼ਬਰਾਂ ਤੋਂ ਬਾਅਦ ਹੁਣ ਖ਼ਬਰ ਆਈ ਹੈ ਕਿ ਕੈਦੀਆਂ ਨੇ ਆਪਣੇ ਸਾਥੀਆਂ ਦੇ ਪਰਿਵਾਰ ਨੂੰ ਫੋਨ ਕਰਕੇ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ ਹੈ।ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੈਦੀਆਂ ਨੇ ਆਪਣੇ ਹੀ ਸਾਥੀਆਂ ਨੂੰ ਜੇਲ੍ਹ ਵਿਚ ਨਿਸ਼ਾਨਾ ਬਣਾਇਆ ਹੈ।ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਜੇਲ ਪ੍ਰਸ਼ਾਸ਼ਨ ਦੀ ਸ਼ਿਕਾਇਤ 'ਤੇ ਜੇਲ੍ਹ ਵਿੱਚ ਬੰਦ ਮੋਗਾ ਜ਼ਿਲ੍ਹੇ ਦੇ 2 ਹਵਾਲਾਤੀਆਂ ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਵਾਇਆ ਹੈ।
ਮੋਰਚੇ ਦੇ ਆਗੂ ਅਭਿਮੰਨਿਊ ਸਿੰਘ ਕੋਹਾੜ ਨੇ ਕਿਹਾ, ‘‘ਇੱਕ ਦਿਨ ਦੀ ਮਹਾਪੰਚਾਇਤ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਜਾਣ ਵਾਲਾ ਸਮਾਗਮ ਹੈ, ਜਿੱਥੇ ਅਸੀਂ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਆਪਣੀਆਂ ਹੋਰ ਬਕਾਇਆ ਮੰਗਾਂ ਦੁਹਰਾਵਾਂਗੇ।’’ ਕੋਹਾੜ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਆ ਰਹੇ ਕਿਸਾਨਾਂ ਨੂੰ ਐਤਵਾਰ ਰਾਤ ਨੂੰ ਰੋਕਿਆ ਗਿਆ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਰਕਾਬਗੰਜ ਤੇ ਮੋਦੀ ਬਾਗ ਲਿਜਾਇਆ ਗਿਆ ਤੇ ਮਗਰੋਂ ਰਿਹਾਅ ਕਰ ਦਿੱਤਾ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ, ਕਰਨਾਟਕ, ਯੂਪੀ ਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਕਿਸਾਨ ਦਿੱਲੀ ਪੁੱਜ ਗਏ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਜੀਲੈਂਸ ਦੇ ਖਿਲਾਫ ਅੱਜ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਕਾਰ ਪਾਰਕਿੰਗ ਨੂੰ ਲੈ ਕੇ ਸੀਐਲਪੀ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਨਾਰਾਜ ਹੋਣ 'ਤੇ ਸਿਆਸੀ ਵਿਰੋਧੀਆਂ ਨੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕੈਬਨਿਟ ਵਜੀਰ ਡਾ. ਇੰਦਰਜੀਤ ਸਿੰਘ ਨਿੱਜਰ ਨੇ ਕਿਹਾ ਕਿ ਘੱਟੋ-ਘੱਟ ਅਜਿਹੇ ਮੌਕਿਆਂ 'ਤੇ ਕਾਂਗਰਸੀਆਂ ਨੂੰ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਭਾਵੇਂ ਕਿ ਸਰਕਾਰ/ਵਿਜੀਲੈਂਸ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀ ਹੈ ਪਰ ਜੇਕਰ ਕਿਸੇ ਨੂੰ 100-200 ਮੀਟਰ ਚੱਲਣਾ ਵੀ ਪੈ ਜਾਵੇ ਤਾਂ ਉਹ ਸਰੀਰ ਲਈ ਲਾਭਦਾਇਕ ਹੈ।
ਰੂਸ 'ਚ ਸੋਮਵਾਰ ਨੂੰ ਇਸਲਾਮਿਕ ਸਟੇਟ (ਆਈ. ਐੱਸ.) ਦੇ ਇਕ ਫਿਦਾਇਨ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀ ਰੂਸੀ ਸੁਰੱਖਿਆ ਏਜੰਸੀਆਂ ਨੇ ਕੀਤੀ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਆਤਮਘਾਤੀ ਹਮਲਾਵਰ ਭਾਰਤ ਵਿੱਚ ਧਮਾਕੇ ਦੀ ਯੋਜਨਾ ਬਣਾ ਰਿਹਾ ਸੀ। ਉਸ ਦਾ ਨਿਸ਼ਾਨਾ ਹਾਕਮ ਧਿਰ ਦੇ ਆਗੂ ਸਨ। ਰਿਪੋਰਟਾਂ ਮੁਤਾਬਕ ਰੂਸ ਦੀ ਸੰਘੀ ਸੁਰੱਖਿਆ ਸੇਵਾ (ਐਫਐਸਬੀ) ਨੇ ਪਾਬੰਦੀਸ਼ੁਦਾ ਆਈਐਸ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੱਧ ਏਸ਼ੀਆਈ ਦੇਸ਼ ਦਾ ਮੂਲ ਨਿਵਾਸੀ ਹੈ। ਫੜੇ ਗਏ ISIS ਅੱਤਵਾਦੀ ਨੂੰ ਤੁਰਕੀ ਵਿੱਚ ਆਤਮਘਾਤੀ ਹਮਲਾਵਰ ਵਜੋਂ ਭਰਤੀ ਕੀਤਾ ਗਿਆ ਸੀ।
ਪੰਜਾਬ 'ਚ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਹੱਲਾ ਬੋਲਿਆ ਹੈ। ਚੰਡੀਗੜ੍ਹ 'ਚ ਵਿਜੀਲੈਂਸ ਦਫ਼ਤਰ ਦੇ ਬਾਹਰ ਕਾਂਗਰਸੀ ਪਹੁੰਚ ਗਏ। ਕਾਂਗਰਸੀ ਆਗੂਆਂ ਨੇ ਕਿਹਾ ਕਿ ਅੱਜ ਸਾਰੇ ਸਾਬਕਾ ਮੰਤਰੀ ਤੇ ਵਿਧਾਇਕ ਮੌਜੂਦ ਹਨ। ਵਿਜੀਲੈਂਸ ਜਿਸ ਨੂੰ ਵੀ ਚਾਹੇ ਗ੍ਰਿਫਤਾਰ ਕਰ ਲਵੇ। ਕਾਂਗਰਸੀ ਲੀਡਰਾਂ ਨੂੰ ਰੋਜ਼ ਨਾਂ ਲੈ ਕੇ ਤੰਗ ਨਾ ਕਰੋ। ਧਰਨੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸ਼ਾਮਲ ਹਨ ਜਿਨ੍ਹਾਂ 'ਤੇ ਟੈਂਡਰ ਘੁਟਾਲੇ ਦੇ ਦੋਸ਼ ਲੱਗ ਰਹੇ ਹਨ। ਕਾਂਗਰਸ ਦਾ ਕਹਿਣਾ ਹੈ ਕਿ 'ਆਪ' ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ।
ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। ਡੀਟੀਸੀ ਲਈ ਇੱਕ ਹਜ਼ਾਰ ਬੱਸਾਂ ਦੀ ਖਰੀਦ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਜਾਂਚ ਚੱਲ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪੁਰਾਣੀ ਖ਼ਬਰ ਟਵੀਟ ਕਰਕੇ ਇਸ ਮਾਮਲੇ ਵਿੱਚ ਕਲੀਨ ਚਿੱਟ ਦਾ ਦਾਅਵਾ ਕੀਤਾ ਸੀ। ਇਸ ਦੇ ਨਾਲ ਹੀ ਭਾਜਪਾ ਨੇ ਕਿਹਾ ਹੈ ਕਿ 2021 'ਚ ਦਰਜ ਕੀਤੀ ਗਈ ਸ਼ਿਕਾਇਤ 'ਤੇ ਅਜੇ ਜਾਂਚ ਚੱਲ ਰਹੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੋਸ਼ ਹੈ ਕਿ ਉਸ ਨੇ ਆਪਣੇ ਰਸੂਖ ਦਾ ਇਸਤੇਮਾਲ ਕਰਕੇ ਛੋਟੇ ਭਰਾ ਨੂੰ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜ ਦਿੱਤਾ ਹੈ। ਸਟੇਟ ਕ੍ਰਾਈਮ ਬ੍ਰਾਂਚ ਨੇ ਮੋਹਾਲੀ 'ਚ ਲਾਰੈਂਸ ਅਤੇ ਉਸ ਦੇ ਭਰਾ ਅਨਮੋਲ ਸਮੇਤ 10 ਲੋਕਾਂ ਖਿਲਾਫ ਧਾਰਾ 384, 466, 467, 468, 471, 120ਬੀ ਅਤੇ ਪਾਸਪੋਰਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਅਦਾਲਤ ਨੇ ਮੁਲਜ਼ਮਾਂ ਨੂੰ 29 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਮੀਦ ਹੈ ਕਿ ਇਸ ਮਾਮਲੇ ਦੇ ਹੋਰ ਮੁਲਜ਼ਮ ਵੀ ਜਲਦੀ ਫੜੇ ਜਾਣਗੇ। ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ 'ਤੇ ਦੋਸ਼ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਪੁਲਿਸ ਦੀ ਕਾਰਵਾਈ ਤੋਂ ਬਚਾਉਣ ਲਈ ਫਰਜ਼ੀ ਪਾਸਪੋਰਟ 'ਤੇ ਵਿਦੇਸ਼ ਭੇਜਿਆ ਸੀ।
ਦੇਸ਼ ਦੇ ਕਿਸਾਨ ਅੱਜ ਫਿਰ ਦਿੱਲੀ ਵੱਲ ਕੂਚ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜ ਗਏ ਹਨ। ਦਿੱਲੀ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਕਿਸਾਨ ਜੰਤਰ-ਮੰਤਰ ’ਤੇ ਪਹੁੰਚ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, ਉੱਤਰ ਪ੍ਰਦੇਸ਼, ਕੇਰਲਾ ਆਦਿ ਰਾਜਾਂ ਤੋਂ ਕਿਸਾਨ ਯੂਨੀਅਨਾਂ ਦੇ ਕਾਰਕੁਨ ਪਹੁੰਚੇ ਹਨ।
ਪੰਜਾਬ 'ਚ ਕਾਂਗਰਸ, ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਜੰਮ ਕੇ ਹੱਲਾ ਬੋਲ ਰਹੀ ਹੈ। ਕਾਂਗਰਸੀ ਚੰਡੀਗੜ੍ਹ 'ਚ ਵਿਜੀਲੈਂਸ ਦਫ਼ਤਰ ਦਾ ਘਿਰਾਓ ਕਰਨਗੇ ਜਿਸ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਰਕਤ ਕਰਨੀ ਸੀ। ਟੈਂਡਰ ਘੁਟਾਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦਾ ਕਾਂਗਰਸ ਵਿਰੋਧ ਕਰ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ 'ਆਪ' ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ।
ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਾਨੂੰਨੀ ਗਾਰੰਟੀ ਨਾ ਦੇਣ ਲਈ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪ੍ਰਤੀ ਇਮਾਨਦਾਰ ਨਹੀਂ ਤੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਪ੍ਰਤੀ ਕੋਈ ਹੇਜ ਨਹੀਂ ਹੈ। ਇਸ ਮੌਕੇ ਮਲਿਕ ਨੇ ਕਿਹਾ, ‘‘ਕੇਂਦਰ ਵਿੱਚ ਗ਼ੈਰ-ਸੰਵੇਦਨਸ਼ੀਲ ਸਰਕਾਰ ਹੈ। ਸਰਕਾਰ ਦੀ ਐਮਐਸਪੀ ਕਾਨੂੰਨ ਨੂੰ ਲੈ ਕੇ ਨੀਅਤ ਸਾਫ਼ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਤੋਂ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਉਨ੍ਹਾਂ ਨੇ ਕਿਹਾ, ‘ਐਮਐਸਪੀ ਬਾਰੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਮੈਂ ਵੀ ਸਰਕਾਰ ਵਿੱਚ ਹਾਂ, ਪਰ ਕਿਸਾਨ ਹਿੱਤਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ।’’
ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਕਰਾਰੀ ਹਾਰ ਦੇ ਬਾਵਜੂਦ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਵਿਜੀਲੈਂਸ ਬਿਊਰੋ ਖਿਲਾਫ਼ ਧਰਨੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੋਫਾੜ ਦਿਖਾਈ ਦਿੱਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਕਾਰ ਕਾਂਗਰਸ ਭਵਨ ਦੇ ਅੰਦਰ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਭੜਕ ਗਏ ਹਨ। ਪ੍ਰਤਾਪ ਬਾਜਵਾ ਕਾਰ ਪਾਰਕਿੰਗ ਲਈ ਗੇਟ ਨਾ ਖੋਲ੍ਹੇ ਜਾਣ ਕਾਰਨ ਮੀਟਿੰਗ ਛੱਡ ਕੇ ਕਾਂਗਰਸ ਭਵਨ ਤੋਂ ਚਲੇ ਗਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ ਕਾਂਗਰਸ ਦਫ਼ਤਰ ਦੇ ਅੰਦਰ ਗਏ। ਜਦੋਂ ਪ੍ਰਤਾਪ ਬਾਜਵਾ ਨੇ ਦਫ਼ਤਰ ਦੇ ਅੰਦਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਕਾਰ ਖੜ੍ਹੀ ਦੇਖੀ ਤਾਂ ਇੱਕ ਮਿੰਟ ਵਿੱਚ ਬਾਹਰ ਆ ਗਏ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਫਸਰਾਂ, 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 ਆਈਏਐਸ ਅਧਿਕਾਰੀ, ਇੱਕ ਆਈਐਫਐਸ ਅਧਿਕਾਰੀ ਅਤੇ 50 ਤੋਂ ਵੱਧ ਪੁਲੀਸ ਮੁਲਾਜ਼ਮ ਹਨ।
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਹ ਮੈਨੂੰ ਲਾਲਚ ਦੇ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ ਹੈ। ਇਸ ਮੈਸੇਜ਼ ਵਿੱਚ ਕਿਹਾ ਗਿਆ ਸੀ ਕਿ ਤੁਸੀਂ ਪਾਰਟੀ ਛੱਡਦੋ, ਅਸੀਂ ਸੀਬੀਆਈ-ਈਡੀ ਕੇਸ ਬੰਦ ਕਰਵਾ ਦੇਵਾਂਗੇ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ, ਭਾਜਪਾ ਨੂੰ ਮੇਰਾ ਜਵਾਬ- ਮੈਂ ਮਹਾਰਾਣਾ ਪ੍ਰਤਾਪ ਦੀ ਸੰਤਾਨ ਹਾਂ, ਰਾਜਪੂਤ ਹਾਂ। ਸਿਰ ਕਟਵਾ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ ਸਾਰੇ ਕੇਸ ਝੂਠੇ ਹਨ, ਜੋ ਕਰਨਾ ਹੈ ਕਰਲੋ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi Punjab) ਦੀ ਪੰਜਾਬ ਫੇਰੀ ਤੋਂ ਪਹਿਲਾਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ 24 ਅਗਸਤ ਨੂੰ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੌਕਸ ਕਰਦੇ ਹੋਏ ਸੂਬੇ ਵਿੱਚ ਅਤਿਵਾਦੀ ਹਮਲੇ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਕੌਮੀ ਜਾਂਚ ਏਜੰਸੀ ਨੇ ਵੀ ਗੈਂਗਸਟਰ ਤੇ ਅਤਿਵਾਦੀਆਂ ਦਰਮਿਆਨ ਬਣੇ ਤਾਲਮੇਲ ’ਤੇ ਨਿਗ੍ਹਾ ਰੱਖੀ ਹੋਈ ਹੈ। ਸੁਰੱਖਿਆ ਟੀਮਾਂ ਨੇ ਬੱਸ ਅੱਡਿਆਂ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਵੀ ਚਲਾਈ ਹੋਈ ਹੈ। ਰੇਲਵੇ ਸਟੇਸ਼ਨ ’ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਨਜ਼ਰਸਾਨੀ ਵਧਾ ਦਿੱਤੀ ਹੈ ਤੇ ਨਾਕੇ ਵੀ ਵਧਾ ਦਿੱਤੇ ਗਏ ਹਨ।
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾ ’ਚ ਘਿਰੇ ਹੋਏ ਹਨ। ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ। ਉਨ੍ਹਾਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, MLA ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ? ਪਠਾਨਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਉਸ ਦੇ ਨਾਲ ਮੈਂ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ। ਜੋ ਮੇਰੇ ਨਾਲ ਹੋਇਆ ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਫਿਰ ਮੈਂ ਪੁੱਛਾਂਗਾ ਕਿ ਹੁਣ ਕੀ ਕੀਤਾ ਜਾਵੇ।
ਪਿਛੋਕੜ
Punjab Breaking News, 22 August 2022 LIVE Updates: ਕਿਸਾਨਾਂ ਦੀ ਮਹਾਪੰਚਾਇਤ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣੀ ਹੈ ਪਰ ਪੁਲਿਸ ਨੇ ਰਾਜਧਾਨੀ ਦੇ ਬਾਹਰ ਤੋਂ ਆਉਣ ਦੀ ਕਿਸਾਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ-ਮੇਰਠ ਐਕਸਪ੍ਰੈਸ ਵੇਅ 'ਤੇ ਗਾਜ਼ੀਪੁਰ ਸਰਹੱਦ ਨੇੜੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਦਿੱਲੀ ਆਏ ਹਨ, ਉਹ ਜੰਤਰ-ਮੰਤਰ ਜਾ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਤੋਂ ਵੱਧ ਲੋਕ ਉੱਥੇ ਇਕੱਠੇ ਨਹੀਂ ਹੋਣਗੇ। ਜੰਤਰ-ਮੰਤਰ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਦਿੱਲੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi Punjab ) ਦੀ ਪੰਜਾਬ ਫੇਰੀ ਤੋਂ ਪਹਿਲਾਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ 24 ਅਗਸਤ ਨੂੰ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੌਕਸ ਕਰਦੇ ਹੋਏ ਸੂਬੇ ਵਿੱਚ ਅਤਿਵਾਦੀ ਹਮਲੇ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਕੌਮੀ ਜਾਂਚ ਏਜੰਸੀ ਨੇ ਵੀ ਗੈਂਗਸਟਰ ਤੇ ਅਤਿਵਾਦੀਆਂ ਦਰਮਿਆਨ ਬਣੇ ਤਾਲਮੇਲ ’ਤੇ ਨਿਗ੍ਹਾ ਰੱਖੀ ਹੋਈ ਹੈ। ਸੁਰੱਖਿਆ ਟੀਮਾਂ ਨੇ ਬੱਸ ਅੱਡਿਆਂ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਵੀ ਚਲਾਈ ਹੋਈ ਹੈ। ਰੇਲਵੇ ਸਟੇਸ਼ਨ ’ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਨਜ਼ਰਸਾਨੀ ਵਧਾ ਦਿੱਤੀ ਹੈ ਤੇ ਨਾਕੇ ਵੀ ਵਧਾ ਦਿੱਤੇ ਗਏ ਹਨ। ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ
ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦਾ ਰਿਪੋਰਟ ਕਾਰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਫਸਰਾਂ, 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 ਆਈਏਐਸ ਅਧਿਕਾਰੀ, ਇੱਕ ਆਈਐਫਐਸ ਅਧਿਕਾਰੀ ਅਤੇ 50 ਤੋਂ ਵੱਧ ਪੁਲੀਸ ਮੁਲਾਜ਼ਮ ਹਨ। ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦਾ ਰਿਪੋਰਟ ਕਾਰਡ
ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਐਕਸ਼ਨ !
ਭਗਵੰਤ ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਉੱਪਰ ਸ਼ਿਕੰਜਾ ਕੱਸ਼ਣ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਅਜਿਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ ਜਿਨ੍ਹਾਂ ਨੇ ਸਰਕਾਰੀ ਅਹੁਦੇ ’ਤੇ ਤਾਇਨਾਤੀ ਦੌਰਾਨ ਹੀ ਪੀਆਰ ਹਾਸਲ ਕੀਤੀ ਹੈ ਜਾਂ ਗਰੀਨ ਕਾਰਡ ਹੋਲਡਰ ਹਨ। ਪੰਜਾਬ ਸਰਕਾਰ ਵੱਲੋਂ ਖ਼ੁਰਾਕ ਤੇ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਸ਼ਨਿਚਰਵਾਰ ਬਰਖ਼ਾਸਤ ਕੀਤਾ ਗਿਆ ਹੈ, ਜਿਸ ਨੇ ਸਾਲ 2006 ’ਚ ਚੋਰੀ ਛਿਪੇ ਕੈਨੇਡਾ ਦੀ ਪੀਆਰ ਲੈ ਰੱਖੀ ਸੀ। ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਐਕਸ਼ਨ !
ਅਸ਼ਲੀਲ ਵੀਡੀਓ ਵਾਇਰਲ ਹੋਣ 'ਤੇ 'ਆਪ' ਵਿਧਾਇਕ ਪਠਾਨਮਾਜਰਾ ਨੇ ਦਿੱਤੀ ਚੇਤਾਵਨੀ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾ ’ਚ ਘਿਰੇ ਹੋਏ ਹਨ। ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ। ਉਨ੍ਹਾਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, MLA ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ? ਪਠਾਨਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਉਸ ਦੇ ਨਾਲ ਮੈਂ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ। ਜੋ ਮੇਰੇ ਨਾਲ ਹੋਇਆ ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਫਿਰ ਮੈਂ ਪੁੱਛਾਂਗਾ ਕਿ ਹੁਣ ਕੀ ਕੀਤਾ ਜਾਵੇ। ਅਸ਼ਲੀਲ ਵੀਡੀਓ ਵਾਇਰਲ ਹੋਣ 'ਤੇ 'ਆਪ' ਵਿਧਾਇਕ ਪਠਾਨਮਾਜਰਾ ਨੇ ਦਿੱਤੀ ਚੇਤਾਵਨੀ
- - - - - - - - - Advertisement - - - - - - - - -