Haryana Election Results 2024: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ( vinesh phogat ) ਨੇ ਜੁਲਾਨਾ ਸੀਟ ਜਿੱਤ ਲਈ ਹੈ। ਵਿਨੇਸ਼ ਫੋਗਾਟ ਦੀ ਜਿੱਤ 'ਤੇ ਕੈਸਰਗੰਜ ਤੋਂ ਭਾਜਪਾ ਦੇ ਸਾਬਕਾ ਸੰਸਦ ਬ੍ਰਿਜਭੂਸ਼ਣ ਸ਼ਰਨ ਸਿੰਘ (brij bhushan singh ) ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਵਿਨੇਸ਼ ਫੋਗਾਟ ਜਿੱਤ ਗਈ ਹੈ ਪਰ ਉਹ ਜਿੱਥੇ ਵੀ ਕਦਮ ਰੱਖਦੀ ਹੈ ਉਸ ਦਾ ਸੱਤਿਆਨਾਸ਼ ਹੋ ਜਾਂਦਾ ਹੈ, ਕਾਂਗਰਸ ਵਿੱਚ ਗਈ ਹੈ ਹੁਣ ਉਸ ਦਾ ਹੋ ਜਾਵੇਗਾ।


ਹਰਿਆਣਾ ਦੀ ਜੁਲਾਨਾ ਸੀਟ ਤੋਂ ਵਿਨੇਸ਼ ਫੋਗਾਟ ਦੇ ਜਿੱਤਣ 'ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਠੀਕ ਹੈ, ਕੋਈ ਸਮੱਸਿਆ ਨਹੀਂ ਹੈ। ਵਿਨੇਸ਼ ਫੋਗਾਟ ਜਿੱਥੇ ਵੀ ਜਾਂਦੀ ਹੈ, ਉੱਥੇ ਪੂਰੀ ਤਬਾਹੀ ਹੁੰਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੀ ਤਬਾਹੀ ਹੋਵੇਗੀ, ਤੁਸੀਂ ਦੇਖੋ, ਕਾਂਗਰਸ ਪਾਰਟੀ ਦਾ ਸਫਾਇਆ ਹੋ ਗਿਆ, ਐਗਜ਼ਿਟ ਪੋਲ ਦਿਖਾ ਰਿਹਾ ਸੀ ਕਿ ਕਾਂਗਰਸ ਦੀ ਸਰਕਾਰ ਬਣ ਰਹੀ ਹੈ ਪਰ ਹਰਿਆਣਾ ਵਿੱਚ ਐਗਜ਼ਿਟ ਪੋਲ ਪੂਰੀ ਤਰ੍ਹਾਂ ਗ਼ਲਤ ਸਾਬਤ ਹੋਇਆ ਤੇ ਹੁਣ ਉਥੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਰਹੀ ਹੈ। 



ਜੰਮੂ-ਕਸ਼ਮੀਰ ਦੀਆਂ ਚੋਣਾਂ 'ਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਬਾਰੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉੱਥੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜੋ ਸਫਲ ਨਹੀਂ ਹੋ ਸਕੀ। ਉਥੋਂ ਦਾ ਮੌਸਮ ਤੇ ਮਾਹੌਲ ਵੱਖਰਾ ਹੈ, ਜਨਤਾ ਵੱਲੋਂ ਜੋ ਵੀ ਫਤਵਾ ਦਿੱਤਾ ਗਿਆ ਹੈ, ਉਹ ਪ੍ਰਵਾਨ ਹੈ।


ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਜੁਲਾਨਾ ਸੀਟ 'ਤੇ ਵਿਨੇਸ਼ ਫੋਗਾਟ ਨੂੰ 65080 ਵੋਟਾਂ ਮਿਲੀਆਂ ਅਤੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਦੂਜੇ ਸਥਾਨ 'ਤੇ ਰਹੇ ਜਿਨ੍ਹਾਂ ਨੂੰ 59065 ਵੋਟਾਂ ਮਿਲੀਆਂ। ਇਸ ਤਰ੍ਹਾਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜੁਲਾਨਾ ਸੀਟ 6015 ਵੋਟਾਂ ਦੇ ਫਰਕ ਨਾਲ ਜਿੱਤੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।