ਬੰਗਲੁਰੂ: ਲੰਬੇ ਸੰਘਰਸ਼ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਯੇਦੀਯੁਰੱਪਾ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਯੇਦੀਯੁਰੱਪਾ ਨੇ ਖ਼ੁਦ ਇਹ ਜਾਣਕਾਰੀ ਦਿੱਤੀ ਹੈ।
ਯੇਦੀਯੁਰੱਪਾ ਭਾਵੁਕ ਹੋ ਗਏ ਤੇ ਕਿਹਾ, ‘ਮੈਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਮੈਂ ਰਾਜਪਾਲ ਨੂੰ ਮਿਲਾਂਗਾ।
ਖਾਸ ਗੱਲ ਇਹ ਹੈ ਕਿ ਅੱਜ ਯੇਦੀਯੁਰੱਪਾ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ਹੋ ਗਏ ਹਨ। ਯੇਦੀਯੁਰੱਪਾ ਸਰਕਾਰ ਦੀ ਦੂਜੀ ਵਰ੍ਹੇਗੰਢ ਮੌਕੇ ਹਾਈ ਕਮਾਨ ਅੱਗੇ ਝੁੱਕ ਗਏ ਹਨ। ਹੁਣ ਕਰਨਾਟਕ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਸ਼ਾਮ ਤੱਕ ਹੋ ਜਾਵੇਗਾ।
ਇਸ ਤੋਂ ਪਹਿਲਾਂ ਕਰਨਾਟਕ ਵਿੱਚ ਲੀਡਰਸ਼ਿਪ ਦੀ ਤਬਦੀਲੀ ‘ਤੇ ਸ਼ੰਕਿਆਂ ਦੇ ਵਿਚਕਾਰ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਐਤਵਾਰ ਨੂੰ ਕਿਹਾ ਸੀ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣਗੇ ਜਾਂ ਨਹੀਂ, ਇਹ ਕੱਲ੍ਹ ਤੱਕ ਪਤਾ ਲੱਗ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਉਹ ਅਗਲੇ 10 ਤੋਂ 15 ਸਾਲਾਂ ਤੱਕ ਭਾਰਤੀ ਜਨਤਾ ਪਾਰਟੀ ਲਈ ਕੰਮ ਕਰਦੇ ਰਹਿਣਗੇ।
ਦੋ ਮਹੀਨੇ ਪਹਿਲਾਂ ਵੀ ਕੀਤੀ ਸੀ ਅਸਤੀਫਾ ਦੀ ਪੇਸ਼ਕਸ਼: ਯੇਦੀਯੁਰੱਪਾ
ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਅਤੇ ਦੁਹਰਾਇਆ ਕਿ ਜੇ ਪਾਰਟੀ ਲੀਡਰਸ਼ਿਪ ਚਾਹੁੰਦੀ ਤਾਂ ਉਹ ਮੁੱਖ ਮੰਤਰੀ ਵਜੋਂ ਜਾਰੀ ਰਹਿਣਗੇ ਅਤੇ ਜੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਗਿਆ ਤਾਂ ਉਹ ਅਸਤੀਫਾ ਦੇ ਦੇਣਗੇ ਅਤੇ ਪਾਰਟੀ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ: Farmers Protest: ਕਰਤਰਪੁਰ ਕੋਰੀਡੋਰ ਦੇ ਮੁੱਖ ਗੇਟ ਸਾਹਮਣੇ ਤਿੰਨ ਪਿੰਡਾਂ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904