ਪੜਚੋਲ ਕਰੋ
(Source: ECI/ABP News)
ਪਾਕਿਸਤਾਨ ਨੇ ਭਾਰਤੀ ਸਰਹੱਦ ਦੀ ਰੇਕੀ ਲਈ ਭੇਜਿਆ ਡਰੋਨ, ਬੀਐਸਐਫ ਕੀਤਾ ਤਬਾਹ
ਪਾਕਿਸਤਾਨ ਤੋਂ ਪਹਿਲਾਂ ਵੀ ਭਾਰਤੀ ਸਰਹੱਦ 'ਤੇ ਜਾਸੂਸੀ ਕਰਨ ਲਈ ਡਰੋਨ ਭੇਜੇ ਜਾ ਚੁੱਕੇ ਹਨ। ਹਰ ਵਾਰ ਪਾਕਿਸਤਾਨ ਨੂੰ ਮੂੰਹ ਦੀ ਖਾਣੀ ਪੈਂਦੀ ਹੈ ਪਰ ਇਸ ਸਭ ਦੇ ਬਾਵਜੂਦ ਵੀ ਉਹ ਆਪਣੀ ਹਰਕਤਾਂ ਤੋਂ ਬਾਜ ਨਹੀਂ ਆਉਂਦਾ।
![ਪਾਕਿਸਤਾਨ ਨੇ ਭਾਰਤੀ ਸਰਹੱਦ ਦੀ ਰੇਕੀ ਲਈ ਭੇਜਿਆ ਡਰੋਨ, ਬੀਐਸਐਫ ਕੀਤਾ ਤਬਾਹ BSF shoots down Pakistani drone carrying rifle, grenades near Jammu border ਪਾਕਿਸਤਾਨ ਨੇ ਭਾਰਤੀ ਸਰਹੱਦ ਦੀ ਰੇਕੀ ਲਈ ਭੇਜਿਆ ਡਰੋਨ, ਬੀਐਸਐਫ ਕੀਤਾ ਤਬਾਹ](https://static.abplive.com/wp-content/uploads/sites/5/2020/06/20182915/Pakistani-drone.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪਾਕਿਸਤਾਨ (Pakistan) ਆਪਣੀਆਂ ਨਾਪਾਕ ਰਹਕਤਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਾਲ ਹੀ ‘ਚ ਜੰਮੂ ਅਤੇ ਕਸ਼ਮੀਰ ਦੇ ਕਠੂਆ ਵਿੱਚ ਬੀਐਸਐਫ (BSF) ਨੇ ਪਾਕਿਸਤਾਨੀ ਡਰੋਨ (Pakistani Drone) ਨੂੰ ਮਾਰਿਆ ਹੈ। ਜਾਣਕਾਰੀ ਮੁਤਾਬਕ ਇਹ ਡਰੋਨ ਰੇਕੀ ਦੇ ਮੱਕਸਦ ਨਾਲ ਸਰਹੱਦ ਪਾਰ ਤੋਂ ਭਾਰਤੀ ਸਰਹੱਦ 'ਤੇ ਭੇਜਿਆ ਗਿਆ ਸੀ। ਡਰੋਨ ਤੋਂ ਐਮ4 ਰਾਈਫਲਾਂ, ਗ੍ਰਨੇਡ ਅਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਫੌਜ ਨੇ ਜੰਮੂ-ਕਸ਼ਮੀਰ ਵਿਚ ਆਪ੍ਰੇਸ਼ਨ ਆਲ ਆਊਟ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਹੁਣ ਤਕ 24 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਲੱਦਾਖ ‘ਚ ਚੀਨ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਪਾਕਿਸਤਾਨ ਸਰਹੱਦ ਤੋਂ ਵੱਧ ਤੋਂ ਵੱਧ ਘੁਸਪੈਠ ਕਰਨ ਦੀ ਕੋਸ਼ਿਸ਼ ਕਰੇਗਾ।
ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਜੰਮੂ ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਵਿੱਚ ਲਸ਼ਕਰ, ਹਿਜ਼ਬੁਲ ਮੁਜਾਹਿਦੀਨ ਅਤੇ ਜੈਸ਼-ਏ-ਮੁਹੰਮਦ ਸ਼ਾਮਲ ਹਨ। ਇਹ ਅੱਤਵਾਦੀ ਸੰਗਠਨ ਜੰਮੂ ਕਸ਼ਮੀਰ ਵਿੱਚ ਦਹਿਸ਼ਤ ਵਧਾਉਣ ਲਈ ਹੱਥ ਮਿਲਾ ਰਹੇ ਹਨ।
ਸਰਹੱਦ 'ਤੇ ਲਗਾਤਾਰ ਹੋ ਰਹੇ ਜੰਗਬੰਦੀ ਦੀ ਉਲੰਘਣਾ 'ਤੇ ਬੋਲਦਿਆਂ ਦਿਲਬਾਗ ਸਿੰਘ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦੀਆਂ ਦੇ ਬਹੁਤ ਸਾਰੇ ਕੈਂਪ ਅਜੇ ਵੀ ਸਰਗਰਮ ਹਨ ਅਤੇ ਅੱਤਵਾਦੀ ਉੱਥੇ ਘੁਸਪੈਠ ਲਈ ਤਿਆਰ ਹਨ। ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੁਣੌਤੀਆਂ ਵਧ ਸਕਦੀਆਂ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਹਿਮ ਅਦਾਰਿਆਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ:
ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਮੁੜ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪਟਿਆਲਾ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)