ਦੱਸ ਦੇਈਏ ਕਿ ਫੌਜ ਨੇ ਜੰਮੂ-ਕਸ਼ਮੀਰ ਵਿਚ ਆਪ੍ਰੇਸ਼ਨ ਆਲ ਆਊਟ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਹੁਣ ਤਕ 24 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਲੱਦਾਖ ‘ਚ ਚੀਨ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਪਾਕਿਸਤਾਨ ਸਰਹੱਦ ਤੋਂ ਵੱਧ ਤੋਂ ਵੱਧ ਘੁਸਪੈਠ ਕਰਨ ਦੀ ਕੋਸ਼ਿਸ਼ ਕਰੇਗਾ।
ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਜੰਮੂ ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਵਿੱਚ ਲਸ਼ਕਰ, ਹਿਜ਼ਬੁਲ ਮੁਜਾਹਿਦੀਨ ਅਤੇ ਜੈਸ਼-ਏ-ਮੁਹੰਮਦ ਸ਼ਾਮਲ ਹਨ। ਇਹ ਅੱਤਵਾਦੀ ਸੰਗਠਨ ਜੰਮੂ ਕਸ਼ਮੀਰ ਵਿੱਚ ਦਹਿਸ਼ਤ ਵਧਾਉਣ ਲਈ ਹੱਥ ਮਿਲਾ ਰਹੇ ਹਨ।
ਸਰਹੱਦ 'ਤੇ ਲਗਾਤਾਰ ਹੋ ਰਹੇ ਜੰਗਬੰਦੀ ਦੀ ਉਲੰਘਣਾ 'ਤੇ ਬੋਲਦਿਆਂ ਦਿਲਬਾਗ ਸਿੰਘ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦੀਆਂ ਦੇ ਬਹੁਤ ਸਾਰੇ ਕੈਂਪ ਅਜੇ ਵੀ ਸਰਗਰਮ ਹਨ ਅਤੇ ਅੱਤਵਾਦੀ ਉੱਥੇ ਘੁਸਪੈਠ ਲਈ ਤਿਆਰ ਹਨ। ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੁਣੌਤੀਆਂ ਵਧ ਸਕਦੀਆਂ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਹਿਮ ਅਦਾਰਿਆਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ:
ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਮੁੜ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904