ਜੰਮੂ: ਭਾਰਤ-ਪਾਕਿਸਤਾਨ ਅੰਤਰ ਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਵੀ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਬੀਐਸਐਫ ਜਵਾਨਾਂ ਦੇ ਦੇਸ਼ਵਾਸੀਆਂ ਨੂੰ ਉਤਸ਼ਾਹ ਨਾਲ ਦੀਵਾਲੀ ਮਨਾਉਣ ਲਈ ਕਿਹਾ। ਉੱਥੇ ਹੀ ਪਾਕਿਸਤਾਨ ਨੂੰ ਵੀ ਦੋ ਟੁੱਕ ਸ਼ਬਦਾਂ ‘ਚ ਆਪਣੀਆਂ ਹਰਕਤਾਂ ਤੋਂ ਬਾਝ ਆਉਣ ਦੀ ਚੇਤਾਵਨੀ ਦਿੱਤੀ।


ਪੂਰਾ ਦੇਸ਼ ਅੱਜ ਰੌਸ਼ਨੀ ਦਾ ਤਿਉਹਾਰ ਦੀਵਾਲੀ ਮਨਾ ਰਿਹਾ ਹੈ। ਇਸ ਵੱਡੇ ਤਿਉਹਾਰ ਤੇ ਜੰਮੂ ‘ਚ ਭਾਰਤ-ਪਾਕਿਸਤਾਨ ਅੰਤਰ ਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਵੀ ਸਰਹੱਦ ‘ਤੇ ਦੀਵੇ ਜਗਾਏ। ਆਪਣੇ ਪਰਿਵਾਰਾਂ ਤੋਂ ਦੂਰ ਦੇਸ਼ ਦੀ ਰੱਖਿਆ ‘ਚ ਜੁੱਟੇ ਇਨ੍ਹਾਂ ਜਵਾਨਾਂ ਨੇ ਇੱਥੇ ਨਾ ਸਿਰਫ ਦੇਸ਼ ਭਗਤੀ ਦੇ ਗੀਤ ਗਾਏ ਬਲਕਿ ਪਟਾਕੇ ਚਲਾ ਕੇ ਇਸ ਤਿਉਹਾਰ ਨੂੰ ਮਨਾਇਆ।

ਦੀਵਾਲੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਗੋਲ਼ੀਬਾਰੀ ‘ਚ 5 ਜਵਾਨ ਸ਼ਹੀਦ, 6 ਨਾਗਰਿਕਾਂ ਦੀ ਮੌਤਾਂ, ਭਾਰਤ ਨੇ ਦਿੱਤਾ ਮੂਹ ਤੋੜ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ