ਪੜਚੋਲ ਕਰੋ
Advertisement
ਪਾਕਿਸਤਾਨ ਨੇ ਫ਼ਿਰੋਜ਼ਪੁਰ 'ਤੇ ਫਿਰ ਲਾਈ ਸੰਨ੍ਹ, BSF ਨੇ ਦਾਗੀਆਂ ਗੋਲ਼ੀਆਂ
ਪੰਜਾਬ ਦੇ ਹੁਸੈਨੀਵਾਲਾ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਤਿੰਨ ਡ੍ਰੋਨ ਵੇਖੇ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਡ੍ਰੋਨ ਨੂੰ ਵੇਖਣ ਤੋਂ ਬਾਅਦ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਇਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ।
ਫ਼ਿਰੋਜ਼ਪੁਰ: ਪੰਜਾਬ ਦੇ ਹੁਸੈਨੀਵਾਲਾ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਤਿੰਨ ਡ੍ਰੋਨ ਵੇਖੇ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਡ੍ਰੋਨ ਨੂੰ ਵੇਖਣ ਤੋਂ ਬਾਅਦ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਇਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ ਪਰ ਇਸ ਦੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਸਤੀ ਰਾਮ ਲਾਲ, ਟੈਂਡੀ ਵਾਲਾ ਤੇ ਹਜ਼ਾਰਾ ਸਿੰਘ ਵਾਲਾ ਪਿੰਡਾਂ ਦੇ ਵਸਨੀਕਾਂ ਨੇ ਡ੍ਰੋਨ ਵੇਖੇ ਸਨ। ਇਸ ਤੋਂ ਬਾਅਦ ਬੀਐਸਐਫ ਨੂੰ ਅਲਰਟ ਕਰ ਦਿੱਤਾ ਗਿਆ ਸੀ। ਉਸ ਸਮੇਂ ਬੀਐਸਐਫ ਤੇ ਪੰਜਾਬ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਬੀਐਸਐਫ ਨੇ ਉਸ ਸਮੇਂ ਭਾਰਤ-ਪਾਕਿਸਤਾਨ ਸਰਹੱਦ 'ਤੇ ਰਹਿੰਦੇ ਵਸਨੀਕਾਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਜ਼ੀਰੋ ਲਾਈਨ 'ਤੇ ਕੋਈ ਅਜੀਬ ਗੱਲ ਜਾਪਦੀ ਹੈ ਤਾਂ ਉਹ ਤੁਰੰਤ ਪੁਲਿਸ ਜਾਂ ਬੀਐਸਐਫ ਅਧਿਕਾਰੀਆਂ ਨੂੰ ਸੂਚਿਤ ਕਰਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਲੁਧਿਆਣਾ
Advertisement