ਪੜਚੋਲ ਕਰੋ
Advertisement
ਬਸਪਾ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ, 'ਭਾਰਤ ਬੰਦ' ਤੇ ਹੱਕ 'ਚ ਮਾਇਆਵਤੀ ਨੇ ਕਹੀ ਇਹ ਗੱਲ
ਸੋਮਵਾਰ ਕਿਸਾਨ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ।
ਲਖਨਾਉ: ਸੋਮਵਾਰ ਕਿਸਾਨ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਇਸ ਅੰਦੋਲਨ ਦੇ ਪੱਖ 'ਚ ਆਪਣੀ ਗੱਲ ਕਹੀ ਹੈ। ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 8 ਦਸੰਬਰ ਦੇ ਭਾਰਤ ਬੰਦ ਦਾ ਬਸਪਾ ਸਮਰਥਨ ਕਰਦੀ ਹੈ।
ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ। ਉਸ ਨੇ ਟਵੀਟ ਵਿੱਚ ਕਿਹਾ, "ਖੇਤੀਬਾੜੀ ਨਾਲ ਸਬੰਧਤ ਤਿੰਨ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨ ਸਾਰੇ ਦੇਸ਼ 'ਚ ਅੰਦੋਲਨ ਕਰ ਰਹੇ ਹਨ ਤੇ ਬਸਪਾ 8 ਦਸੰਬਰ ਨੂੰ ਉਨ੍ਹਾਂ ਦੇ ਸੰਗਠਨਾਂ ਵੱਲੋਂ “ਭਾਰਤ ਬੰਦ” ਦੇ ਐਲਾਨ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਕੇਂਦਰ ਨੂੰ ਅਪੀਲ ਹੈ ਕੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।"
ਇਸ ਦੇ ਨਾਲ ਦੂਜੇ ਪਾਸੇ ਸਮਾਜਵਾਦੀ ਪਾਰਟੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਯੂਪੀ 'ਚ ਕਿਸਾਨ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ।कृषि से सम्बंधित तीन नये कानूनों की वापसी को लेकर पूरे देश भर में किसान आन्दोलित हैं व उनके संगठनों ने दिनांक 8 दिसम्बर को ’’भारत बंद’’ का जो एलान किया है, बी.एस.पी उसका समर्थन करती है। साथ ही, केन्द्र से किसानों की माँगों को मानने की भी पुनः अपील।
— Mayawati (@Mayawati) December 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement