ਲਖਨਾਉ: ਸੋਮਵਾਰ ਕਿਸਾਨ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਇਸ ਅੰਦੋਲਨ ਦੇ ਪੱਖ 'ਚ ਆਪਣੀ ਗੱਲ ਕਹੀ ਹੈ। ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 8 ਦਸੰਬਰ ਦੇ ਭਾਰਤ ਬੰਦ ਦਾ ਬਸਪਾ ਸਮਰਥਨ ਕਰਦੀ ਹੈ।

ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ। ਉਸ ਨੇ ਟਵੀਟ ਵਿੱਚ ਕਿਹਾ, "ਖੇਤੀਬਾੜੀ ਨਾਲ ਸਬੰਧਤ ਤਿੰਨ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨ ਸਾਰੇ ਦੇਸ਼ 'ਚ ਅੰਦੋਲਨ ਕਰ ਰਹੇ ਹਨ ਤੇ ਬਸਪਾ 8 ਦਸੰਬਰ ਨੂੰ ਉਨ੍ਹਾਂ ਦੇ ਸੰਗਠਨਾਂ ਵੱਲੋਂ “ਭਾਰਤ ਬੰਦ” ਦੇ ਐਲਾਨ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਕੇਂਦਰ ਨੂੰ ਅਪੀਲ ਹੈ ਕੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।"


ਇਸ ਦੇ ਨਾਲ ਦੂਜੇ ਪਾਸੇ ਸਮਾਜਵਾਦੀ ਪਾਰਟੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਯੂਪੀ 'ਚ ਕਿਸਾਨ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ।