ਲਖਨਊ: ਬਹੁਜਨ ਸਮਾਜ ਪਾਰਟੀ (BSP) ਦੀ ਪ੍ਰਧਾਨ ਮਾਇਆਵਤੀ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ।

ਬੁੱਧਵਾਰ ਨੂੰ ਲਗਾਤਾਰ ਟਵੀਟ ਕਰਦਿਆਂ ਮਾਇਆਵਤੀ ਨੇ ਕਿਹਾ, ‘ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਜੋ ਕੁਝ ਵਾਪਰਿਆ, ਅਜਿਹਾ ਬਿਲਕੁਲ ਨਹੀਂ ਹੋਣਾ ਚਾਹੀਦਾ ਸੀ। ਇਹ ਬਹੁਤ ਮੰਦਭਾਗਾ ਹੈ ਤੇ ਕੇਂਦਰ ਸਰਕਾਰ ਨੂੰ ਵੀ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।"



ਇੱਕ ਹੋਰ ਟਵੀਟ ਵਿੱਚ, ਉਨ੍ਹਾਂ ਕਿਹਾ, "ਨਾਲ ਹੀ ਬਸਪਾ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀ ਹੈ ਕਿ ਉਹ ਬਗੈਰ ਕਿਸੇ ਦੇਰੀ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਤੇ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰੇ ਤਾਂ ਜੋ ਅਜਿਹੀ ਅਣਸੁਖਾਵੀਂ ਘਟਨਾ ਦੁਬਾਰਾ ਕਿਤੇ ਨਾ ਵਾਪਰੇ।"

ਇਹ ਵੀ ਪੜ੍ਹੋParliament canteen:ਹੁਣ ਸੰਸਦ ਮੈਂਬਰਾਂ ਨੂੰ ਨਹੀਂ ਮਿਲੇਗੀ ਸਸਤੀ ਰੋਟੀ, ਵੇਖੋ ਸੰਸਦ ਕੰਟੀਨ ਦੀ ਨਵੀਂ ਰੇਟ ਲਿਸਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904