ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਵੱਡੀ ਗੱਲ ਇਹ ਹੈ ਕਿ ਬਜਟ ਵਿੱਚ ਆਮ ਲੋਕਾਂ ਨੂੰ ਟੈਕਸ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਬਜਟ ਵਿੱਚ ਮੌਜੂਦਾ ਟੈਕਸ ਸਲੈਬ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਬਜ਼ੁਰਗ ਨਾਗਰਿਕਾਂ ਨੂੰ ਟੈਕਸ ਵਿੱਚ ਛੋਟ ਦਿੱਤੀ ਜਾਵੇਗੀ। 75 ਸਾਲ ਦੀ ਉਮਰ ਲੰਘ ਚੁੱਕੇ ਬਜ਼ੁਰਗ ਨਾਗਰਿਕਾਂ ਨੂੰ ਹੁਣ ਆਈਟੀਆਰ ਭਰਨ ਦੀ ਜ਼ਰੂਰਤ ਨਹੀਂ ਹੋਏਗੀ। ਯਾਨੀ ਹੁਣ ਉਹ ਇਨਕਮ ਟੈਕਸ ਨਹੀਂ ਦੇਣਗੇ ਪਰ ਇਹ ਉਨ੍ਹਾਂ ਲੋਕਾਂ ਲਈ ਹੈ ਜੋ ਸਿਰਫ ਪੈਨਸ਼ਨ ਪ੍ਰਾਪਤ ਕਰਦੇ ਹਨ।