ਪੜਚੋਲ ਕਰੋ

Budget 2024: ਵਿੱਤ ਮੰਤਰੀ ਬਜਟ ਕਦੋਂ ਅਤੇ ਕਿਸ ਸਮੇਂ ਪੇਸ਼ ਕਰਨਗੇ? ਤੇ ਕਿੱਥੇ ਦੇਖ ਸਕਦੇ ਹੋ ਲਾਈਵ ਪ੍ਰਸਾਰਣ, ਜਾਣੋਂ ਸਾਰੇ ਸਵਾਲਾਂ ਦੇ ਜਵਾਬ 

Budget 2024 Date and Time: ਕੱਲ੍ਹ ਯਾਨੀ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਹੋਣ ਜਾ ਰਿਹਾ ਹੈ।  ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ।

Budget 2024 Date and Time: ਕੱਲ੍ਹ ਯਾਨੀ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਹੋਣ ਜਾ ਰਿਹਾ ਹੈ।  ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਕਾਰ ਨੇ ਅੰਤਰਿਮ ਬਜਟ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ।  ਇਹ ਬਜਟ ਇਸ ਲਈ ਖਾਸ ਹੈ ਕਿਉਂਕਿ ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ। 

ਇਸ ਤੋਂ ਬਾਅਦ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅਜਿਹੇ 'ਚ ਜੇਕਰ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਇਹ ਅੰਤਰਿਮ ਬਜਟ ਕਿਸ ਸਮੇਂ ਪੇਸ਼ ਕੀਤਾ ਜਾਵੇਗਾ ਅਤੇ ਤੁਸੀਂ ਇਸ ਨੂੰ ਕਿੱਥੇ ਦੇਖ ਸਕਦੇ ਹੋ, ਤਾਂ ਅਸੀਂ ਤੁਹਾਨੂੰ ਅੰਤਰਿਮ ਬਜਟ 2024 ਦਾ ਪੂਰਾ ਸ਼ਡਿਊਲ ਦੱਸ ਰਹੇ ਹਾਂ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ 2024 ਨੂੰ ਬਜਟ ਪੇਸ਼ ਕਰੇਗੀ। 1 ਫਰਵਰੀ ਨੂੰ ਪੇਸ਼ ਕੀਤਾ ਜਾਣ ਵਾਲਾ ਬਜਟ ਆਰਜੀ ਬਜਟ ਹੋਵੇਗਾ ਕਿਉਂਕਿ ਲੋਕ ਸਭਾ ਚੋਣਾਂ ਇਸ ਸਾਲ ਅਪ੍ਰੈਲ ਜਾਂ ਮਈ ਦੇ ਮਹੀਨੇ ਹੋਣ ਜਾ ਰਹੀਆਂ ਹਨ। ਅਜਿਹੇ 'ਚ ਇਹ ਬਜਟ 'ਵੋਟ ਆਨ ਅਕਾਊਂਟ' ਵਰਗਾ ਹੀ ਹੋਵੇਗਾ। ਅੰਤਰਿਮ ਬਜਟ ਵਿੱਚ ਨਵੀਂ ਸਰਕਾਰ ਬਣਨ ਤੱਕ ਮਾਲੀਏ ਅਤੇ ਖਰਚੇ ਦੇ ਅਨੁਮਾਨ ਪੇਸ਼ ਕੀਤੇ ਜਾਂਦੇ ਹਨ ਤਾਂ ਜੋ ਦੇਸ਼ ਦੀ ਆਰਥਿਕਤਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਆਰਥਿਕਤਾ ਵਿੱਚ ਭਰੋਸਾ ਬਣਿਆ ਰਹੇ।

ਅੰਤਰਿਮ ਬਜਟ ਕਿਸ ਸਮੇਂ ਪੇਸ਼ ਕੀਤਾ ਜਾਵੇਗਾ?

ਬਜਟ ਪੇਸ਼ ਕਰਨ ਤੋਂ ਪਹਿਲਾਂ ਪੂਰੀ ਸਰਕਾਰੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਂਦਾ ਹੈ। ਇਸ ਤਰ੍ਹਾਂ ਵਿੱਤ ਮੰਤਰੀ ਸਭ ਤੋਂ ਪਹਿਲਾਂ ਆਪਣੇ ਘਰ ਤੋਂ ਨਾਰਥ ਬਲਾਕ ਲਈ ਰਵਾਨਾ ਹੋਣਗੇ। ਸਾਰੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਤੋਂ ਮਨਜ਼ੂਰੀ ਲੈਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਵਿੱਚ ਬਜਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਵਿੱਤ ਮੰਤਰੀ ਦਾ ਬਜਟ ਭਾਸ਼ਣ 1 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸੰਸਦ ਵਿੱਚ ਸ਼ੁਰੂ ਹੋਵੇਗਾ।

ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਸੰਸਦ ਦਾ ਬਜਟ ਸੈਸ਼ਨ ਅੱਜ 31 ਜਨਵਰੀ ਬੁੱਧਵਾਰ ਨੂੰ ਸ਼ੁਰੂ ਹੋ ਰਿਹਾ ਹੈ। ਸੰਸਦ ਦਾ ਇਹ ਬਜਟ ਸੈਸ਼ਨ 9 ਫਰਵਰੀ ਤੱਕ ਚੱਲੇਗਾ। ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ ਹੋਵੇਗਾ ਜਿਸ ਵਿੱਚ ਉਹ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰੇਗੀ।

 ਇਸ ਤੋਂ ਬਾਅਦ ਭਲਕੇ ਸਰਕਾਰ ਆਪਣਾ ਅੰਤਰਿਮ ਬਜਟ ਪੇਸ਼ ਕਰੇਗੀ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਹੋਈ ਸਰਬ ਪਾਰਟੀ ਬੈਠਕ 'ਚ ਦੱਸਿਆ ਕਿ ਨਿਰਮਲਾ ਸੀਤਾਰਮਨ ਜੰਮੂ-ਕਸ਼ਮੀਰ ਲਈ ਵੀ ਬਜਟ ਪੇਸ਼ ਕਰੇਗੀ, ਜਿੱਥੇ ਰਾਸ਼ਟਰਪਤੀ ਸ਼ਾਸਨ ਹੈ।

ਤੁਸੀਂ ਬਜਟ ਕਿੱਥੇ ਦੇਖ ਸਕਦੇ ਹੋ?

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੇਂਦਰੀ ਬਜਟ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ ਤਾਂ ਜੋ ਤੁਸੀਂ ਇਸ ਬਜਟ ਨੂੰ ਲਾਈਵ ਦੇਖ ਸਕੋ। ਦੂਰਦਰਸ਼ਨ ਤੋਂ ਇਲਾਵਾ, ਇਸ ਨੂੰ ਸੰਸਦ ਟੀਵੀ 'ਤੇ ਵੀ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਨੂੰ PIB ਦੇ ਸੋਸ਼ਲ ਪਲੇਟਫਾਰਮ ਅਤੇ ਵਿੱਤ ਮੰਤਰਾਲੇ ਦੇ ਯੂਟਿਊਬ ਚੈਨਲ 'ਤੇ ਲਾਈਵ ਦਿਖਾਇਆ ਜਾਵੇਗਾ। ABP ਨਿਊਜ਼ ਅਤੇ ABP ਸਾਂਝਾ ਦੇ ਦਰਸ਼ਕ ਇਸ ਨੂੰ ABP ਲਾਈਵ ਡਾਟ ਕਾਮ 'ਤੇ ਵੀ ਦੇਖ ਸਕਣਗੇ। ਤੁਹਾਨੂੰ ਸਾਡੀ ABP ਸਾਂਝਾ 
 ਦੀ ਵੈੱਬਸਾਈਟ 'ਤੇ ਬਜਟ ਦੇ ਪਲ-ਪਲ ਅੱਪਡੇਟ ਮਿਲਦੇ ਰਹਿਣਗੇ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget