Budget session: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 20 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਜੋ 27 ਫਰਵਰੀ ਤੱਕ ਚੱਲੇਗਾ। ਇਹ ਭਾਜਪਾ-ਜਜਪਾ ਗੱਠਜੋੜ ਸਰਕਾਰ ਦਾ ਪੰਜਵਾਂ ਤੇ ਆਖਰੀ ਬਜਟ ਹੈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 23 ਫਰਵਰੀ ਨੂੰ ਬਜਟ ਪੇਸ਼ ਕਰਨਗੇ।


ਵਿਰੋਧੀ ਧਿਰ ਕਾਂਗਰਸ ਨੇ ਸੂਬਾ ਸਰਕਾਰ ਨੂੰ ਘੇਰਨ ਲਈ ਤਿਆਰੀਆਂ ਖਿੱਚ ਲਈਆਂ ਹਨ। ਇਸ ਵਾਰ ਬਜਟ ਸੈਸ਼ਨ ਵਿੱਚ ਵਿਰੋਧੀ ਧਿਰ ਕਾਂਗਰਸ ਵੱਲੋਂ ਗੱਠਜੋੜ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਜਾਵੇਗਾ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਦਾ ਮਤਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ ਜਿਸ 'ਤੇ 22 ਫਰਵਰੀ ਨੂੰ ਸੁਣਵਾਈ ਹੋ ਸਕਦੀ ਹੈ।


ਦੇਸ਼ ਦੀ ਸੰਸਦ ਵਿੱਚ ਲੱਗੀ ਸੁਰੱਖਿਆ `ਚ ਸੰਨ੍ਹ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਲਈ ਸੁਰੱਖਿਆ ਪ੍ਰਬੰਧਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵਿਧਾਨ ਸਭਾ ਵਿੱਚ ਦਰਸ਼ਕ ਗੈਲਰੀ ਅੱਗੇ ਕੱਚ ਦੀਆਂ ਸਲੈਬਾਂ ਲਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਦਾਖਲ ਹੋਣ ਵਾਲਿਆਂ ਲਈ ਵੀ ਚੌਕਸੀ ਵਧਾ ਦਿੱਤੀ ਹੈ। ਇਸ ਵਾਰ
ਵਿਧਾਇਕਾਂ ਦੇ ਨਾਲ ਹੋਰ ਵਿਅਕਤੀਆਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।


ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਕਾਂਗਰਸ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਚੌਧਰੀ ਉਦੈ ਭਾਨ ਵੀ ਮੌਜੂਦ ਰਹੇ।


ਮੀਟਿੰਗ ਵਿੱਚ ਸੂਬਾ ਸਰਕਾਰ ਵਿਰੁੱਧ ਲਿਆਂਦੇ ਜਾਣ ਵਾਲੇ ਬੇਭਰੋਸਗੀ ਮਤੇ 'ਤੇ ਵਿਚਾਰ-ਚਰਚਾ ਕੀਤੀ ਗਈ। ਹੁੱਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਕਿਸਾਨਾਂ ਨੂੰ ਐਮਐਸਪੀ, ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।