All Party Meeting: ਸਰਕਾਰ ਨੇ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਅੱਜ (30 ਜਨਵਰੀ) ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਸੱਦੀ ਗਈ ਮੀਟਿੰਗ ਅੱਜ ਬਾਅਦ ਦੁਪਹਿਰ ਸੰਸਦ ਭਵਨ ਦੀ ਐਨੈਕਸੀ ਇਮਾਰਤ ਵਿੱਚ ਹੋਵੇਗੀ। ਉਮੀਦ ਹੈ ਕਿ ਮੀਟਿੰਗ ਦੌਰਾਨ ਸਰਕਾਰ ਸੰਸਦ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਤੋਂ ਸਹਿਯੋਗ ਮੰਗੇਗੀ।


ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਆਪਣੀਆਂ ਚਿੰਤਾਵਾਂ ਅਤੇ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਰੱਖਣ ਦੀ ਉਮੀਦ ਹੈ। ਦੁਪਹਿਰ ਬਾਅਦ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਸਦਨ 'ਚ ਨੇਤਾਵਾਂ ਦੀ ਬੈਠਕ ਵੀ ਹੋਵੇਗੀ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।


ਵਿੱਤ ਮੰਤਰੀ ਬਜਟ ਪੇਸ਼ ਕਰਨਗੇ


ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰਨਗੇ। ਕੇਂਦਰੀ ਬਜਟ 2023-24 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖਰੀ ਪੂਰਾ ਬਜਟ ਹੋ ਸਕਦਾ ਹੈ। ਸੰਸਦ ਸੈਸ਼ਨ ਦਾ ਪਹਿਲਾ ਹਿੱਸਾ 31 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 13 ਫਰਵਰੀ ਤੱਕ ਚੱਲੇਗਾ। ਉੱਥੇ ਹੀ 14 ਫਰਵਰੀ ਤੋਂ 12 ਮਾਰਚ ਤੱਕ ਛੁੱਟੀ ਰਹੇਗੀ। ਬਜਟ ਸੈਸ਼ਨ ਦਾ ਦੂਜਾ ਹਿੱਸਾ 13 ਮਾਰਚ ਤੋਂ 6 ਅਪ੍ਰੈਲ ਤੱਕ ਚੱਲੇਗਾ। ਦੂਜੇ ਪੜਾਅ 'ਚ ਵਿੱਤ ਬਿੱਲ 'ਤੇ ਸੰਸਦ ਦੇ ਦੋਹਾਂ ਸਦਨਾਂ 'ਚ ਚਰਚਾ ਹੋਵੇਗੀ, ਜਿਸ ਤੋਂ ਬਾਅਦ ਬਿੱਲ ਨੂੰ ਦੋਵੇਂ ਸਦਨਾਂ ਪਾਸ ਕਰ ਦਿੱਤਾ ਜਾਵੇਗਾ।


ਦ੍ਰੋਪਦੀ ਮੁਰਮੂ ਪਹਿਲੀ ਵਾਰ ਸੰਸਦ ਨੂੰ ਸੰਬੋਧਨ ਕਰੇਗੀ


ਦਰਅਸਲ, ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪੰਜਵਾਂ ਅਤੇ ਆਖਰੀ ਪੂਰਾ ਬਜਟ ਹੋਵੇਗਾ। ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ 'ਤੇ ਧੰਨਵਾਦ ਮਤੇ 'ਤੇ ਵੀ ਚਰਚਾ ਕੀਤੀ ਜਾਵੇਗੀ। ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲੀ ਵਾਰ ਸੰਸਦ ਨੂੰ ਸੰਬੋਧਨ ਕਰਦੇ ਨਜ਼ਰ ਆਉਣਗੇ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।