ਮੁੰਬਈ: ਮੁੰਬਈ ਵਿੱਚ ਭਾਰੀ ਮੀਂਹ ਪੈਣ ਕਾਰਨ ਸ਼ਹਿਰ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਦੋ ਇਮਾਰਤਾਂ ਡਿੱਗ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਹਾਦਸਾ ਦੱਖਣੀ ਮੁੰਬਈ ਦੇ ਫੋਰਟ ਖੇਤਰ ਵਿੱਚ ਹੋਇਆ ਜਦੋਂ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਦਾ ਕੁਝ ਹਿੱਸਾ ਢਹਿ ਗਿਆ ਅਤੇ ਬਹੁਤ ਸਾਰੇ ਲੋਕ ਮਲਬੇ ਦੇ ਹੇਠਾਂ ਫਸ ਗਏ। ਹਾਦਸੇ ਵਾਲੀ ਜਗ੍ਹਾ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।


10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ

ਉਥੇ ਹੀ, ਇੱਕ ਹੋਰ ਘਟਨਾ ਵਿੱਚ, ਮੁੰਬਈ ਦੇ ਮਲਾੜ ਦੇ ਉਪਨਗਰ ਮਲਵਾਨੀ ਵਿੱਚ ਇੱਕ ਤਿੰਨ ਮੰਜ਼ਲਾ ਚੌਲ ਢਹਿ ਗਿਆ। ਅਧਿਕਾਰੀਆਂ ਅਨੁਸਾਰ ਮਲਬੇ ਹੇਠਾਂ ਪੰਜ ਤੋਂ ਛੇ ਲੋਕ ਫਸੇ ਹੋਏ ਸਨ।ਉਨ੍ਹਾਂ ਵਿੱਚੋਂ ਦੋ ਨੂੰ ਬਚਾ ਲਿਆ ਗਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲਾਂ ਵਿੱਚ ਭੇਜਿਆ ਗਿਆ।

ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ