ਪੜਚੋਲ ਕਰੋ

ਸੁਪਰੀਮ ਕੋਰਟ ਨੇ ਦੇਸ਼ ਭਰ 'ਚ ਬੁਲਡੋਜ਼ਰ ਦੀ ਕਾਰਵਾਈ 'ਤੇ ਲਗਾਈ ਪਾਬੰਦੀ, ਕਿਹਾ ਸਾਡੀ ਇਜਾਜ਼ਤ ਤੋਂ ਬਿਨਾਂ ਨਾ ਕੀਤੀ ਜਾਵੇ ਕਾਰਵਾਈ

Bulldozer Action: ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਬੁਲਡੋਜ਼ਰ ਐਕਸ਼ਨ ਨੂੰ ਲੈ ਕੇ ਦੇਸ਼ ਭਰ 'ਚ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਬਣਾਏਗੀ।

Supreme Court On Bulldozer Action: ਸੁਪਰੀਮ ਕੋਰਟ ਨੇ ਦੇਸ਼ ਭਰ 'ਚ ਬੁਲਡੋਜ਼ਰ ਦੀ ਕਾਰਵਾਈ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਅਗਲੀ ਸੁਣਵਾਈ ਤੱਕ ਸਾਡੀ ਇਜਾਜ਼ਤ ਲੈ ਕੇ ਹੀ ਕਾਰਵਾਈ ਕੀਤੀ ਜਾਵੇ।

ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਹਦਾਇਤ ਸੜਕਾਂ, ਫੁੱਟਪਾਥ ਜਾਂ ਰੇਲਵੇ ਲਾਈਨਾਂ ਨੂੰ ਰੋਕ ਕੇ ਕੀਤੇ ਗਏ ਗੈਰ-ਕਾਨੂੰਨੀ ਨਿਰਮਾਣ 'ਤੇ ਲਾਗੂ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਦੇਸ਼ ਭਰ 'ਚ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਬਣਾਏਗੀ।

'ਸਾਡੀ ਇਜਾਜ਼ਤ ਤੋਂ ਬਿਨਾਂ ਨਹੀਂ ਚੱਲੇਗਾ ਬੁਲਡੋਜ਼ਰ '-ਸੁਪਰੀਮ ਕੋਰਟ

ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਇਹ ਨਿਰਦੇਸ਼ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਦੋਸ਼ੀ ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹੁਣ ਦੀ ਕਾਰਵਾਈ ਵਿਰੁੱਧ ਦਾਇਰ ਪਟੀਸ਼ਨ 'ਤੇ ਦਿੱਤਾ ਹੈ। ਸੁਪਰੀਮ ਕੋਰਟ ਨੇ ਹਦਾਇਤਾਂ ਦਿੰਦਿਆਂ ਕਿਹਾ ਕਿ 1 ਅਕਤੂਬਰ ਤੱਕ ਸਾਡੀ ਇਜਾਜ਼ਤ ਤੋਂ ਬਿਨਾਂ ਦੇਸ਼ ਵਿੱਚ ਕਿਤੇ ਵੀ ਬੁਲਡੋਜ਼ਰ ਦੀ ਕਾਰਵਾਈ ਨਹੀਂ ਹੋਵੇਗੀ।

ਪਟੀਸ਼ਨਕਰਤਾ ਜਮੀਅਤ ਉਲੇਮਾ-ਏ-ਹਿੰਦ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਕੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਲਾਈਵ ਲਾਅ ਦੀ ਰਿਪੋਰਟ ਮੁਤਾਬਕ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਦੇ ਆਦੇਸ਼ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਅਫਸਰਾਂ ਦੇ ਹੱਥ ਨਹੀਂ ਬੰਨ੍ਹੇ ਜਾ ਸਕਦੇ।

ਹਾਲਾਂਕਿ ਬੈਂਚ ਨੇ ਇਹ ਕਹਿੰਦਿਆਂ ਕੋਈ ਨਰਮੀ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਕਿ ਜੇਕਰ ਇੱਕ ਹਫ਼ਤੇ ਤੱਕ ਢਾਹੁਣ ਦਾ ਕੰਮ ਰੋਕ ਦਿੱਤਾ ਜਾਵੇ ਤਾਂ 'ਅਸਮਾਨ ਨਹੀਂ ਡਿੱਗੇਗਾ'। ਬੈਂਚ ਨੇ ਕਿਹਾ ਕਿ ਉਸ ਨੇ ਸੰਵਿਧਾਨ ਦੀ ਧਾਰਾ 142 ਤਹਿਤ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਨਿਰਦੇਸ਼ ਪਾਸ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Jai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget