ਨਵੀਂ ਦਿੱਲੀ: ਕਿਸਾਨ ਅੰਦੋਲਨ ਦੌਰਾਨ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੀ ਗਾਜ਼ੀਪੁਰ ਸਰਹੱਦ ‘ਤੇ ਹੁਣ ਬੈਰੀਕੇਡ ਖੋਲ੍ਹਿਆ ਜਾ ਰਿਹਾ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਵਲੋਂ ਬੰਦ ਕੀਤੀ ਗਈ ਇੱਕ ਸੜਕ ਨੂੰ ਖੋਲ੍ਹਿਆ ਜਾ ਰਿਹਾ ਹੈ। ਦਿੱਲੀ ਪੁਲਿਸ ਬੁਲਡੋਜ਼ਰ ਨਾਲ ਪੱਕੇ ਬੈਰੀਕੇਡਾਂ ਨੂੰ ਹਟਾ ਰਹੀ ਹੈ ਜੋ ਪੁਲਿਸ ਨੇ ਲਗਾਏ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਜਾਣ ਵਾਲੀ ਇੱਕ ਸੜਕ ਸਵੇਰੇ ਖੁੱਲ੍ਹ ਜਾਵੇਗੀ। ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।


ਅਧਿਕਾਰਤ ਤੌਰ 'ਤੇ ਪੁਲਿਸ ਇਸ ਮਾਮਲੇ 'ਚ ਕੁਝ ਨਹੀਂ ਕਹਿ ਰਹੀ। ਦੂਜੇ ਪਾਸੇ, ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੁਲਾਏ ਤੋਂ ਬਾਅਦ ਹੀ ਪੁਲਿਸ ਰਸਤਾ ਖੋਲ੍ਹ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਦੱਸਿਆ ਕਿ ਦਿੱਲੀ ਪੁਲਿਸ ਤੋਂ ਗਾਜ਼ੀਆਬਾਦ ਜਾਣ ਵਾਲੀ ਸੜਕ ਦੀਆਂ ਤਿੰਨ ਮਾਰਗਾਂ ਨੂੰ ਦਿੱਲੀ ਪੁਲਿਸ ਨੇ ਖੋਲ੍ਹਿਆ ਹੈ। ਪੁਲਿਸ ਨੇ ਇਹ ਕਦਮ ਕਿਸਾਨਾਂ ਦੇ ਸੱਦੇ ਤੋਂ ਬਾਅਦ ਹੀ ਚੁੱਕਿਆ ਹੈ। ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਕਾਰਨ ਕਿਸਾਨ ਕਈ ਦਿਨਾਂ ਤੋਂ ਪ੍ਰਸ਼ਾਸਨ ਤੋਂ ਇਹ ਰਸਤਾ ਖੋਲ੍ਹਣ ਦੀ ਮੰਗ ਕਰ ਰਹੇ ਸੀ।


ਦੱਸ ਦੇਈਏ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਮਹਾਂਪੰਚਾਇਤਾਂ ਵੀ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਕਈ ਥਾਂਵਾਂ 'ਤੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵੱਡੀਆਂ ਸੜਕਾਂ 'ਤੇ ਜਾਮ ਲਗਾਇਆ।


ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਲਈ ਸਹਿਮਤ ਨਹੀਂ ਹੁੰਦੀ ਅਸੀਂ ਵਾਪਸ ਨਹੀਂ ਜਾ ਰਹੇ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਸਾਡੇ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚ ਰਹੀ ਹੈ, ਪਰ ਸਾਡਾ ਸੰਘਰਸ਼ ਜਾਰੀ ਰਹੇਗਾ।


ਇਹ ਵੀ ਪੜ੍ਹੋ: Delhi Lockdown: ਦਿੱਲੀ ਵਿਚ ਕੋਰੋਨਾ ਬੇਕਾਬੂ, ਉਠਣ ਲਈ 15 ਦਿਨਾਂ ਦੇ ਲੌਕਡਾਊਨ ਦੀ ਮੰਗ, ਜਾਣੋ CAIT ਨੇ ਕੀ ਕਿਹਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904