ਨਵੀਂ ਦਿੱਲੀ : ਬੁੱਲੀ ਬਾਈ ਐਪ ('Bulli Bai' App ) ਦੀ ਜਾਂਚ ਵਿੱਚ ਜੁਟੀ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। GitHub 'ਤੇ ਬੁੱਲੀ ਬਾਈ ਐਪ ਬਣਾਉਣ ਵਾਲੇ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੁੱਲੀ ਬਾਈ ਐਪ ਬਣਾਉਣ ਵਾਲੇ ਮੁੱਖ ਦੋਸ਼ੀ ਨੀਰਜ ਬਿਸ਼ਨੋਈ (Neeraj Bishnoi ) ਨੂੰ ਦਿੱਲੀ ਪੁਲਿਸ ਦੀ IFSO ਯੂਨਿਟ ਨੇ ਅਸਾਮ ਤੋਂ ਗ੍ਰਿਫਤਾਰ ਕੀਤਾ ਹੈ। 

 

ਕੇਪੀਐਸ ਮਲਹੋਤਰਾ ਦੀ ਟੀਮ ਨੇ ਅਸਾਮ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈ ਮੁੱਖ ਦੋਸ਼ੀ ,ਜਿਸ ਨੇ github ਤੋਂ ਬੁੱਲੀ ਬਾਈ ਐਪ ਬਣਾਈ ਸੀ। ਇਸ ਐਪ 'ਤੇ ਮੁਸਲਿਮ ਔਰਤਾਂ ਨੂੰ ਉਨ੍ਹਾਂ ਦੀ ਬੋਲੀ ਤੱਕ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਨਪੁਟ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਸਾਮ ਪਹੁੰਚ ਗਈ ਸੀ, ਜਿੱਥੋਂ ਬੁੱਲੀ ਬਾਈ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਦਾ ਨਾਂ ਨੀਰਜ ਬਿਸ਼ਨੋਈ (Neeraj Bishnoi ) ਹੈ। ਉਸ ਦੀ ਉਮਰ 21 ਸਾਲ ਦੱਸੀ ਗਈ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰੀਆਂ ਕੀਤੀਆਂ ਸਨ। ਇਸ ਵਿੱਚ ਸ਼ਵੇਤਾ ਸਿੰਘ, ਵਿਸ਼ਾਲ ਕੁਮਾਰ ਅਤੇ ਮਯੰਕ ਰਾਵਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ਵੇਤਾ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਉਹ 21 ਸਾਲ ਦੀ ਹੈ।

 

ਜ਼ਿਕਰਯੋਗ ਹੈ ਕਿ ‘ਬੁਲੀ ਬਾਈ’ ਐਪ ਉਤੇ ਮੁਸਲਿਮ ਔਰਤਾਂ ਦੀਆਂ ਤਸਵੀਰਾਂ ਬਿਨਾਂ ਇਜਾਜ਼ਤ ਅਪਲੋਡ ਕੀਤੀਆਂ ਗਈਆਂ ਸਨ ਤੇ ਇਨ੍ਹਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਸੀ। 

 


ਇਹ ਵੀ ਪੜ੍ਹੋ : ਪੰਜਾਬ ਬੀਜੇਪੀ ਦਾ ਵਫ਼ਦ ਰਾਜਪਾਲ ਮਿਲਿਆ, ਪੰਜਾਬ ਦੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖ਼ਾਸਤ ਕਰਨ ਦੀ ਮੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490