Manipur Situation: ਮਨੀਪੁਰ ਦੇ ਹਾਲਤ ਵਿਗੜਦੇ ਜਾ ਰਹੇ ਹਨ। ਸਥਾਨਕ ਲੋਕ ਸੁਰੱਖਿਆ ਬਲਾਂ ਉੱਪਰ ਹਾਵੀ ਹੋਣ ਲੱਗੇ ਹਨ। ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਲੋਕਾਂ ਨੇ ਸੁਰੱਖਿਆ ਬਲਾਂ ਤੋਂ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐਲ) ਜਥੇਬੰਦੀ ਦੇ 12 ਦਹਿਸ਼ਤਗਰਦ ਛੁਡਾ ਲਏ। ਸੁਰੱਖਿਆ ਬਲਾਂ ਨੇ ਦਹਿਸ਼ਗਰਦਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਸਥਾਨਕ ਲੋਕਾਂ ਦੇ ਦਬਾਅ ਕਰਕੇ ਇਨ੍ਹਾਂ ਸਾਰਿਆਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ।
ਦੱਸ ਦਈਏ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ 1500 ਦੇ ਕਰੀਬ ਲੋਕਾਂ ਤੇ ਸਥਾਨਕ ਆਗੂਆਂ ਦੇ ਹਜੂਮ ਨੇ ਜਦੋਂ ਸੁਰੱਖਿਆ ਬਲਾਂ ਨੂੰ ਘੇਰਾ ਪਾ ਕੇ ਅੱਗੇ ਵਧਣ ਤੋਂ ਰੋਕਿਆ ਤਾਂ ਸਲਾਮਤੀ ਦਸਤਿਆਂ ਨੇ ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ।
ਰੱਖਿਆ ਤਰਜਮਾਨ ਮੁਤਾਬਕ ਫੌਜ ਤੇ ਅਸਾਮ ਰਾਈਫਲਜ਼ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ਨਿੱਚਰਵਾਰ ਰਾਤ ਨੂੰ ਪੂਰਬੀ ਇੰਫਾਲ ਜ਼ਿਲ੍ਹੇ ਦੇ ਇਥਾਮ ਪਿੰਡ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕੇਵਾਈਕੇਐੱਲ ਕੇਡਰ ਦੇ 12 ਕਾਰਕੁਨਾਂ ਨੂੰ ਹਥਿਆਰਾਂ ਤੇ ਹੋਰ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ।
ਇਨ੍ਹਾਂ ਵਿੱਚ ਅਖੌਤੀ ਲੈਫਟੀਨੈਂਟ ਕਰਨਲ ਮੋਈਰਾਂਗਥਮ ਤਾਂਬਾ ਉਰਫ਼ ਉੱਤਮ ਵੀ ਸ਼ਾਮਲ ਹੈ। ਤਰਜਮਾਨ ਨੇ ਕਿਹਾ ਕਿ ਉੱਤਮ ਸਾਲ 2015 ਵਿੱਚ 6ਵੀਂ ਡੋਗਰਾ ਬਟਾਲੀਅਨ ਨੂੰ ਘੇਰਾ ਪਾ ਕੇ ਕੀਤੇ ਮੁਕਾਬਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ। ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰਨ ਮਗਰੋਂ ਸੁਰੱਖਿਆ ਬਲ ਮੌਕੇ ਤੋਂ ਬਰਾਮਦ ਹਥਿਆਰਾਂ ਤੇ ਗੋਲੀਸਿੱਕਾ ਲੈ ਕੇ ਉਥੋਂ ਚਲੇ ਗਏ।
ਇਹ ਵੀ ਪੜ੍ਹੋ: Amazing Video: ਕਿੰਗ ਕੋਬਰਾ ਦਾ ਇਨਸਾਨਾਂ ਵਾਂਗ ਕੀਤਾ ਆਪ੍ਰੇਸ਼ਨ, ਡਾਕਟਰਾਂ ਨੇ ਪੇਟ 'ਚੋਂ ਕੱਢਿਆ ਪਲਾਸਟਿਕ, ਹੈਰਾਨੀਜਨਕ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Health Care: ਤਣਾਅ ਅਤੇ ਨਿੱਜੀ ਜੀਵਨ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਵਰਤੋ ਕੌਂਚ ਦੇ ਬੀਜ