Road Accident: ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਸਵੇਰੇ ਕਰੀਬ 4:15 ਵਜੇ ਵਾਪਰਿਆ। ਹਾਲਾਂਕਿ ਹਾਦਸੇ 'ਚ ਕਿਸੇ ਦੀ ਮੌਤ ਨਹੀਂ ਹੋਈ ਹੈ। ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਯਾਤਰੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬਿਹਾਰ ਤੋਂ ਨਵੀਂ ਦਿੱਲੀ ਜਾ ਰਹੀ ਇੱਕ ਨਿੱਜੀ ਬੱਸ ਸ਼ਨੀਵਾਰ ਸਵੇਰੇ ਅਮੇਠੀ ਵਿੱਚ ਬੇਕਾਬੂ ਹੋ ਕੇ ਪਲਟ ਗਈ। ਜਦੋਂ ਇਹ ਘਟਨਾ ਵਾਪਰੀ ਤਾਂ ਬੱਸ ਵਿੱਚ 60 ਤੋਂ 65 ਦੇ ਕਰੀਬ ਸਵਾਰੀਆਂ ਸਨ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।