(Source: ECI/ABP News)
ਡੂੰਘੀ ਖੱਡ 'ਚ ਡਿੱਗੀ ਬੱਸ, 20 ਮੌਤਾਂ, 15 ਗੰਭੀਰ ਜ਼ਖਮੀ

ਜੰਮੂ-ਕਸ਼ਮੀਰ: ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨੇੜੇ ਮਿੰਨੀ ਬੱਸ ਦੇ ਖੱਡ 'ਚ ਡਿੱਗਣ ਨਾਲ ਲਗਪਗ 20 ਲੋਕਾਂ ਦੀ ਮੌਤ ਹੋ ਗਈ ਤੇ 15 ਜ਼ਖਮੀ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਸੰਖਿਆਂ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ ਕਿਉਂਕਿ ਕੁਝ ਲੋਕ ਗੰਭੀਰ ਹਾਲਤ 'ਚ ਜ਼ਖਮੀ ਹਨ ਅਤੇ ਬਚਾਅ ਕਾਰਜ ਜਾਰੀ ਹਨ।
ਜਾਣਕਾਰੀ ਮੁਤਾਬਕ ਡੋਡਾ-ਕਿਸ਼ਤਵਾੜ-ਰਾਮਬਨ ਖੇਤਰ ਦੇ ਪੁਲਿਸ ਉਪ-ਮਹਾਨਿਰੀਖਕ ਰਫੀਕ-ਉਲ-ਹਸਨ ਨੇ ਘਟਨਾ ਬਾਰੇ ਦੱਸਿਆ ਕਿ ਅਜੇ ਤੱਕ ਘਟਨਾ ਸਥਾਨ ਤੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ 15 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
#UPDATE: 20 people dead and 13 injured in the accident where a minibus fell into a deep gorge at Kela Moth on Jammu Srinagar National Highway while it was going from Banihal to Ramban. #JammuAndKashmir
— ANI (@ANI) October 6, 2018
ਰਾਮਬਨ ਦੀ ਐਸਐਸਪੀ ਅਨੀਤਾ ਸ਼ਰਮਾ ਨੇ ਦੱਸਿਆ ਕਿ ਸਵਾਰੀਆਂ ਨਾਲ ਭਰੀ ਬੱਸ ਬਨਿਹਾਲ ਤੋਂ ਰਾਮਬਨ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮਾਰੂਫ ਦੇ ਨੇੜੇ ਕੇਲਾ ਮੋੜ ਪਹੁੰਚਣ 'ਤੇ ਡਰਾਇਵਰ ਤੋਂ ਬੱਸ ਬੇਕਾਬੂ ਹੋ ਗਈ। ਜਿਸ ਤੋਂ ਬਾਅਦ ਬੱਸ 200 ਫੁੱਟ ਗਹਿਰੀ ਖੱਡ 'ਚ ਜਾ ਡਿੱਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
