ਦੇਹਰਾਦੂਨ: ਉੱਤਰਾਖੰਡ ਦੇ ਪੌੜੀ ਗੜ੍ਹਵਾਲ ਇਲਾਕੇ ਵਿੱਚ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 47 ਹੋ ਗਈ ਹੈ।ਨੈਨੀਡਾਂਡਾ ਬਲਾਕ ਦੇ ਧੂਮਾਕੋਟ ਇਲਾਕੇ ਵਿੱਚ ਸਵੇਰੇ ਪੌਣੇ ਨੌਂ ਵਜੇ ਵਾਪਰੇ ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ ਦੇਹਰਾਦੂਨ ਹਸਪਤਾਲ ਪਹੁੰਚਾਉਣ ਲਈ ਹੈਲੀਕਾਪਟਰ ਦੀ ਵਰਤੋਂ ਕੀਤੀ ਜਾਵੇਗੀ।

 

ਘਟਨਾ ਦੀ ਸੂਚਨਾ ਤੋਂ ਬਾਅਦ ਕੌਮੀ ਆਫ਼ਤ ਰਾਹਤ ਬਲ (NDRF) ਦੀਆਂ ਟੀਮਾਂ ਨੂੰ ਹੈਲੀਕਾਪਟਰ ਰਾਹੀਂ ਰਵਾਨਾ ਕਰ ਦਿੱਤਾ ਗਿਆ ਹੈ। ਪਹਾੜੀ ਖੇਤਰ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦ ਬੱਸ ਭੌਂਨਕੋਟ ਤੋਂ ਰਾਮਨਗਰ ਵੱਲ ਜਾ ਰਹੀ ਸੀ ਤਾਂ ਕੁਈਨ ਪਿੰਡ ਕੋਲ ਤਕਰੀਬਨ 60 ਮੀਟਰ ਹੇਠਾਂ ਖੱਡ ਵਿੱਚ ਡਿੱਗ ਗਈ।

https://twitter.com/ANI/status/1013295443969822720

ਫਿਲਹਾਲ ਮ੍ਰਿਤਕਾਂ ਦੀ ਪਛਾਣ ਹੋਣੀ ਬਾਕੀ ਹੈ। ਗੜ੍ਹਵਾਲ ਦੇ ਕਮਿਸ਼ਨਰ ਦਿਲੀਪ ਜਾਵਲਕਰ ਨੇ ਦੱਸਿਆ ਕਿ 11 ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਣ ਵਾਲਿਆਂ ਗਿਣਤੀ ਵਧ ਵੀ ਸਕਦੀ ਹੈ। ਇਸ ਦੁਰਘਟਨਾ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

https://twitter.com/PMOIndia/status/1013312832341987328