Vidhan Sabha Election: ਕੇਂਦਰੀ ਚੋਣ ਕਮਿਸ਼ਨ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ 3 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਸੱਤ ਸੀਟਾਂ ਵਿੱਚ ਹਰਿਆਣਾ ਦੀ ਆਦਮਪੁਰ ਸੀਟ ਵੀ ਹੈ।


ਕੇਂਦਰੀ ਚੋਣ ਕਮਿਸ਼ਨ ਨੇ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ ਹੋ ਜਾਵੇਗਾ। 




ਨੋਟੀਫਿਕੇਸ਼ਨ ਮੁਤਾਬਕ ਨਾਮਜ਼ਦਗੀ ਕਾਗਜ਼ 14 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਅਕਤੂਬਰ ਨੂੰ ਹੋਵੇਗੀ ਤੇ 17 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। 3 ਨਵੰਬਰ ਨੂੰ ਆਦਮਪੁਰ ਸਮੇਤ ਸਾਰੇ ਸੱਤ ਸਰਕਲਾਂ ਵਿੱਚ ਉਪ ਚੋਣ ਲਈ ਵੋਟਾਂ ਪੈਣਗੀਆਂ। ਚੋਣ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ। 


ਹਾਲਾਂਕਿ ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸੱਤਾਂ ਸਰਕਲਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੱਸਣਯੋਗ ਹੈ ਕਿ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ਇੱਥੋਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਰਹੇ ਕੁਲਦੀਪ ਬਿਸ਼ਨੋਈ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋ ਗਈ ਸੀ। ਬਿਸ਼ਨੋਈ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ।


ਜਿਨ੍ਹਾਂ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਉੱਤਰ ਪ੍ਰਦੇਸ਼ 'ਚ ਗੋਲਾ ਗੋਕਰਨਾਥ, ਹਰਿਆਣਾ 'ਚ ਆਦਮਪੁਰ, ਬਿਹਾਰ 'ਚ ਮੋਕਾਮਾ ਅਤੇ ਗੋਪਾਲਗੰਜ, ਮਹਾਰਾਸ਼ਟਰ 'ਚ ਅੰਧੇਰੀ ਪੂਰਬੀ, ਤੇਲੰਗਾਨਾ ਦੀਆਂ ਮੁਨੁਗੋਡੇ ਅਤੇ ਓਡੀਸ਼ਾ ਦੀਆਂ ਧਾਮਨਗਰ ਸੀਟਾਂ ਸ਼ਾਮਲ ਹਨ।


ਇਹ ਵੀ ਪੜ੍ਹੋ: ABP C-Voter Opinion Poll: ਹਿਮਾਚਲ ਪ੍ਰਦੇਸ਼ 'ਚ ਕੌਣ ਲਹਿਰਾਏਗਾ ਜਿੱਤ ਦਾ ਝੰਡਾ?


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।